ਬੇਗਾਨੀ ਦੇ ਚੱਕਰ ’ਚ ਪਏ ਪਤੀ ਨੇ ਹੱਥੀਂ ਉਜਾੜ ਲਿਆ ਆਪਣਾ ਘਰ, ਪਤਨੀ ਨਾਲ ਜੋ ਕੀਤਾ ਸੁਣ ਉੱਡਣਗੇ ਹੋਸ਼

Thursday, Nov 03, 2022 - 06:24 PM (IST)

ਬੇਗਾਨੀ ਦੇ ਚੱਕਰ ’ਚ ਪਏ ਪਤੀ ਨੇ ਹੱਥੀਂ ਉਜਾੜ ਲਿਆ ਆਪਣਾ ਘਰ, ਪਤਨੀ ਨਾਲ ਜੋ ਕੀਤਾ ਸੁਣ ਉੱਡਣਗੇ ਹੋਸ਼

ਬੋਹਾ (ਬਾਂਸਲ) : ਇਕ ਵਿਅਕਤੀ ਵੱਲੋਂ ਪ੍ਰੇਮਿਕਾ ਨਾਲ ਮਿਲਕੇ ਪਤਨੀ ਨੂੰ ਮਾਰ ਕੇ ਭਾਖੜਾ ਨਹਿਰ ਵਿਚ ਸੁੱਟਣ ਦਾ ਸਹੁਰੇ ਪਰਿਵਾਰ ਨੇ ਦੋਸ਼ ਲਗਾਇਆ ਹੈ। ਇਸ ਸੰਬੰਧੀ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਲੜਕੀ ਦੇ ਭਰਾ ਸੁਖਵਿੰਦਰ ਸਿੰਘ ਵਾਸੀ ਰਾਜ ਮਾਜਰਾ ਵੱਲੋਂ ਬੋਹਾ ਪੁਲਸ ਨੂੰ ਦਿੱਤੇ ਬਿਆਨ ਅਨੁਸਾਰ ਉਸਦੀ ਭੈਣ ਗਗਨਪ੍ਰੀਤ ਕੌਰ ਦਾ ਵਿਆਹ 10 ਸਾਲ ਪਹਿਲਾਂ ਪਿੰਡ ਰਿਉਂਦ ਕਲਾਂ ਦੇ ਕ੍ਰਿਸ਼ਨ ਸਿੰਘ ਪੁੱਤਰ ਮਿਲਖਾ ਸਿੰਘ ਨਾਲ ਹੋਇਆ ਸੀ। ਲਗਭਗ 4 ਸਾਲਾਂ ਤੋਂ ਉਸ ਦੇ ਬਾਦਲਗੜ੍ਹ ਦੀ ਇਕ ਔਰਤ ਮਨਜੀਤ ਕੌਰ ਨਾਲ ਪ੍ਰੇਮ ਸੰਬੰਧ ਸਨ, ਜਿਸ ਕਾਰਨ ਪਤੀ-ਪਤਨੀ ਵਿਚਕਾਰ ਅਕਸਰ ਤਣਾਅ ਰਹਿਣ ਲੱਗ ਪਿਆ। ਜਿਸ ਕਾਰਨ ਉਸਦਾ ਜੀਜਾ ਉਸਦੀ ਭੈਣ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਸੀ। ਜੀਜੇ ਨੇ ਪੁਲਸ ਨੂੰ ਇਤਲਾਹ ਦਿੱਤੀ ਕਿ ਉਸਦੀ ਪਤਨੀ ਗਗਨਪ੍ਰੀਤ ਕੌਰ ਘਰ ਛੱਡ ਕੇ ਗਾਇਬ ਹੋ ਗਈ। ਪ੍ਰੰਤੂ ਉਨ੍ਹਾਂ ਨੂੰ ਸ਼ੱਕ ਹੈ ਕਿ ਉਸਦੇ ਜੀਜੇ ਨੇ ਆਪਣੀ ਪ੍ਰੇਮਿਕਾ ਨਾਲ ਮਿਲ ਕੇ ਉਸਦੀ ਭੈਣ ਦਾ ਕਤਲ ਕਰਨ ਤੋਂ ਬਾਅਦ ਉਸਦੀ ਲਾਸ਼ ਨੂੰ ਭਾਖੜਾ ਨਹਿਰ ਵਿਚ ਸੁੱਟ ਦਿੱਤਾ ਹੈ। 

ਇਹ ਵੀ ਪੜ੍ਹੋ : ਲੁਧਿਆਣਾ ਦੇ ਨਾਮੀ ਹਸਪਤਾਲ ਦੀ ਨਰਸ ਦਾ ਹੋਸ਼ ਉਡਾਉਣ ਵਾਲਾ ਕਾਰਾ, ਹੁਸਨ ਦਾ ਜਾਲ ਵਿਛਾ ਕੇ ਕਰਦੀ ਸੀ ਇਹ ਕੰਮ

ਬੋਹਾ ਪੁਲਸ ਵੱਲੋਂ ਸੁਖਵਿੰਦਰ ਸਿੰਘ ਦੇ ਬਿਆਨ ਦੇ ਆਧਾਰ ’ਤੇ ਪਤੀ ਕ੍ਰਿਸ਼ਨ ਕੁਮਾਰ ਅਤੇ ਉਸਦੀ ਪ੍ਰੇਮਿਕਾ ਮਨਜੀਤ ਕੌਰ ਖ਼ਿਲਾਫ ਆਈ. ਪੀ. ਸੀ. ਧਾਰਾ 364 ਬੀ. ਅਧੀਨ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਗ੍ਰਾਮ ਪੰਚਾਇਤ ਰਿਉਂਦ ਕਲਾਂ ਅਤੇ ਪਿੰਡ ਦੇ ਲੋਕਾਂ ਵੱਲੋਂ ਭਾਖੜਾ ਨਹਿਰ ’ਚੋਂ ਗਗਨਪ੍ਰੀਤ ਦੀ ਲਾਸ਼ ਭਾਲ ਕਰਨ ਦੀਆਂ ਕੋਸ਼ਿਸ਼ਾਂ ਆਰੰਭੀਆ ਹੋਈਆਂ ਸਨ। ਡੀ.ਐੱਸ.ਪੀ. ਬੁਢਲਾਡਾ ਅਮਰਜੀਤ ਸਿੰਘ ਨੇ ਦੱਸਿਆ ਕਿ ਉਪਰੋਕਤ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਸੂਤਰਾਂ ਅਨੁਸਾਰ ਗਗਨਪ੍ਰੀਤ ਕੌਰ ਦੀ ਭਾਖੜਾ ਨਹਿਰ ਹਰਿਆਣੇ ਦੇ ਪਿੰਡ ਨੰਗਲ ਅਤੇ ਬਲਿਆਲ ਦੇ ਵਿਚਕਾਰ ਘੋੜੀ ਪੁਲ ਕੋਲੋ ਲਾਸ਼ ਬਰਾਮਦ ਕਰ ਲਈ ਗਈ ਹੈ।

ਇਹ ਵੀ ਪੜ੍ਹੋ : ਜ਼ੀਰਾ ਦੇ ਨੌਜਵਾਨ ਦਾ ਮਨੀਲਾ ’ਚ ਗੋਲ਼ੀਆਂ ਮਾਰ ਕੇ ਕਤਲ, ਪੱਕਾ ਹੋਣ ਲਈ ਲਗਾਈ ਸੀ ਫਾਈਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News