ਅਹਿਮ ਖ਼ਬਰ : ਪੰਜਾਬ 'ਚ ਮਾਈਨਿੰਗ 'ਤੇ ਹਾਈਕੋਰਟ ਨੇ ਲਾਈ ਰੋਕ, ਸਰਕਾਰ ਨੂੰ ਜਾਰੀ ਕੀਤੇ ਹੁਕਮ
Thursday, Nov 10, 2022 - 03:36 PM (IST)
ਚੰਡੀਗੜ੍ਹ (ਹਾਂਡਾ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ 'ਚ ਮਾਈਨਿੰਗ 'ਤੇ ਰੋਕ ਲਾ ਦਿੱਤੀ ਹੈ। ਜਾਣਕਾਰੀ ਮੁਤਾਬਕ ਐਡਵੋਕੇਟ ਸਹਿਜਪ੍ਰੀਤ ਸਿੰਘ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਸਰਕਾਰ ਖ਼ੁਦ ਹੀ ਗੈਰ-ਕਾਨੂੰਨੀ ਤਰੀਕੇ ਨਾਲ ਮਾਈਨਿੰਗ ਕਰ ਰਹੀ ਹੈ। ਉਨ੍ਹਾਂ ਕਿਹਾ ਸੀ ਕਿ ਮਾਈਨਿੰਗ ਕਾਰਨ ਨਦੀਆਂ 'ਚ ਭਾਰੀ ਮਸ਼ੀਨਰੀ ਦਾ ਇਸਤੇਮਾਲ ਹੋ ਰਿਹਾ ਹੈ।
ਇਹ ਵੀ ਪੜ੍ਹੋ : ਕੋਟਕਪੂਰਾ 'ਚ ਵੱਡੀ ਵਾਰਦਾਤ : ਬੇਅਦਬੀ ਦੇ ਮੁਲਜ਼ਮ ਡੇਰਾ ਪ੍ਰੇਮੀ ਦਾ ਗੋਲੀਆਂ ਮਾਰ ਕੇ ਕਤਲ (ਵੀਡੀਓ)
ਪਟੀਸ਼ਨ ਕਰਤਾ ਦਾ ਕਹਿਣਾ ਹੈ ਕਿ ਹਾਈਕੋਰਟ ਦੀ ਰੋਕ ਦੇ ਬਾਵਜੂਦ ਸਰਕਾਰ ਮਾਈਨਿੰਗ ਕਰ ਰਹੀ ਹੈ। ਇਸ 'ਤੇ ਹਾਈਕੋਰਟ ਦੇ ਚੀਫ਼ ਜਸਟਿਸ ਨੇ ਕਿਹਾ ਕਿ ਸਰਕਾਰ ਬਿਨਾਂ ਵਾਤਵਾਰਣ ਵਿਭਾਗ ਦੀ ਕਲੀਅਰੈਂਸ ਦੇ ਕਿਸੇ ਵੀ ਤਰ੍ਹਾਂ ਦੀ ਮਾਈਨਿੰਗ ਨਾ ਕਰੇ।
ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਐਡਵੋਕੇਟ ਜਨਰਲ ਨੇ ਅਦਾਲਤ ਨੂੰ ਭਰੋਸਾ ਦਿੱਤਾ ਕਿ ਸਰਕਾਰ ਬਿਨਾਂ ਵਿਭਾਗ ਦੀ ਕਲੀਅਰੈਂਸ ਦੇ ਮਾਈਨਿੰਗ ਨਹੀਂ ਕਰੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ