ਮਾਮੂਲੀ ਝਗੜੇ ਨੇ ਧਾਰਿਆ ਖੂਨੀ ਰੂਪ, ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕੁੱਟ-ਕੁੱਟ ਕੇ ਕਰ ਦਿੱਤਾ ਕਤਲ

Saturday, Jul 01, 2023 - 06:34 PM (IST)

ਮਾਮੂਲੀ ਝਗੜੇ ਨੇ ਧਾਰਿਆ ਖੂਨੀ ਰੂਪ, ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕੁੱਟ-ਕੁੱਟ ਕੇ ਕਰ ਦਿੱਤਾ ਕਤਲ

ਤਰਨਤਾਰਨ (ਰਮਨ)- ਕਸਬਾ ਖਡੂਰ ਸਾਹਿਬ ਵਿਖੇ ਇਕ ਪਤੀ ਵਲੋਂ ਆਪਣੀ ਪਤਨੀ ਦੀ ਬੇਰਹਿਮੀ ਨਾਲ ਕੀਤੀ ਗਈ ਮਾਰਕੁੱਟ ਦੌਰਾਨ ਉਸ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਮ੍ਰਿਤਕਾ ਦੇ ਪਤੀ ਖ਼ਿਲਾਫ਼ ਧੀ ਦੇ ਬਿਆਨਾਂ ਹੇਠ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਕਾਰ ਬੈਕ ਕਰਦਿਆਂ ਸੰਗੀਤ ਦੀ ਲੋਰ 'ਚ ਕਰ 'ਤਾ ਵੱਡਾ ਕਾਂਡ, NGO ਦੇ ਚੇਅਰਮੈਨ ਦੀ ਦਰਦਨਾਕ ਮੌਤ

ਪੁਲਸ ਨੂੰ ਦਿੱਤੇ ਬਿਆਨਾਂ ਵਿਚ ਕੰਵਲਜੀਤ ਕੌਰ ਪੁੱਤਰੀ ਸਰਬਜੀਤ ਸਿੰਘ ਵਾਸੀ ਖਡੂਰ ਸਾਹਿਬ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਚਾਰ ਵਜੇ ਜਦੋਂ ਉਹ ਆਪਣੇ ਘਰ ਵਿਚ ਮੌਜੂਦ ਸੀ ਤਾਂ ਉਸਨੇ ਆਪਣੇ ਮਾਤਾ-ਪਿਤਾ ਦੇ ਝਗੜੇ ਸਬੰਧੀ ਆਵਾਜ਼ਾਂ ਸੁਣੀਆਂ, ਜਦੋਂ ਉਹ ਕਮਰੇ ਵਿਚੋਂ ਉੱਠ ਕੇ ਬਾਹਰ ਗਈ ਤਾਂ ਉਸ ਨੇ ਦੇਖਿਆ ਕਿ ਉਸਦਾ ਪਿਤਾ ਸਰਬਜੀਤ ਸਿੰਘ ਉਸ ਦੀ ਮਾਤਾ ਮਨਜੀਤ ਕੌਰ (52) ਦੀ ਬੇਰਹਿਮੀ ਨਾਲ ਮਾਰਕੁੱਟ ਕਰ ਰਿਹਾ ਸੀ। ਇਸ ਦੌਰਾਨ ਉਸਦੇ ਪਿਤਾ ਵਲੋਂ ਉਸ ਦੀ ਮਾਤਾ ਨੂੰ ਪੌੜੀਆਂ ਵਿਚ ਧੱਕਾ ਦਿੰਦੇ ਹੋਏ ਹੇਠਾਂ ਸੁੱਟ ਦਿੱਤਾ ਗਿਆ, ਜਿਸ ਨਾਲ ਉਸਦੀ ਮਾਤਾ ਦੀਆਂ ਲੱਤਾਂ-ਬਾਹਾਂ ਟੁੱਟ ਗਈਆਂ, ਜੋ ਗੰਭੀਰ ਜ਼ਖ਼ਮੀ ਹੁੰਦੇ ਹੋਏ ਦਰਦ ਨਾਲ ਤੜਫ਼ ਰਹੀ ਸੀ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਉਸ ਦਾ ਪਿਤਾ ਆਪਣੀ ਕਾਰ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਦਰਦ ਨਾਲ ਤੜਫ ਰਹੀ ਮਨਜੀਤ ਕੌਰ ਨੂੰ ਤੁਰੰਤ ਸਰਕਾਰੀ ਹਸਪਤਾਲ ਖਡੂਰ ਸਾਹਿਬ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਦੀ ਮਾਤਾ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਇਹ ਵੀ ਪੜ੍ਹੋ- ਅੰਮ੍ਰਿਤਸਰ ਕੇਂਦਰੀ ਜੇਲ੍ਹ 'ਚ ਬੰਦ ਅਪਰਾਧੀਆਂ ਨਾਲ ਨਜਿੱਠਣ ਲਈ ਪ੍ਰਸ਼ਾਸਨ ਦਾ ਵੱਡਾ ਕਦਮ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਇੰਸਪੈਕਟਰ ਸੁਖਬੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਔਰਤ ਦਾ ਪੋਸਟ ਮਾਰਟਮ ਕਰਵਾਉਂਦੇ ਹੋਏ ਕੁੜੀ ਕੰਵਲਜੀਤ ਕੌਰ ਦੇ ਬਿਆਨਾਂ ਹੇਠ ਉਸ ਦੇ ਪਿਤਾ ਸਰਬਜੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸਵੈ-ਇੱਛਾ ਸੇਵਾਵਾਂ ਖ਼ਤਮ ਕਰਨ ਦਾ ਲਿਆ ਫ਼ੈਸਲਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News