ਪੰਜਾਬ ''ਚ ਅੱਗ ਵਰ੍ਹਾਊ ਗਰਮੀ ਦਾ ਕਹਿਰ, ਇਨ੍ਹਾਂ 7 ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ, ਪੜ੍ਹੋ ਵੱਡੀ ਚਿਤਾਵਨੀ

Wednesday, Apr 22, 2026 - 11:28 AM (IST)

ਪੰਜਾਬ ''ਚ ਅੱਗ ਵਰ੍ਹਾਊ ਗਰਮੀ ਦਾ ਕਹਿਰ, ਇਨ੍ਹਾਂ 7 ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ, ਪੜ੍ਹੋ ਵੱਡੀ ਚਿਤਾਵਨੀ

ਚੰਡੀਗੜ੍ਹ : ਪੰਜਾਬ 'ਚ ਇਸ ਵੇਲੇ ਅਸਮਾਨੋਂ ਵਰ੍ਹ ਰਹੀ ਅੱਗ ਕਾਰਨ ਪਾਰਾ 40 ਡਿਗਰੀ ਤੋਂ ਪਾਰ ਚਲਾ ਗਿਆ ਹੈ ਅਤੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਵਲੋਂ ਅਗਲੇ ਦਿਨਾਂ ਲਈ ਵੀ ਸੂਬੇ 'ਚ ਲੂ (ਹੀਟਵੇਵ) ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਮੁਤਾਬਕ ਸੂਬੇ ਦੇ 7 ਜ਼ਿਲ੍ਹਿਆਂ ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਸੰਗਰੂਰ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਪਟਿਆਲਾ ਦੇ ਕੁੱਝ ਇਲਾਕਿਆਂ 'ਚ 'ਲੂ' ਦਾ ਵਧੇਰੇ ਅਸਰ ਦਿਖ ਸਕਦਾ ਹੈ ਅਤੇ ਇਨ੍ਹਾਂ ਜ਼ਿਲ੍ਹਿਆਂ ਦਾ ਤਾਪਮਾਨ ਆਮ ਨਾਲੋਂ ਕਾਫ਼ੀ ਜ਼ਿਆਦਾ ਰਹਿ ਸਕਦਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 5 ਦਿਨ ਲੱਗਣਗੇ 8-10 ਘੰਟੇ ਦੇ ਲੰਬੇ ਬਿਜਲੀ ਕੱਟ, ਪਾਵਰਕਾਮ ਨੇ ਜਾਰੀ ਕੀਤਾ ਸ਼ਡਿਊਲ

ਮੌਸਮ ਵਿਭਾਗ ਦੇ ਮੁਤਾਬਕ ਅਗਲੇ 5 ਦਿਨਾਂ ਤੱਕ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਸੂਬੇ ਦੇ ਕੁੱਝ ਹਿੱਸਿਆਂ 'ਚ ਹਲਕੀ ਬਾਰਸ਼ ਹੋ ਸਕਦੀ ਹੈ। 24 ਅਪ੍ਰੈਲ ਤੋਂ 26 ਅਪ੍ਰੈਲ ਵਿਚਕਾਰ ਗਰਮੀ ਦੀ ਲਹਿਰ (ਲੂ) ਆਉਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਚੜ੍ਹਦੀ ਸਵੇਰ ਵੱਡਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ

ਸੂਬੇ ਦੇ 21 ਜ਼ਿਲ੍ਹਿਆਂ 'ਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਤੋਂ ਵੱਧ ਦਰਜ ਕੀਤਾ ਗਿਆ ਹੈ, ਜਦੋਂ ਕਿ ਚਾਰ ਜ਼ਿਲ੍ਹਿਆਂ 'ਚ ਤਾਪਮਾਨ 39 ਡਿਗਰੀ ਸੈਲਸੀਅਸ ਤੋਂ ਵੱਧ ਦਰਜ ਕੀਤਾ ਗਿਆ ਹੈ। ਬਠਿੰਡਾ ਅਤੇ ਫ਼ਰੀਦਕੋਟ 'ਚ ਸਭ ਤੋਂ ਵੱਧ ਤਾਪਮਾਨ 41.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਪਟਿਆਲਾ 'ਚ ਵੀ 39.3 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


author

Babita

Content Editor

Related News