ਹਾਈਕੋਰਟ ਨੇ ਟੌਹੜਾ ਦੇ ਜਵਾਈ ਨੂੰ ਸੁਰੱਖਿਆ ਮੁਲਾਜ਼ਮ ਦੇਣ ਤੋਂ ਕੀਤਾ ਇਨਕਾਰ, ਪੜ੍ਹੋ ਪੂਰੀ ਖ਼ਬਰ

Tuesday, Jan 09, 2024 - 02:01 PM (IST)

ਹਾਈਕੋਰਟ ਨੇ ਟੌਹੜਾ ਦੇ ਜਵਾਈ ਨੂੰ ਸੁਰੱਖਿਆ ਮੁਲਾਜ਼ਮ ਦੇਣ ਤੋਂ ਕੀਤਾ ਇਨਕਾਰ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਗੁਰਚਰਨ ਸਿੰਘ ਟੌਹੜਾ ਦੇ ਜਵਾਈ ਹਰਮੇਲ ਸਿੰਘ ਟੌਹੜਾ ਨੂੰ ਸੁਰੱਖਿਆ ਮੁਲਾਜ਼ਮ ਦੇਣ ਦੀ ਮੰਗ ਨੂੰ ਖਾਰਜ ਕਰ ਦਿੱਤਾ ਹੈ। ਦਰਅਸਲ ਐੱਸ. ਐੱਸ. ਪੀ. ਪਟਿਆਲਾ ਵੱਲੋਂ ਪਟੀਸ਼ਨਰ ਦੀ ਗਸ਼ਤ ਅਤੇ ਪੀ. ਸੀ. ਆਰ. ਰਾਹੀਂ ਵਿਸ਼ੇਸ਼ ਦੇਖਭਾਲ ਅਤੇ ਸੁਰੱਖਿਆ ਕੀਤੀ ਜਾ ਰਹੀ ਹੈ। ਇਸੇ ਕਾਰਨ ਹੀ ਅਦਾਲਤ ਨੇ ਉਨ੍ਹਾਂ ਦੇ ਭਰੋਸੇ ਇਹ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਇਸ ਕੇਸ ਦਾ ਨਿਪਟਾਰਾ ਕਰਦਿਆਂ ਕਿਹਾ ਕਿ ਮੌਜੂਦਾ ਕੇਸ 'ਚ ਹੋਰ ਨਿਰਦੇਸ਼ਾਂ ਦੀ ਲੋੜ ਨਹੀਂ ਹੈ।

ਇਹ ਵੀ ਪੜ੍ਹੋ : ਬੇਰਹਿਮੀ ਦੀ ਹੱਦ : ਹੱਡ ਚੀਰਵੀਂ ਠੰਡ 'ਚ ਬਰਛੇ ਨਾਲ ਕੁੱਤੇ ਦਾ ਜੋ ਹਾਲ ਕੀਤਾ, ਸੁਣ ਤੁਹਾਨੂੰ ਵੀ ਆਵੇਗਾ ਗੁੱਸਾ

ਇਸ ਲਈ ਅਦਾਲਤ ਨੇ ਹਰਮੇਲ ਸਿੰਘ ਟੌਹੜਾ ਨੂੰ ਸੁਰੱਖਿਆ ਮੁਲਾਜ਼ਮ ਮੁਹੱਈਆ ਕਰਵਾਉਣ ਲਈ ਪੰਜਾਬ ਪੁਲਸ ਨੂੰ ਕੋਈ ਵੀ ਨਿਰਦੇਸ਼ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ 'ਚ ਪੰਜਾਬ ਪੁਲਸ ਨੇ ਦੱਸਿਆ ਕਿ ਪਟੀਸ਼ਨਰ ਦੀ ਦੇਖਭਾਲ ਅਤੇ ਸੁਰੱਖਿਆ ਦੇ ਨਿਰਦੇਸ਼ ਇੰਚਾਰਜ ਪੁਲਸ ਚੌਂਕੀ, ਮਾਡਲ ਟਾਊਨ ਨੂੰ ਐੱਸ. ਪੀ. ਪਟਿਆਲਾ ਵੱਲੋਂ ਦਿੱਤੇ ਗਏ ਹਨ। ਜੇਕਰ ਪਟੀਸ਼ਨਰ ਲਈ ਕੋਈ ਐਮਰਜੈਂਸੀ ਵਾਲੇ ਹਾਲਾਤ ਪੈਦਾ ਹੁੰਦੇ ਹਨ ਤਾਂ ਇਸ ਦੇ ਲਈ ਪੁਲਸ ਚੌਂਕੀ, ਮਾਡਲ ਟਾਊਨ ਪਟਿਆਲਾ, ਪੀ. ਸੀ. ਆਰ. ਅਤੇ ਥਾਣਾ ਸਿਵਲ ਲਾਈਨ ਦੇ ਨੰਬਰ ਵੀ ਉਸ ਨੂੰ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਪੈ ਸਕਦੀ ਹੈ ਭਾਰੀ ਪਰੇਸ਼ਾਨੀ
ਜਾਣੋ ਕੀ ਹੈ ਪੂਰਾ ਮਾਮਲਾ
ਦੱਸਣਯੋਗ ਹੈ ਕਿ ਹਰਮੇਲ ਸਿੰਘ ਟੌਹੜਾ ਦਾ ਵਿਆਹ ਗੁਰਚਰਨ ਸਿੰਘ ਟੌਹੜਾ ਦੀ ਧੀ ਕੁਲਦੀਪ ਕੌਰ ਨਾਲ ਹੋਇਆ ਹੈ। ਉਸ ਨੇ ਆਪਣੇ ਅਤੇ ਆਪਣੇ ਪਰਿਵਾਰ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਸੀ, ਜਿਸ ਨੂੰ ਸਰਕਾਰ ਨੇ ਵਾਪਸ ਲੈ ਲਿਆ ਹੈ। ਪਟੀਸ਼ਨਰ ਸਾਲ 1997 'ਚ ਹੋਈਆਂ ਆਮ ਚੋਣਾਂ 'ਚ ਵਿਧਾਇਕ ਚੁਣਿਆ ਗਿਆ ਸੀ ਅਤੇ ਕੈਬਨਿਟ ਮੰਤਰੀ ਰਹਿ ਚੁੱਕਾ ਹੈ। ਉਸ ਨੂੰ ਜ਼ੈੱਡ ਪਲੱਸ ਸੀ. ਆਰ. ਪੀ. ਐੱਫ. ਸੁਰੱਖਿਆ ਮੁਹੱਈਆ ਕਰਵਾਈ ਗਈ ਸੀ ਅਤੇ ਉਸ ਦੀ ਪਤਨੀ ਐੱਸ. ਜੀ. ਪੀ. ਸੀ. ਦੀ ਮੈਂਬਰ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 
 


author

Babita

Content Editor

Related News