ਪੰਜਾਬ 'ਚ ਅੱਜ ਟੁੱਟੇਗਾ ਗਰਮੀ ਦਾ ਰਿਕਾਰਡ, ਵਿਭਾਗ ਨੇ ਜਾਰੀ ਕੀਤਾ Alert, ਲੋਕ ਰਹਿਣ ਸਾਵਧਾਨ
Monday, May 27, 2024 - 12:52 PM (IST)
ਚੰਡੀਗੜ੍ਹ : ਪੰਜਾਬ 'ਚ ਪੈ ਰਹੀ ਅੰਤਾਂ ਦੀ ਗਰਮੀ ਨੇ ਲੋਕਾਂ ਦੀ ਤੌਬਾ ਕਰਾ ਛੱਡੀ ਹੈ। ਦਿਨ ਵੇਲੇ ਤਾਂ ਲੋਕਾਂ ਦਾ ਤਪਦੀ ਗਰਮੀ 'ਚ ਬੁਰਾ ਹਾਲ ਹੁੰਦਾ ਹੀ ਹੈ ਪਰ ਰਾਤ ਦੇ ਸਮੇਂ ਵੀ ਕਿਸੇ ਤਰ੍ਹਾਂ ਦੀ ਕੋਈ ਰਾਹਤ ਨਹੀਂ ਮਿਲਦੀ। ਰਾਤ ਨੂੰ ਵੀ ਤਾਪਮਾਨ ਵੱਧਣ ਕਾਰਨ ਲੋਕ ਪਰੇਸ਼ਾਨ ਹੋ ਰਹੇ ਹਨ। ਮੌਸਮ ਵਿਭਾਗ ਦੇ ਮੁਤਾਬਕ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਦਾ ਤਾਪਮਾਨ 48 ਡਿਗਰੀ ਨੂੰ ਪਾਰ ਕਰ ਸਕਦਾ ਹੈ, ਜਿਸ ਕਾਰਨ ਅੱਜ 46 ਸਾਲ ਪੁਰਾਣਾ ਰਿਕਾਰਡ ਟੁੱਟਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਭਿਆਨਕ ਗਰਮੀ ਕਾਰਨ ਲੋਕ ਹਾਲੋਂ-ਬੇਹਾਲ, 'ਲੂ' ਲੱਗਣ ਕਾਰਨ ਹੋ ਰਹੇ ਬੀਮਾਰ
ਵਿਭਾਗ ਮੁਤਾਬਕ ਪੰਜਾਬ ਦੇ ਫਰੀਦਕੋਟ 'ਚ ਬੀਤੀ ਸ਼ਾਮ ਤਾਪਮਾਨ 47.4 ਡਿਗਰੀ ਦਰਜ ਕੀਤਾ ਗਿਆ, ਜੋ ਕਿ 21 ਮਈ, 1978 ਦੇ ਤਾਪਮਾਨ ਵਲੋਂ ਸਿਰਫ 0.3 ਡਿਗਰੀ ਘੱਟ ਹੈ। ਇਸ ਦੌਰਾਨ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਅੰਮ੍ਰਿਤਸਰ 'ਚ 47.7 ਡਿਗਰੀ ਦਰਜ ਕੀਤਾ ਗਿਆ ਸੀ। ਜੇਕਰ ਤੀਜੇ ਦਿਨ ਵੀ ਗਰਮੀ ਦਾ ਕਹਿਰ ਬਰਕਰਾਰ ਰਹਿੰਦਾ ਹੈ ਤਾਂ 46 ਸਾਲ ਪੁਰਾਣਾ ਰਿਕਾਰਡ ਟੁੱਟ ਜਾਵੇਗਾ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ : ਪੰਜਾਬ ’ਚ ਵਿਧਾਨ ਸਭਾ ਚੋਣਾਂ ਹਾਰਨ ਵਾਲੇ ਨੇਤਾ ਸੰਸਦ ’ਚ ਐਂਟਰੀ ਲਈ ਲਾ ਰਹੇ ਨੇ ਜ਼ੋਰ
ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਅਗਲੇ 4 ਦਿਨਾਂ 'ਚ ਰਾਤ ਨੂੰ ਪਾਰਾ ਵੱਧ ਸਕਦਾ ਹੈ। ਦਿਨ ਦੇ ਤਾਪਮਾਨ 'ਚ ਹੋਰ ਵਾਧਾ ਸੰਭਵ ਹੈ। ਪੰਜਾਬ ਦੇ ਜ਼ਿਆਦਾਤਰ ਇਲਾਕਿਆਂ 'ਚ ਭਾਵੇਂ ਗਰਮੀ ਵੱਧ ਰਹੀ ਹੈ ਪਰ ਆਉਣ ਵਾਲੇ ਕੁੱਝ ਦਿਨਾਂ 'ਚ ਵੈਸਟਰਨ ਡਿਸਟਰਬੈਂਸ ਦੇ ਵੀ ਸਰਗਰਮ ਹੋਣ ਦੀ ਸੰਭਾਵਨਾ ਹੈ। ਦੱਸਣਯੋਗ ਹੈ ਕਿ ਭਿਆਨਕ ਗਰਮੀ ਅਤੇ ਲੂ ਲੱਗਣ ਕਾਰਨ ਪੰਜਾਬ 'ਚ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ। ਵਿਭਾਗ ਵਲੋਂ ਐਡਵਾਈਜ਼ਰੀ ਕੀਤੀ ਗਈ ਹੈ ਕਿ ਦੁਪਹਿਰ 12 ਤੋਂ 3 ਵਜੇ ਤੱਕ ਕੜਕਦੀ ਧੁੱਪ 'ਚ ਲੋਕ ਬਾਹਰ ਨਾ ਨਿਕਲਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8