ਪੰਜਾਬ ''ਚੋਂ ਗਈ ਗਰਮੀ! ਕਦੋਂ ਆਵੇਗਾ ਮਾਨਸੂਨ, ਮੌਸਮ ਵਿਭਾਗ ਵਲੋਂ ਵੱਡੀ ਰਾਹਤ ਦੀ ਖ਼ਬਰ
Wednesday, Jun 18, 2025 - 09:48 AM (IST)

ਚੰਡੀਗੜ੍ਹ : ਪੰਜਾਬ 'ਚ ਅੱਤ ਦੀ ਗਰਮੀ ਝੱਲ ਰਹੇ ਪੰਜਾਬੀਆਂ ਨੂੰ ਹਲਕਾ ਮੀਂਹ ਪੈਣ ਕਾਰਨ ਗਰਮੀ ਤੋਂ ਰਾਹਤ ਮਿਲੀ ਹੋਈ ਹੈ। ਪੰਜਾਬ ਦੇ ਕਈ ਇਲਾਕਿਆਂ 'ਚ ਪਏ ਮੀਂਹ ਕਾਰਨ ਤਾਪਮਾਨ ਹੇਠਾਂ ਡਿੱਗ ਗਿਆ ਹੈ, ਜਿਸ ਕਾਰਨ ਗਰਮੀ ਘੱਟ ਗਈ ਹੈ। ਪੰਜਾਬ ਵਾਸੀਆਂ ਲਈ ਇਕ ਹੋਰ ਖ਼ੁਸ਼ਖ਼ਬਰੀ ਹੈ। ਹੁਣ ਸੂਬੇ 'ਚ ਜ਼ਿਆਦਾ ਗਰਮੀ ਪੈਣ ਦੀ ਸੰਭਾਵਨਾ ਘੱਟ ਹੀ ਦੱਸੀ ਜਾ ਰਹੀ ਹੈ ਕਿਉਂਕਿ ਅਗਲੇ ਕੁੱਝ ਦਿਨਾਂ ਤੱਕ ਪ੍ਰੀ-ਮਾਨਸਨੂ ਦੀ ਐਂਟਰੀ ਹੋਣ ਵਾਲੀ ਹੈ ਅਤੇ ਇਸ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਜੇਕਰ ਮਾਨਸੂਨ ਦੀ ਗੱਲ ਕਰੀਏ ਤਾਂ ਪੰਜਾਬ 'ਚ ਮਾਨਸੂਨ ਦੀ ਐਂਟਰੀ 30 ਜੂਨ ਤੋਂ ਬਾਅਦ ਹੋਣ ਬਾਰੇ ਦੱਸਿਆ ਜਾ ਰਿਹਾ ਹੈ, ਜਿਸ ਤੋਂ ਬਾਅਦ ਭਾਰੀ ਮੀਂਹ ਪਵੇਗਾ ਅਤੇ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੇਗੀ। ਇਸ ਵੇਲੇ ਪੂਰੇ ਪੰਜਾਬ 'ਚ ਮਾਨਸੂਨ ਨੇ ਆਪਣਾ ਪ੍ਰਭਾਵ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪਠਾਨਕੋਟ 'ਚ ਵੀ ਮਾਨਸੂਨ ਦੀ ਆਉਣ ਵਾਲੀ ਗਤੀਵਿਧੀ ਦਾ ਪ੍ਰਭਾਵ ਸਾਫ਼ ਤੌਰ 'ਤੇ ਦੇਖਿਆ ਗਿਆ ਹੈ ਅਤੇ ਪਠਾਨਕੋਟ ਸਣੇ ਕਈ ਇਲਾਕਿਆਂ 'ਚ ਬੱਦਲਵਾਈ ਦੇ ਨਾਲ ਮੀਂਹ ਪੈ ਰਿਹਾ ਹੈ। ਪਠਾਨਕੋਟ 'ਚਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 1.6 ਤੋਂ 3 ਡਿਗਰੀ ਘੱਟ ਰਿਹਾ। ਮੌਸਮ ਵਿਭਾਗ ਵਲੋਂ ਅਗਲੇ 4 ਦਿਨਾਂ 'ਚ ਮਾਨਸੂਨ ਦੀ ਗਤੀਵਿਧੀ 'ਚ ਤੇਜ਼ੀ ਆਉਣ ਦੀ ਸੰਭਾਵਨਾ ਜਤਾਈ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ! ਨਿੱਜੀ ਅਦਾਰਿਆਂ ਦੇ ਮਾਲਕਾਂ ਨੂੰ ਜਾਰੀ ਹੋਈ ਸਿੱਧੀ ਚਿਤਾਵਨੀ
ਤਾਪਮਾਨ 'ਚ ਆਈ ਗਿਰਾਵਟ
ਉੱਥੇ ਹੀ ਤਾਪਮਾਨ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ ਦੌਰਾਨ ਪੰਜਾਬ 'ਚ 8 ਡਿਗਰੀ ਤੱਕ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ। ਇਸ ਕ੍ਰਮ 'ਚ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਸਵੇਰੇ ਹਲਕਾ ਮੀਂਹ ਪੈਣ ਕਾਰਨ ਮੌਸਮ ਠੰਡਾ ਹੋ ਗਿਆ, ਜਿਸ ਨਾਲ ਲੋਕਾਂ ਨੂੰ ਭਿਆਨਕ ਗਰਮੀ ਤੋਂ ਕੁੱਝ ਰਾਹਤ ਮਿਲੀ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਫਰੀਦਕੋਟ ਦੇ ਤਾਪਮਾਨ ’ਚ 6 ਡਿਗਰੀ, ਮੋਹਾਲੀ 'ਚ 5.4, ਲੁਧਿਆਣਾ 'ਚ 6 ਅਤੇ ਰੋਪੜ 'ਚ 6.1 ਡਿਗਰੀ ਗਿਰਾਵਟ ਦਰਜ ਕੀਤੀ ਗਈ। ਉਪਰੋਕਤ ਅੰਕੜੇ ਬੀਤੀ ਸਵੇਰ 8.30 ਵਜੇ ਤੱਕ ਦੇ ਹਨ, ਇਸ ਤੋਂ ਬਾਅਦ ਵੀ ਮੀਂਹ ਜਾਰੀ ਰਿਹਾ, ਜਿਸ ਕਾਰਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਤਾਪਮਾਨ ਦੁਪਹਿਰ ਤੱਕ 8 ਡਿਗਰੀ ਤੱਕ ਡਿੱਗ ਗਿਆ। ਬਠਿੰਡਾ ਦਾ ਤਾਪਮਾਨ ਬੀਤੇ ਦਿਨ 41 ਡਿਗਰੀ ਦਰਜ ਕੀਤਾ ਗਿਆ ਸੀ ਅਤੇ ਨਵੇਂ ਅੰਕੜਿਆਂ ਅਨੁਸਾਰ ਇਸ ਵਿਚ 7 ਡਿਗਰੀ ਦੀ ਕਮੀ ਦੇਖੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8