ਜ਼ਿਲ੍ਹਾ ਸੰਗਰੂਰ ਦੇ ਵਿਧਾਨ ਸਭਾ ਹਲਕਾ ਸੁਨਾਮ ’ਚ ਸਭ ਤੋਂ ਵੱਧ ਹੋਈ ਪੋਲਿੰਗ

Sunday, Feb 20, 2022 - 12:37 PM (IST)

ਸੰਗਰੂਰ (ਵਿਜੈ ਕੁਮਾਰ ਸਿੰਗਲਾ ) : ਜ਼ਿਲ੍ਹਾ ਸੰਗਰੂਰ ਅੰਦਰ ਪੈਂਦੇ ਪੰਜ ਵਿਧਾਨ ਸਭਾ ਹਲਕਿਆਂ ਵਿੱਚ ਚੋਣਾਂ ਦਾ ਕੰਮ ਅਮਨ ਸ਼ਾਂਤੀ ਨਾਲ ਚੱਲ ਰਿਹਾ ਹੈ। ਬੇਸ਼ੱਕ ਪੰਜੇ ਵਿਧਾਨ ਸਭਾ ਹਲਕਿਆਂ ਦੇ ਵਿਚ ਵੋਟਰਾਂ ਅੰਦਰ ਵੋਟਾਂ ਪਾਉਣ ਲਈ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਵੋਟਾਂ ਵਿੱਚ ਜਿੱਥੇ ਦਿਬਾਂਗ, ਬਜ਼ੁਰਗ , ਅੰਗਹੀਣ ਅਤੇ ਨੌਜਵਾਨ ਵੋਟਰ ਸ਼ਮੂਲੀਅਤ ਕਰ ਰਹੇ ਹਨ ਉੱਥੇ ਔਰਤਾਂ ਵੱਲੋਂ ਵੀ ਵੋਟਾਂ ਪਾਉਣ ਲਈ ਉਤਸ਼ਾਹ ਦਿਖਾਇਆ ਜਾ ਰਿਹਾ ਹੈ। ਵਿਧਾਨ ਸਭਾ ਹਲਕਾ ਸੁਨਾਮ ਵਿੱਚ ਗਿਆਰਾਂ ਵਜੇ ਤਕ 22.20 ਪ੍ਰਤੀਸ਼ਤ ਵੋਟ ਪੋਲ ਹੋਈ ਹੈ । ਜੋ ਕਿ ਜ਼ਿਲ੍ਹਾ ਸੰਗਰੂਰ ਦੇ ਪੰਜੇ ਵਿਧਾਨ ਸਭਾ ਹਲਕਿਆਂ ਵਿੱਚ ਸਭ ਤੋਂ ਵੱਧ ਵੋਟ ਪ੍ਰਤੀਸ਼ਤ ਹੋਲ ਹੋਈ ਹੈ। ਵਿਧਾਨ ਸਭਾ ਹਲਕਾ ਸੰਗਰੂਰ ਵਿੱਚ ਸਭ ਤੋਂ ਘੱਟ 18.49 ਵੋਟ ਪ੍ਰਤੀਸ਼ਤ ਪੋਲ ਹੋਈ ਹੈ । ਤਿੰਨ ਹੋਰ ਵਿਧਾਨ ਸਭਾ ਹਲਕਿਆਂ ਦੀ ਵੋਟ ਪ੍ਰਤੀਸ਼ਤ ਵੀ ਹੇਠ ਲਿਖੇ ਅਨੁਸਾਰ ਦਰਸਾਈ ਗਈ  ਹੈ ।

PunjabKesari

ਇਹ ਵੀ ਪੜ੍ਹੋ : ਪੰਜਾਬ ਚੋਣਾਂ : ਵੋਟਰਾਂ ’ਚ ਉਤਸ਼ਾਹ, ਦਿਵਯਾਂਗ ਵੋਟਰਾਂ ਨੇ ਵੀ ਪਾਈ ਵੋਟ


Anuradha

Content Editor

Related News