ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਪਤੀ ਨੇ ਪ੍ਰੇਮਿਕਾ ਨਾਲ ਮਿਲ ਕੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ

Saturday, Jul 27, 2024 - 06:23 PM (IST)

ਤਰਨਤਾਰਨ (ਰਮਨ)-ਵਿਆਹੁਤਾ ਨੂੰ ਜ਼ਹਿਰੀਲੀ ਦਵਾਈ ਦੇ ਕੇ ਮਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਮ੍ਰਿਤਕਾ ਦੇ ਭਰਾ ਵੱਲੋਂ ਦਿੱਤੇ ਬਿਆਨਾਂ ਤਹਿਤ ਪਤੀ ਸਣੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਤਨਾਮ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਬੰਡਾਲਾ ਜ਼ਿਲ੍ਹਾ ਅੰਮ੍ਰਿਤਸਰ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸ ਦੀ ਭੈਣ ਕੰਵਲਜੀਤ ਕੌਰ ਦਾ ਵਿਆਹ ਕਰੀਬ ਛੇ ਸਾਲ ਪਹਿਲਾਂ ਲਵਪ੍ਰੀਤ ਸਿੰਘ ਨਾਲ ਹੋਇਆ ਸੀ।

ਇਹ ਵੀ ਪੜ੍ਹੋ- ਮੋਟਰਸਾਈਕਲ 'ਤੇ ਸਵਾਰ ਪਿਓ-ਪੁੱਤ ਨਾਲ ਵਾਪਰਿਆ ਭਿਆਨਕ ਹਾਦਸਾ, ਪੁੱਤ ਦੀ ਮੌਕੇ 'ਤੇ ਮੌਤ

ਬਿਆਨਾਂ ’ਚ ਦੱਸਿਆ ਹੈ ਕਿ ਲਵਪ੍ਰੀਤ ਸਿੰਘ ਦੇ ਨਾਜਾਇਜ਼ ਸਬੰਧ ਰਜਨੀ ਮੋਟੋ ਨਿਵਾਸੀ ਤਰਨਤਾਰਨ ਨਾਲ ਹਨ, ਜਿਸ ਦੀ ਸ਼ਹਿ ’ਤੇ ਲਵਪ੍ਰੀਤ ਸਿੰਘ ਉਨ੍ਹਾਂ ਪਾਸੋਂ ਦਾਜ ਦੀ ਮੰਗ ਕਰਦਾ ਸੀ। ਮਿਤੀ 24 ਜੁਲਾਈ ਨੂੰ ਲਵਪ੍ਰੀਤ ਸਿੰਘ ਉਸ ਦੇ ਭਰਾ ਮੰਗੂ ਅਤੇ ਰਜਨੀ ਮੋਟੋ ਨੇ ਹਮ ਸਲਾਹ ਹੋ ਕੇ ਉਸਦੀ ਭੈਣ ਕੰਵਲਜੀਤ ਕੌਰ ਨੂੰ ਕੋਈ ਜ਼ਹਿਰੀਲੀ ਦਵਾਈ ਦੇ ਦਿੱਤੀ, ਜਿਸ ਨਾਲ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਹੁਣ ਹਾਈਟੈੱਕ ਹੋਵੇਗਾ ਪਠਾਨਕੋਟ, ਲਗਾਤਾਰ ਸ਼ੱਕੀ ਵਿਅਕਤੀ ਦੇਖੇ ਜਾਣ ਤੋਂ ਬਾਅਦ ਅਲਰਟ 'ਤੇ ਸੁਰੱਖਿਆ ਏਜੰਸੀਆਂ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਤਰਨਤਾਰਨ ਦੇ ਏ.ਐੱਸ.ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਸਤਨਾਮ ਸਿੰਘ ਦੇ ਬਿਆਨਾਂ ਹੇਠ ਮ੍ਰਿਤਕ ਔਰਤ ਦੇ ਪਤੀ ਲਵਪ੍ਰੀਤ ਸਿੰਘ ਪੁੱਤਰ ਗੁਰਵੇਲ ਸਿੰਘ, ਦਿਓਰ ਮੰਗੂ ਪੁੱਤਰ ਗੁਰਵੇਲ ਸਿੰਘ ਵਾਸੀਆਨ ਪਿੰਡ ਮੁਗਲਚੱਕ ਪੰਨੂਆਂ ਅਤੇ ਰਜਨੀ ਮੋਟੋ ਪਤਨੀ ਬਾਲੀ ਵਾਸੀ ਮਹੱਲਾ ਟਾਂਕ ਛਤਰੀ ਤਰਨਤਾਰਨ ਦੇ ਖਿਲਾਫ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਦੇ ਮਾਮਲੇ 'ਤੇ ਰਾਜਾ ਵੜਿੰਗ ਦਾ ਬਿਆਨ ਆਇਆ ਸਾਹਮਣੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News