ਮਾਮੂਲੀ ਗੱਲ ਨੂੰ ਲੈ ਕੇ ਗਰੀਬ ਪਰਿਵਾਰ ਦੇ ਘਰ ''ਤੇ ਤੇਜ਼ਧਾਰ ਹਥਿਆਰ ਤੇ ਇੱਟਾਂ-ਰੋੜਿਆਂ ਨਾਲ ਕੀਤਾ ਹਮਲਾ
Friday, Jul 07, 2023 - 02:38 PM (IST)
ਗੁਰਦਾਸਪੁਰ (ਗੁਰਪ੍ਰੀਤ)- ਸਰਹੱਦੀ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਅਟਾਰੀ ਵਿਚ ਮਾਮੂਲੀ ਤਕਰਾਰ ਨੂੰ ਲੈ ਕੇ ਤੇਜ਼ਧਾਰ ਹਥਿਆਰਾਂ ਅਤੇ ਇੱਟਾਂ ਰੋੜਿਆਂ ਨਾਲ ਗਰੀਬ ਪਰਿਵਾਰ ਦੇ ਘਰ 'ਤੇ ਹਮਲਾ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਉਧਰ ਪੀੜਤ ਪਰਿਵਾਰ ਇਨਸਾਫ਼ ਦੀ ਗੁਹਾਰ ਲਗਾ ਰਿਹਾ ਹੈ ਅਤੇ ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਦਲਬੀਰ ਮਸੀਹ ਅਤੇ ਉਸ ਦੇ ਬੇਟੇ ਗਗਨ ਨੇ ਦਸਿਆ ਕਿ ਉਹ ਤੂੜੀ ਵੇਚਣ ਦਾ ਕਾਰੋਬਾਰ ਕਰਦੇ ਹਨ। ਬੀਤੀ ਰਾਤ ਜਦ ਉਹ ਤੂੜੀ ਵਾਲਾ ਟਰੱਕ ਲੈ ਕੇ ਆਪਣੇ ਹੀ ਪਿੰਡ ਵਿਚੋਂ ਲੰਘ ਰਹੇ ਸਨ ਤਾਂ ਰਸਤੇ ਵਿਚ ਪੈਂਦੀ ਬਿਜਲੀ ਦੀ ਤਾਰ ਉਨ੍ਹਾਂ ਦੇ ਟਰੱਕ ਨਾਲ ਅੜਕ ਕੇ ਟੁੱਟ ਗਈ ਸੀ ਅਤੇ ਜਦ ਉਹ ਆਪਣੀ ਗੱਡੀ ਖੜ੍ਹੀ ਕਰਕੇ ਤਾਰ ਦਾ ਜ਼ੋੜ ਲਗਾ ਰਹੇ ਸਨ ਤਾਂ ਪਿੰਡ ਦੇ ਕੁਝ ਲੋਕਾਂ ਨਾਲ ਮਾਮੂਲੀ ਤਕਰਾਰ ਹੋ ਗਿਆ। ਤਕਰਾਰ ਦੌਰਾਨ ਉਸ ਦੀ ਪਤਨੀ ਜ਼ਖ਼ਮੀ ਹੋ ਗਈ। ਉਸ ਨੂੰ ਸਰਕਾਰੀ ਹਸਪਤਾਲ ਕਲਾਨੌਰ ਵਿਖੇ ਭਰਤੀ ਕਰਵਾਇਆ ਗਿਆ।
ਇਹ ਵੀ ਪੜ੍ਹੋ- ਚੱਬੇਵਾਲ 'ਚ ਦੋ ਕਾਰਾਂ ਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ, ਨਿਹੰਗ ਸਿੰਘ ਦੀ ਹੋਈ ਮੌਤ
ਉਨ੍ਹਾਂ ਆਖਿਆ ਕਿ ਇਸ ਮਮੂਲੀ ਤਕਰਾਰ ਤੋਂ ਬਾਅਦ ਪਿੰਡ ਦੇ ਹੀ ਕੁਝ ਵਿਅਕਤੀਆਂ ਅਤੇ ਕੁਝ ਅਣਪਛਾਤੇ ਲੋਕਾਂ ਨੇ ਰਾਤ ਕਰੀਬ 11 ਵਜੇ ਤੇਜ਼ਧਾਰ ਹਥਿਆਰਾਂ ਅਤੇ ਇੱਟਾਂ ਰੋੜਿਆਂ ਨਾਲ ਉਨ੍ਹਾਂ ਦੇ ਘਰ 'ਤੇ ਹਮਲਾ ਕਰ ਦਿੱਤਾ, ਜਿੱਥੇ ਕਿ ਉਨ੍ਹਾਂ ਨੇ ਲੁਕ-ਛਿਪ ਕੇ ਆਪਣੀ ਜਾਨ ਬਚਾਈ। ਉਨ੍ਹਾਂ ਆਖਿਆ ਕਿ ਇਸ ਹਮਲੇ ਦੌਰਾਨ ਹਮਲਾਵਰਾਂ ਵੱਲੋਂ ਉਨ੍ਹਾਂ ਦੇ ਘਰ ਦੇ ਗੇਟ, ਪਾਣੀ ਵਾਲੀ ਟੈਂਕੀ, ਦੋ ਮੋਟਰਸਾਈਕਲ, ਕਮਰੇ ਵਿਚ ਪਈ ਅਲਮਾਰੀ ਦੀ ਵੀ ਭੰਨਤੋੜ ਕੀਤੀ। ਉਨ੍ਹਾਂ ਆਖਿਆ ਕਿ ਉਹ ਇਕ ਗਰੀਬ ਪਰਿਵਾਰ ਨਾਲ ਸੰਬੰਧਤ ਹਨ। ਇਸ ਮੌਕੇ ਪੀੜਤ ਪਰਿਵਾਰ ਨੇ ਪੁਲਸ ਦੇ ਉੱਚ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਇਨਸਾਫ਼ ਦੁਆਇਆ ਜਾਵੇ। ਇਸ ਸਬੰਧੀ ਪੁਲਸ ਥਾਣਾ ਘੁੰਮਣ ਕਲਾਂ ਦੇ ਐੱਸ. ਐੱਚ. ਓ. ਅਮਰੀਕ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਵਾਂ ਧਿਰਾਂ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪਟਿਆਲਾ ਤੋਂ ਵੱਡੀ ਖ਼ਬਰ: ਕਰੰਟ ਲੱਗਣ ਨਾਲ 2 ਮਹੀਨੇ ਦੀ ਗਰਭਵਤੀ ਤੇ 10 ਮਹੀਨਿਆਂ ਦੀ ਬੱਚੀ ਦੀ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711