ਘੜੀ ਪਲ ਦੇ ਗੁੱਸੇ ਨੇ ਹੈਵਾਨ ਬਣਾ ਦਿੱਤਾ ਪਤੀ, ਮਿੰਟਾਂ ’ਚ ਪਤਨੀ ਨੂੰ ਦਿੱਤੀ ਬੇਰਹਿਮ ਮੌਤ

Wednesday, Nov 22, 2023 - 06:16 PM (IST)

ਘੜੀ ਪਲ ਦੇ ਗੁੱਸੇ ਨੇ ਹੈਵਾਨ ਬਣਾ ਦਿੱਤਾ ਪਤੀ, ਮਿੰਟਾਂ ’ਚ ਪਤਨੀ ਨੂੰ ਦਿੱਤੀ ਬੇਰਹਿਮ ਮੌਤ

ਮੋਗਾ (ਗੋਪੀ ਰਾਊਕੇ, ਬਾਵਾ, ਕਸ਼ਿਸ਼ ਸਿੰਗਲਾ) : ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਦੇ ਪਿੰਡ ਖੋਟੇ ਵਿਚ ਇਕ ਘਰ ਵਾਲੇ ਵਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਘਰੇਲੂ ਕਲੇਸ਼ ਦੇ ਚੱਲਦਿਆਂ ਪਤੀ ਵਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਨੇ ਦੱਸਿਆ ਉਨ੍ਹਾਂ ਨੂੰ ਨਿਹਾਲ ਸਿੰਘ ਵਲੋਂ ਇਕ ਸ਼ਿਕਾਇਤ ਪੱਤਰ ਮਿਲਿਆ ਜਿਸ ਵਿਚ ਉਸਨੇ ਲਿਖਿਆ ਹੈ ਕਿ ਉਸ ਦੀ ਲੜਕੀ ਗੁਰਪ੍ਰੀਤ ਕੌਰ ਉਮਰ ਕਰੀਬ 40 ਕੁ ਸਾਲ ਜੋ ਕਿ ਚੂੜ ਚੱਕ ਵਿਖੇ ਅਮਰਜੀਤ ਨਾਲ ਵਿਆਹੀ ਹੋਈ ਸੀ।

ਇਹ ਵੀ ਪੜ੍ਹੋ : ਵਿਆਹ ਦੀ ਸ਼ਾਪਿੰਗ ਦੌਰਾਨ ਲਾਪਤਾ ਹੋਏ ਤਿੰਨ ਭਰਾਵਾਂ ਦੇ ਮਾਮਲੇ ’ਚ ਨਵਾਂ ਮੋੜ, ਘਰ ’ਚ ਮਚ ਗਿਆ ਕੋਹਰਾਮ

ਉਕਤ ਨੇ ਦੱਸਿਆ ਕਿ ਉਹ ਆਪਣੇ ਪਤੀ ਨਾਲ ਮੁਕਤਸਰ ਸਾਈਡ ਨਰਮਾ ਚੁਗਣ ਲਈ ਗਈ ਸੀ ਅਤੇ ਜਦੋਂ ਘਰ ਆਏ ਤਾਂ ਮਾਮੂਲੀ ਵਿਵਾਦ ਦੇ ਚੱਲਦਿਆਂ ਉਸਦੇ ਪਤੀ ਵੱਲੋਂ ਉਸ ਦੀ ਧੀ ਗੁਰਪ੍ਰੀਤ ਕੌਰ ਦਾ ਚੁੰਨੀ ਨਾਲ ਗਲ ਘੁੱਟ ਕੇ ਕਤਲ ਕਰ ਦਿੱਤਾ ਗਿਆ ਅਤੇ ਵਾਰਦਾਤ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਿਆ। ਹੁਣ ਪੁਲਸ ਅਧਿਕਾਰੀਆਂ ਵੱਲੋਂ ਉਸ ਦੇ ਬਿਆਨ ਦੇ ਆਧਾਰ ’ਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਨਾਲ ਹੀ ਮ੍ਰਿਤਕਾ ਦੀ ਲਾਸ਼ ਨੂੰ ਮੋਗਾ ਦੇ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਲੁਧਿਆਣਾ ਦੀ ਅਦਾਲਤ ਨੇ ਥਾਣਾ ਸ਼ਿਮਲਾਪੁਰੀ ਦੇ ASI ਨੂੰ ਸੁਣਾਈ 5 ਸਾਲ ਦੀ ਕੈਦ, ਹੈਰਾਨ ਕਰਨ ਵਾਲਾ ਹੈ ਮਾਮਲਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News