ਪਤੀ ਦੇ ਸ਼ੱਕ ਨੇ ਉਜਾੜੇ ਪਾ ਦਿੱਤਾ ਪਰਿਵਾਰ, ਪਤਨੀ ਨੂੰ ਦਿੱਤੀ ਬੇਰਹਿਮ ਮੌਤ

Monday, Aug 28, 2023 - 04:58 PM (IST)

ਪਤੀ ਦੇ ਸ਼ੱਕ ਨੇ ਉਜਾੜੇ ਪਾ ਦਿੱਤਾ ਪਰਿਵਾਰ, ਪਤਨੀ ਨੂੰ ਦਿੱਤੀ ਬੇਰਹਿਮ ਮੌਤ

ਗੁਰਦਾਸਪੁਰ- ਨਸ਼ੇ ਅਤੇ ਸ਼ੱਕ ਨੇ ਦਰਮਿਆਨ ਰਿਸ਼ਤੇ ਤਾਰ-ਤਾਰ ਹੁੰਦੇ ਨਜ਼ਰ ਆਇਆ। ਰਿਸ਼ਤਿਆਂ ਨੂੰ ਸ਼ਰਮਸ਼ਾਰ ਕਰਦਾ ਇਹ ਮਾਮਲਾ ਬਟਾਲਾ ਪੁਲਸ ਅਧੀਨ ਪੈਂਦੇ ਕਸਬਾ ਧਿਆਨਪੁਰ ਤੋਂ ਹੈ, ਜਿਥੇ ਨਸ਼ੇੜੀ ਪਤੀ ਨੇ ਆਪਣੀ 50 ਸਾਲਾਂ ਦੀ ਪਤਨੀ ਰਮਾ ਦਾ ਤੇਜ਼ਧਾਰ ਹਥਿਆਰ ਨਾਲ ਵਾਰ ਕਰਦੇ ਹੋਏ ਕਤਲ ਕਰ ਦਿੱਤਾ। ਔਰਤ ਦੇ ਪੁੱਤਰ ਵੱਲੋਂ ਉਸ ਨੂੰ ਜ਼ਖ਼ਮੀ ਹਾਲਤ 'ਚ ਸਿਵਲ ਹਸਪਤਾਲ ਬਟਾਲਾ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵਲੋਂ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ। ਡਾਕਟਰਾਂ ਅਨੁਸਾਰ ਔਰਤ ਦੀ ਮੌਤ ਬਾਰੇ ਸਬੰਧਤ ਥਾਣੇ ਦੀ ਪੁਲਸ ਨੂੰ ਸੂਚਨਾ ਦੇ ਦਿੱਤੀ ਗਈ ਹੈ ਪਰ ਫ਼ਿਲਹਾਲ ਮੌਕੇ 'ਤੇ ਕੋਈ ਵੀ ਪੁਲਿਸ ਅਧਿਕਾਰੀ ਨਹੀਂ ਪਹੁੰਚਿਆ।

 ਇਹ ਵੀ ਪੜ੍ਹੋ-  ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਮਾਪਿਆਂ ਦੇ ਨੌਜਵਾਨ ਪੁੱਤ ਦੀ ਮੌਤ

ਮ੍ਰਿਤਕਾ ਰਮਾ ਦੇ ਪੁੱਤਰ ਵਿਕਾਸ ਨੇ ਦੱਸਿਆ ਕਿ ਉਹ ਬਾਹਰ ਗਿਆ ਹੋਇਆ ਸੀ ਤੇ ਪਿੱਛੇ ਘਰ ਉਸਦੀ ਮਾਂ ਰਮਾ ਅਤੇ ਪਿਤਾ ਅਰੁਣ ਕੁਮਾਰ ਘਰ ਇਕੱਲੇ ਸੀ । ਜਿੱਥੇ ਉਸਦੇ ਪਿਤਾ ਨੇ ਉਸਦੀ ਮਾਂ ਨਾਲ ਝਗੜਾ ਸ਼ੁਰੂ ਕਰ ਦਿੱਤਾ ਕਿਉਂਕਿ ਉਸਦਾ ਪਿਤਾ ਉਸਦੀ ਮਾਂ ਤੇ ਸ਼ੱਕ ਕਰਦਾ ਰਹਿੰਦਾ ਸੀ। ਉਸ ਨੇ ਕਿਹਾ ਕਿ ਅਸੀਂ ਤੇ ਰਿਸ਼ਤੇਦਾਰ ਨੇ ਬਹੁਤ ਵਾਰ ਸਮਝਾਇਆ ਸੀ ਪਰ ਉਸਦੇ ਸਮਝ ਹੀ ਨਹੀਂ ਸੀ ਪੈਂਦੀ। ਉਸ ਨੇ ਦੱਸਿਆ ਕਿ ਉਸ ਦਾ ਪਿਤਾ ਨਸ਼ਾ ਵੀ ਕਰਦਾ ਸੀ ਤੇ ਅਕਸਰ ਹੀ ਮਾਂ ਨਾਲ ਲੜਾਈ-ਝਗੜਾ ਕਰਦਾ ਰਹਿੰਦਾ ਸੀ। ਜਿਸ ਕਾਰਨ ਅੱਜ ਝਗੜੇ ਨੇ ਖੂਨੀ ਰੂਪ ਧਾਰ ਲਿਆ ਅਤੇ ਤੇਜ਼ਧਾਰ ਹਥਿਆਰ ਨਾਲ ਮਾਂ ਦਾ ਕਤਲ ਕਰ ਦਿੱਤਾ, ਜਿਸ ਤੋਂ ਬਾਅਦ ਖ਼ੁਦ ਮੌਕੇ ਤੋਂ ਫਰਾਰ ਹੋ ਗਿਆ। ਉਸ ਨੇ ਕਿਹਾ ਕਿ ਉਸਦੇ ਪਿਤਾ ਨੂੰ ਗ੍ਰਿਫ਼ਤਾਰ ਕਰਕੇ ਇਨਸਾਫ਼ ਦਿੱਤਾ ਜਾਵੇ।

ਇਹ ਵੀ ਪੜ੍ਹੋ-  ਨਸ਼ਾ ਵਿਰੋਧੀ ਕਮੇਟੀ ਵੱਲੋਂ ਨਸ਼ੇੜੀ ਕਾਬੂ, ਨਸ਼ੇ ਕਰਦਿਆਂ ਦੀ ਵੀਡੀਓ ਹੋਈ ਸੀ ਵਾਇਰਲ

ਇਸ ਦੌਰਾਨ ਸਿਵਲ ਹਸਪਤਾਲ ਬਟਾਲਾ ਦੇ ਡਿਊਟੀ 'ਤੇ ਮੌਜੂਦ ਡਾਕਟਰ ਸਵਾਤੀ ਨੇ ਘਟਨਾ ਬਾਰੇ ਦੱਸਦੇ ਹੋਏ ਕਿਹਾ ਕਿ ਤੇਜ਼ਧਾਰ ਹਥਿਆਰ ਨਾਲ ਪਤੀ ਵਲੋਂ ਕੀਤੇ ਵਾਰ ਕਾਰਨ ਪਤਨੀ ਰਮਾ ਦੀ ਮੌਤ ਹੋ ਗਈ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ 'ਤੇ  ਕਾਰਵਾਈ ਕੀਤੀ ਜਾ ਰਹੀ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News