ਗੈਸ ਲੀਕ ਹੋਣ ਕਾਰਨ ਘਰ ਨੂੰ ਲੱਗੀ ਅੱਗ, ਪਰਿਵਾਰ ਦੇ ਤਿੰਨ ਮੈਂਬਰ ਬੁਰੀ ਤਰ੍ਹਾਂ ਝੁਲਸੇ, ਢਹਿ-ਢੇਰੀ ਹੋਈਆਂ ਕੰਧਾਂ
Saturday, Jan 06, 2024 - 06:48 PM (IST)
ਤਰਨਤਾਰਨ (ਵਿਜੇ)- ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੇ ਪਿੰਡ ਭੈਣੀ ਮੱਸਾ 'ਚ ਗੈਸ ਲੀਕ ਹੋਣ ਨਾਲ ਘਰ ਨੂੰ ਅੱਗ ਲੱਗੀ ਗਈ, ਜਿਸ ਦੌਰਾਨ ਇੱਕੋ ਪਰਿਵਾਰ ਦੇ ਤਿੰਨ ਮੈਂਬਰ ਬੁਰੀ ਤਰ੍ਹਾਂ ਝੁਲਸ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸਾ ਬੀਤੀ ਕੱਲ੍ਹ ਸ਼ਾਮ ਨੂੰ ਸਮਾਂ ਕਰੀਬ ਸਾਢੇ ਛੇ ਵਜੇ ਵਾਪਰਿਆ।
ਇਹ ਵੀ ਪੜ੍ਹੋ : ਪੰਜਾਬ 'ਚ ਧੁੰਦ ਤੇ ਠੰਡ ਦਾ ਲਗਾਤਾਰ ਪ੍ਰਕੋਪ, ਮੌਸਮ ਵਿਭਾਗ ਨੇ ਐਤਵਾਰ ਤੱਕ ਜਾਰੀ ਕੀਤਾ ਅਲਰਟ
ਇਸ ਹਾਦਸੇ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਰਘਬੀਰ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀ ਭੈਣੀ ਮੱਸਾ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਸ਼ਾਮ ਨੂੰ ਸਮਾਂ ਕਰੀਬ ਛੇ ਵਜੇ ਉਸ ਦੀਆਂ ਦੋਵੇਂ ਕੁੜੀਆਂ ਗੁਰਪ੍ਰੀਤ ਕੌਰ ਅਤੇ ਮਨਪ੍ਰੀਤ ਕੌਰ ਨੇ ਚਾਹ ਬਣਾਉਣ ਲਈ ਜਦੋਂ ਮਾਚਿਸ ਨਾਲ ਗੈਸ ਸਟੋਵ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਤਾਂ ਗੈਸ ਲੀਕ ਹੋਣ ਕਾਰਨ ਉਨ੍ਹਾਂ ਦੇ ਘਰ ਨੂੰ ਅੱਗ ਲੱਗ ਗਈ, ਜਿਸ ਵਿੱਚ ਉਸ ਦੀਆਂ ਦੋਵੇਂ ਧੀਆਂ ਅਤੇ ਉਹ ਖੁਦ ਬੁਰੀ ਤਰ੍ਹਾਂ ਝੁਲਸ ਗਏ। ਜਿਸ ਨਾਲ ਉਨ੍ਹਾਂ ਦੇ ਘਰ ਦਾ ਸਾਰਾ ਸਮਾਨ ਸੜ੍ਹ ਕੇ ਸੁਆਹ ਹੋ ਗਿਆ।
ਇਹ ਵੀ ਪੜ੍ਹੋ : ਲੁਧਿਆਣਾ 'ਚ ਫਿਰ ਇਕ ਹੋਰ ਬਲਾਸਟ, ਦੂਰ ਤੱਕ ਫੈਲੀਆਂ ਅੱਗ ਦੀਆਂ ਲਪਟਾਂ
ਰਘਬੀਰ ਸਿੰਘ ਨੇ ਦੱਸਿਆ ਕਿ ਧਮਾਕਾ ਇੰਨਾ ਜ਼ਿਆਦਾ ਭਿਆਨਕ ਸੀ ਕਿ ਉਨ੍ਹਾਂ ਦੇ ਘਰ ਦੀਆਂ ਕੰਧਾਂ ਵੀ ਢਹਿ ਗਈਆਂ। ਦੱਸ ਦਈਏ ਕਿ ਰਘਬੀਰ ਗਰੀਬ ਪਰਿਵਾਰ ਨਾਲ ਸੰਬੰਧ ਰੱਖਦਾ ਹੈ ਅਤੇ ਉਹ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਿਹਾ ਹੈ।
ਇਹ ਵੀ ਪੜ੍ਹੋ : ਪੀ. ਐੱਚ. ਡੀ. ਪਾਸ ਸਬਜ਼ੀ ਵੇਚ ਕਰ ਰਿਹੈ ਘਰ ਦਾ ਗੁਜ਼ਾਰਾ, ਜਾਣੋ ਪ੍ਰੋਫੈਸਰ ਦੀ ਪੂਰੀ ਕਹਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8