ਸਿਰਸਾ ਡੇਰਾ ਮੁਖੀ ਦੀ ਫਰਲੋ ’ਤੇ ਹਾਈ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

Friday, Aug 09, 2024 - 12:12 AM (IST)

ਚੰਡੀਗੜ੍ਹ, (ਗੰਭੀਰ)- ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ 21 ਦਿਨਾਂ ਦੀ ਫਰਲੋ ਦੀ ਮੰਗ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਪਣਾ ਫ਼ੈਸਲਾ ਸੁਰੱਖਿਅਤ ਰੱਖਿਆ ਹੈ। ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਦੀ ਅਦਾਲਤ ਨੇ ਕਿਹਾ ਕਿ ਹੁਕਮ ਬਾਅਦ ’ਚ ਜਾਰੀ ਕੀਤੇ ਜਾਣਗੇ।

ਇਸ ਮਾਮਲੇ ’ਚ ਹਾਈ ਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਿਆ ਹੈ। ਡੇਰਾ ਮੁਖੀ ਵੱਲੋਂ ਜੂਨ ਮਹੀਨੇ ਵਿਚ ਦਾਇਰ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਡੇਰੇ ਦੇ ਇਕ ਪ੍ਰੋਗਰਾਮ ਵਿਚ ਸ਼ਾਮਲ ਹੋਣਾ ਹੈ। ਹਾਈ ਕੋਰਟ ਨੇ ਇਸ ਦਲੀਲ ’ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਸੀ ਕਿ ਪਹਿਲਾਂ ਪ੍ਰੋਗਰਾਮ ਆਯੋਜਿਤ ਕਰਨ ਦਾ ਫ਼ੈਸਲਾ ਕਰ ਲੈਂਦੇ ਹੋ, ਫਿਰ ਅਦਾਲਤ ’ਚ ਪਟੀਸ਼ਨ ਦਾਇਰ ਕਰ ਕੇ ਇਸ ’ਚ ਸ਼ਾਮਲ ਹੋਣ ਲਈ ਦਬਾਅ ਬਣਾਉਂਦੇ ਹੋ।

ਰਾਮ ਰਹੀਮ ਨੂੰ ਹੁਣ ਤੱਕ ਕੁੱਲ 9 ਵਾਰ ਪੈਰੋਲ ਅਤੇ ਫਰਲੋ ਮਿਲ ਚੁੱਕੀ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਵੀ ਸਿਰਸਾ ਡੇਰਾ ਮੁਖੀ ਨੇ ਖੁਦ ਨੂੰ 21 ਦਿਨਾਂ ਦੀ ਫਰਲੋ ਦਾ ਹੱਕਦਾਰ ਦੱਸਦਿਆਂ ਮੰਗ ਕੀਤੀ ਸੀ ਪਰ ਹਾਈ ਕੋਰਟ ਨੇ ਇਸ ਦੀ ਇਜਾਜ਼ਤ ਨਹੀਂ ਦਿੱਤੀ ਸੀ। ਮੌਜੂਦਾ ਪਟੀਸ਼ਨ ’ਚ ਹਰਿਆਣਾ ਸਰਕਾਰ ਤੋਂ ਫਰਲੋ ਦੀ ਮੰਗ ਕੀਤੀ ਗਈ ਹੈ ਪਰ ਹਾਈ ਕੋਰਟ ਦੇ ਸਟੇਅ ਆਰਡਰ ਕਾਰਨ ਇਹ ਅਰਜ਼ੀ ਮਨਜ਼ੂਰ ਨਹੀਂ ਕੀਤੀ ਜਾ ਰਹੀ ਹੈ।


Rakesh

Content Editor

Related News