ਤਰਨਤਾਰਨ ''ਚ ਵੱਡੀ ਵਾਰਦਾਤ, ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਪਤੀ ਵੱਲੋਂ ਪਤਨੀ ਦਾ ਕਤਲ

Friday, May 19, 2023 - 06:31 PM (IST)

ਤਰਨਤਾਰਨ ''ਚ ਵੱਡੀ ਵਾਰਦਾਤ, ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਪਤੀ ਵੱਲੋਂ ਪਤਨੀ ਦਾ ਕਤਲ

ਤਰਨਤਾਰਨ (ਰਮਨ)- ਸਥਾਨਕ ਸ਼ਹਿਰ ਦੇ ਮਾਸਟਰ ਕਲੋਨੀ ਮੁਰਾਦਪੁਰਾ ਇਲਾਕੇ 'ਚ ਪਤੀ ਵੱਲੋਂ ਪਤਨੀ ਦਾ ਕਤਲ ਕਰ ਦੇਣ ਦਾ ਸਮਾਚਾਰ ਪ੍ਰਪਾਤ ਹੋਇਆ ਹੈ। ਜਾਣਕਾਰੀ ਮੁਤਾਬਕ ਬੀਤੀ ਦੇਰ ਰਾਤ ਪਤੀ ਵੱਲੋਂ ਪਤਨੀ ਦੇ ਨਾਜਾਇਜ਼ ਸਬੰਧਾਂ ਦੇ ਸ਼ੱਕ ਨੂੰ ਲੈ ਕੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਮੁਲਜ਼ਮ ਪਤੀ ਘਰ ਨੂੰ ਤਾਲਾ ਲਗਾ ਕੇ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ (ਅੰਡਰ ਟ੍ਰੇਨਿੰਗ ਡੀ. ਐੱਸ. ਪੀ.) ਥਾਣਾ ਸਿਟੀ ਮੁਖੀ ਸਾਗਰ ਬਨਾਲ ਸਮੇਤ ਪੁਲਸ ਪਾਰਟੀ ਮੌਕੇ 'ਤੇ ਪਹੁੰਚੀ ਅਤੇ ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਵਿਖੇ ਲੈ ਗਏ ਅਤੇ ਪੁਲਸ ਟੀਮ ਵੱਲੋਂ ਫ਼ਰਾਰ ਮੁਲਜ਼ਮ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਪੁਲਸ ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ

ਜਾਣਕਾਰੀ ਅਨੁਸਾਰ ਸਥਾਨਕ ਮੁਰਾਦਪੁਰਾ ਇਲਾਕੇ ਵਿਚ ਮਾਸਟਰ ਕਲੋਨੀ ਦੇ ਵਾਸੀ ਮੁਲਜ਼ਮ ਬਲਜਿੰਦਰ ਸਿੰਘ ਜੋ ਬੀਤੇ ਕੁਝ ਸਮਾਂ ਪਹਿਲਾਂ ਜੇਲ੍ਹ ਵਿੱਚੋਂ ਸਜ਼ਾ ਕੱਟ ਕੇ ਵਾਪਸ ਆਇਆ ਸੀ। ਬਲਜਿੰਦਰ ਸਿੰਘ ਨੂੰ ਪਤਨੀ ਸਿਮਰਨ ਕੌਰ ਦਾ ਕਿਸੇ ਵਿਅਕਤੀ ਨਾਲ ਨਾਜਾਇਜ਼ ਸਬੰਧ ਹੋਣ ਦਾ ਸ਼ੱਕ ਸੀ। ਬੀਤੀ ਦੇਰ ਰਾਤ 11ਵਜੇ ਕਰੀਬ ਬਲਜਿੰਦਰ ਸਿੰਘ ਵੱਲੋਂ ਤੇਜ਼ਧਾਰ ਦਾਤਰ ਮਾਰ ਕੇ ਪਤਨੀ ਸਿਮਰਨ ਕੌਰ ਦਾ ਕਤਲ ਕਰ ਦਿੱਤਾ ਗਿਆ। 

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਸ਼ਰੇਆਮ ਗੁੰਡਾਗਰਦੀ, ਦੁਕਾਨਦਾਰ ਨੂੰ ਨੰਗਾ ਕਰ ਕੇ ਮਾਰੇ ਬੇਸਬਾਲ, ਵੀਡੀਓ ਵਾਇਰਲ

ਇਸ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਡੀ.ਐੱਸ.ਪੀ ਸਾਗਰ ਬਨਾਲ ਨੇ ਦੱਸਿਆ ਕਿ ਮੁਲਜ਼ਮ ਪਤੀ ਘਰ ਨੂੰ ਤਾਲਾ ਲਗਾ ਕੇ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਜਿਸਦੀ ਭਾਲ ਸ਼ੁਰੂ ਕਰਦੇ ਹੋਏ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਦਾ ਮਾਡਲ ਪਿੰਡ 'ਰਣਸੀਂਹ ਕਲਾਂ', ਇਥੇ ਲਾਇਬ੍ਰੇਰੀ 'ਚ ਪੜ੍ਹਨ ਦੇ ਮਿਲਦੇ ਨੇ ਪੈਸੇ, ਜਾਣੋ ਹੋਰ ਖੂਬੀਆਂ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News