ਚੰਡੀਗੜ੍ਹ 'ਚ ਮੇਅਰ ਚੋਣ ਦਾ ਮਾਮਲਾ : ਹਾਈਕੋਰਟ ਨੇ UT ਪ੍ਰਸ਼ਾਸਨ ਨੂੰ ਦਿੱਤੇ ਸਖ਼ਤ ਹੁਕਮ

Tuesday, Jan 23, 2024 - 03:02 PM (IST)

ਚੰਡੀਗੜ੍ਹ (ਹਾਂਡਾ) : ਚੰਡੀਗੜ੍ਹ ਦੀਆਂ ਮੇਅਰ ਚੋਣਾਂ ਸਬੰਧੀ 2 ਪਟੀਸ਼ਨਾਂ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਸਖ਼ਤ ਹੁਕਮ ਦਿੰਦਿਆਂ ਕਿਹਾ ਕਿ ਚੋਣਾਂ ਲਈ 6 ਫਰਵਰੀ ਦੀ ਤਾਰੀਖ਼ ਬਹੁਤ ਲੇਟ ਹਨ। ਭਲਕੇ 24 ਜਨਵਰੀ ਨੂੰ ਚੋਣ ਦੇ ਸਬੰਧ 'ਚ ਵਿਸਥਾਰ ਪੂਰਵਰਕ ਜਾਣਕਾਰੀ ਦਿਓ ਕਿ ਚੋਣ 6 ਫਰਵਰੀ ਤੋਂ ਪਹਿਲਾਂ ਕਦੋਂ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ, ਵੱਧ ਰਿਹਾ ਇਸ ਬੀਮਾਰੀ ਦਾ ਕਹਿਰ, ਅੰਕੜੇ ਕਰਨਗੇ ਪਰੇਸ਼ਾਨ

ਅਦਾਲਤ ਨੇ ਕਿਹਾ ਕਿ ਜੇਕਰ ਕੋਈ ਸਹੀ ਤਾਰੀਖ ਤੈਅ ਨਹੀਂ ਕੀਤੀ ਤਾਂ ਫਿਰ ਅਦਾਲਤ ਚੋਣ ਦੀ ਤਾਰੀਖ਼ ਤੈਅ ਕਰੇਗੀ। ਅਦਾਲਤ ਨੇ ਕਿਹਾ ਕਿ ਇਸ ਮਾਮਲੇ ਦੀ ਅਗਲੀ ਸੁਣਵਾਈ ਭਲਕੇ ਮਤਲਬ ਕਿ ਬੁੱਧਵਾਰ ਨੂੰ 11.30 ਵਜੇ ਹੋਵੇਗੀ। ਦੱਸਣਯੋਗ ਹੈ ਕਿ ਚੰਡੀਗੜ੍ਹ ਦੇ ਮੇਅਰ, ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੀ ਚੋਣ ਪਹਿਲਾਂ 18 ਜਨਵਰੀ ਨੂੰ ਹੋਣੀ ਸੀ ਪਰ ਵੋਟਾਂ ਪੈਣ ਤੋਂ ਕੁੱਝ ਦੇਰ ਪਹਿਲਾਂ ਇਸ ਨੂੰ ਟਾਲ ਦਿੱਤਾ ਗਿਆ ਕਿਉਂਕਿ ਚੋਣ ਅਧਿਕਾਰੀ ਦੀ ਸਿਹਤ ਖ਼ਰਾਬ ਹੋ ਗਈ ਸੀ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਨਵੀਂ Update, ਠੰਡ ਕਾਰਨ ਸੂਬੇ 'ਚ ਵਿਗੜਨ ਲੱਗੇ ਹਾਲਾਤ

ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ 6 ਫਰਵਰੀ ਨੂੰ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਸਨ ਪਰ ਅਦਾਲਤ ਦਾ ਕਹਿਣਾ ਹੈ ਕਿ 6 ਫਰਵਰੀ ਦੀ ਤਾਰੀਖ਼ ਬਹੁਤ ਲੰਬੀ ਹੈ ਅਤੇ ਪਹਿਲਾਂ ਚੋਣ ਕਰਾਉਣ ਲਈ ਤਾਰੀਖ਼ ਤੈਅ ਕੀਤੀ ਜਾਵੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8




 


Babita

Content Editor

Related News