ਅੱਜ ਨਗਾਰਿਆਂ ਤੇ ਜੈਕਾਰਿਆਂ ਦੀ ਗੂੰਜ ਨਾਲ ਹੋਵੇਗੀ ਸ੍ਰੀ ਅਨੰਦਪੁਰ ਸਾਹਿਬ ਦੇ ਹੋਲਾ-ਮਹੱਲਾ ਦੀ ਆਰੰਭਤਾ

Thursday, Mar 02, 2023 - 04:16 PM (IST)

ਅੱਜ ਨਗਾਰਿਆਂ ਤੇ ਜੈਕਾਰਿਆਂ ਦੀ ਗੂੰਜ ਨਾਲ ਹੋਵੇਗੀ ਸ੍ਰੀ ਅਨੰਦਪੁਰ ਸਾਹਿਬ ਦੇ ਹੋਲਾ-ਮਹੱਲਾ ਦੀ ਆਰੰਭਤਾ

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)-ਖ਼ਾਲਸਾ ਪੰਥ ਦੀ ਆਨ ਅਤੇ ਸ਼ਾਨ ਕੌਮੀ ਤਿਉਹਾਰ ਹੋਲਾ-ਮਹੱਲਾ ਦੀ ਆਰੰਭਤਾ 2 ਮਾਰਚ 2023 ਨੂੰ ਰਾਤ 11 ਵਜੇ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਵਿਚ ਪੰਥਕ ਸ਼ਖ਼ਸੀਅਤਾਂ ਵੱਲੋਂ ਨਗਾਰਿਆਂ ਦੀ ਚੋਟ ਅਤੇ ਜੈਕਾਰਿਆਂ ਦੀ ਗੂੰਜ ’ਚ ਆਰੰਭਤਾ ਹੋਵੇਗੀ। ਇਥੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸਰਪ੍ਰਸਤੀ ਹੇਠ ਹੋਲਾ-ਮਹੱਲਾ ਨੂੰ ਲੈ ਕੇ ਹੋਈ ਮੀਟਿੰਗ ’ਚ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਇਸ ਦੀ ਆਰੰਭਤਾ ਨੂੰ ਪੂਰੀ ਸ਼ਾਨੋ-ਸ਼ੋਕਤ ਦੇ ਨਾਲ ਕਰਨ ਦਾ ਫ਼ੈਸਲਾ ਕੀਤਾ ਗਿਆ।

ਇਹ ਵੀ ਪੜ੍ਹੋ : 13 ਸਾਲਾ ਕੁੜੀ ਨੂੰ ਅਗਵਾ ਕਰਕੇ ਕੀਤਾ ਸੀ ਜਬਰ-ਜ਼ਿਨਾਹ, ਹੁਣ ਜਲੰਧਰ ਦੀ ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ

PunjabKesari
ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਹੋਲਾ ਮਹੱਲਾ ਸਬੰਧੀ ਲਗਭਗ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ 2 ਮਾਰਚ ਨੂੰ ਰਾਤ 11 ਵਜੇ ਨਗਾਰੇ ਵਜ੍ਹਾਉਣ ਤੋਂ ਬਾਅਦ 3 ਮਾਰਚ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਸ੍ਰੀ ਕੀਰਤਪੁਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਜਾਵੇਗੀ, ਜਿਸ ਦੇ ਭੋਗ 5 ਮਾਰਚ ਨੂੰ ਸਵੇਰੇ 9 ਵਜੇ ਪਾਏ ਜਾਣਗੇ, ਉਪਰੰਤ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਦੀਵਾਨ ਸਜਾਏ ਜਾਣਗੇ।

ਇਹ ਵੀ ਪੜ੍ਹੋ : ਹੁਣ ਸ਼ਮਸ਼ਾਨਘਾਟਾਂ ਤੋਂ ਹੀ ਮਿਲੇਗਾ ‘ਡੈੱਥ ਸਰਟੀਫਿਕੇਟ', ਜਲੰਧਰ ਨਗਰ ਨਿਗਮ ਨੇ ਬਣਾਈ ਇਹ ਯੋਜਨਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News