ਸੁਖਪਾਲ ਖਹਿਰਾ ਮਾਮਲੇ ’ਚ ਹਾਈਕੋਰਟ ਨੇ ਫ਼ੈਸਲਾ ਰੱਖਿਆ ਰਾਖਵਾਂ

01/20/2022 12:45:06 PM

ਭੁਲੱਥ (ਰਜਿੰਦਰ)-ਹਲਕਾ ਭੁਲੱਥ ਤੋਂ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਸਬੰਧੀ ਪੰਜਾਬ ਐਂਡ ਹਰਿਆਣਾ ਹਾਈਕੋਰਟ ’ਚ ਸੁਣਵਾਈ ਦੌਰਾਨ ਮਾਣਯੋਗ ਅਦਾਲਤ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਬਹਿਸ ਤੋਂ ਬਾਅਦ ਫ਼ੈਸਲਾ ਰਾਖਵਾਂ ਰੱਖ ਲਿਆ ਗਿਆ ਹੈ। ਇਸ ਸਬੰਧੀ ਸੁਖਪਾਲ ਖਹਿਰਾ ਦੇ ਸਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਗੱਲਬਾਤ ਕਰਦਿਆਂ ਕਿ ਮਾਣਯੋਗ ਹਾਈਕੋਰਟ ਨੇ ਬਹਿਸ ਤੋਂ ਬਾਅਦ ਫ਼ੈਸਲਾ ਰਾਖਵਾਂ ਰੱਖ ਲਿਆ ਹੈ, ਜਿਸ ਨੂੰ ਮਾਣਯੋਗ ਅਦਾਲਤ ਕੁਝ ਦਿਨਾਂ ਤੱਕ ਸੁਣਾ ਦੇਵੇਗੀ। ਮਹਿਤਾਬ ਨੇ ਇਹ ਵੀ ਕਿਹਾ ਕਿ ਸਾਨੂੰ ਆਸ ਹੈ ਕਿ ਬਹੁਤ ਜਲਦ ਸਾਨੂੰ ਇਕ ਚੰਗੀ ਖਬਰ ਮਿਲੇਗੀ।

ਇਹ ਵੀ ਪੜ੍ਹੋ: ਭਾਜਪਾ ਸਰਕਾਰ ਸਾਡੇ ਵਿਰੁੱਧ ਕੇਸ ਦਰਜ ਕਰੇ, ਅਸੀਂ ਗ੍ਰਿਫ਼ਤਾਰੀਆਂ ਦੇਣ ਨੂੰ ਤਿਆਰ: ਸੁਖਜਿੰਦਰ ਰੰਧਾਵਾ

ਜ਼ਿਕਰਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਦੀ ਰਿਹਾਇਸ਼ ਪਿੰਡ ਰਾਮਗੜ ਹਲਕਾ ਭੁਲੱਥ ਅਤੇ ਚੰਡੀਗੜ੍ਹ ਵਿਖੇ ਕੇਂਦਰੀ ਜਾਂਚ ਏਜੰਸੀ ਈ. ਡੀ. ਵੱਲੋਂ 9 ਮਾਰਚ ਨੂੰ ਰੇਡ ਕੀਤੀ ਗਈ ਸੀ, ਜਿਸ ਤੋਂ ਬਾਅਦ ਈ. ਡੀ. ਵੱਲੋਂ ਖਹਿਰਾ ਨੂੰ ਬੁਲਾਇਆ ਜਾਂਦਾ ਰਿਹਾ। ਇਸੇ ਦਰਮਿਆਨ 11 ਨਵੰਬਰ ਨੂੰ ਈ. ਡੀ. ਨੇ ਮਨੀ ਲਾਂਡਰਿੰਗ ਦੇ ਦੋਸ਼ਾਂ ਵਿਚ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਗਰੋਂ ਉਨ੍ਹਾਂ ਵੱਲੋਂ ਮੋਹਾਲੀ ਅਦਾਲਤ ਵਿਚ ਜ਼ਮਾਨਤ ਦੀ ਪਟੀਸ਼ਨ ਦਾਇਰ ਕੀਤੀ ਗਈ ਸੀ ਪਰ ਉਨ੍ਹਾਂ ਨੂੰ ਜ਼ਮਾਨਤ ਨਹੀਂ ਮਿਲੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਜ਼ਮਾਨਤ ਲਈ ਹਾਈਕੋਰਟ ਦਾ ਦਰਵਾਜ਼ਾ ਖੜ੍ਹਕਾਇਆ ਸੀ, ਜਿਸ ਦੀ 13 ਦਸੰਬਰ ਨੂੰ ਅਗਲੀ ਸੁਣਵਾਈ 21 ਦਸੰਬਰ ਅਤੇ ਫਿਰ ਬੀਤੇ ਦਿਨ 19 ਜਨਵਰੀ ਨੂੰ ਸੀ।

ਇਹ ਵੀ ਪੜ੍ਹੋ: ਚੋਣਾਂ ਦੇ ਗਣਿਤ 'ਚ ਹਿੰਦੂਆਂ ਤੇ ਵਪਾਰੀਆਂ ਨੂੰ ਭੁੱਲੀਆਂ ਸਿਆਸੀ ਪਾਰਟੀਆਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News