ਹਾਈਕੋਰਟ ਵੱਲੋਂ ਨੈਸ਼ਨਲ ਹਾਈਵੇ ਅਥਾਰਟੀ ਦੇ ਸਕੱਤਰ ਤਲਬ

07/19/2017 12:20:04 AM

ਮੋਗਾ, (ਪਵਨ ਗਰੋਵਰ/ਸੰਦੀਪ)-  ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਲੁਧਿਆਣਾ-ਤਲਵੰਡੀ ਭਾਈ ਫੋਰਲੇਨ ਹਾਈਵੇ ਦੇ ਨਿਰਮਾਣ ਦੇ ਬਹੁਤ ਹੀ ਹੌਲੀ ਰਫ਼ਤਾਰ ਨਾਲ ਚੱਲ ਰਹੇ ਕੰਮ ਦੇ ਮਾਮਲੇ ਨੂੰ ਲੈ ਕੇ ਨੈਸ਼ਨਲ ਹਾਈਵੇ ਅਥਾਰਟੀ ਦੇ ਸਕੱਤਰ ਤੋਂ ਜਵਾਬ ਤਲਬ ਕੀਤਾ ਹੈ। ਮਾਣਯੋਗ ਅਦਾਲਤ ਵੱਲੋਂ ਇਸ ਮਾਮਲੇ 'ਚ ਪੇਸ਼ੀ ਲਈ 26 ਸਤੰਬਰ ਦੀ ਤਰੀਕ ਨਿਸ਼ਚਿਤ ਕੀਤੀ ਗਈ ਹੈ। ਹਾਈਕੋਰਟ ਵੱਲੋਂ ਇਹ ਹੁਕਮ ਮੋਗਾ ਦੇ ਜ਼ਿਲਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਰਮੇਸ਼ ਗਰੋਵਰ ਵੱਲੋਂ 12 ਜੁਲਾਈ ਨੂੰ ਅਦਾਲਤ ਵਿਚ ਪਾਈ ਗਈ ਉਲੰਘਣਾ ਦੀ ਪਟੀਸ਼ਨ ਤੋਂ ਬਾਅਦ ਕੀਤਾ ਗਿਆ ਸੀ।  ਜ਼ਿਕਰਯੋਗ ਹੈ ਕਿ 3 ਦਿਨ ਪਹਿਲਾਂ ਹਾਈਵੇ ਨਿਰਮਾਣ ਕਰਨ ਵਾਲੀ ਕੰਪਨੀ ਦੇ ਮਾਲਕ ਸੁਭਾਸ਼ ਚੰਦਰਾ ਨੇ ਨੈਸ਼ਨਲ ਹਾਈਵੇ ਦੇ ਨਿਰਮਾਣ ਦੇ ਕਾਰਜ ਵਿਚ ਤੇਜ਼ੀ ਲਿਆਉਣ ਦਾ ਐਲਾਨ ਵੀ ਕੀਤਾ ਸੀ ਅਤੇ ਇਸ ਨੂੰ 31 ਦਸੰਬਰ ਤੱਕ ਮੁਕੰਮਲ ਕਰਨ ਦੀ ਵੀ ਗੱਲ ਕਹੀ ਸੀ। ਇਸ ਦੇ ਨਾਲ ਹੀ ਉਨ੍ਹਾਂ ਹੌਲੀ ਰਫ਼ਤਾਰ ਨਾਲ ਚੱਲ ਰਹੇ ਹਾਈਵੇ ਦੇ ਕੰਮ ਕਾਰਨ ਕੰਪਨੀ ਨੂੰ 250 ਕਰੋੜ ਰੁਪਏ ਦਾ ਨੁਕਸਾਨ ਹੋਣ ਦਾ ਵੀ ਖੁਲਾਸਾ ਕੀਤਾ ਸੀ।


Related News