ਨਾਜਾਇਜ਼ ਸਬੰਧਾਂ ਦੇ ਚਲਦਿਆਂ ਪਤਨੀ ਨੂੰ ਤੰਗ ਕਰਦਾ ਸੀ ਪਤੀ, ਪ੍ਰੇਸ਼ਾਨ ਹੋ ਕੇ ਚੁੱਕ ਲਿਆ ਖ਼ੌਫਨਾਕ ਕਦਮ

Wednesday, Apr 17, 2024 - 05:57 AM (IST)

ਨਾਜਾਇਜ਼ ਸਬੰਧਾਂ ਦੇ ਚਲਦਿਆਂ ਪਤਨੀ ਨੂੰ ਤੰਗ ਕਰਦਾ ਸੀ ਪਤੀ, ਪ੍ਰੇਸ਼ਾਨ ਹੋ ਕੇ ਚੁੱਕ ਲਿਆ ਖ਼ੌਫਨਾਕ ਕਦਮ

ਲੁਧਿਆਣਾ (ਰਾਮ)– ਵਿਅਕਤੀ ਨੇ ਔਰਤ ਨਾਲ ਨਾਜਾਇਜ਼ ਸਬੰਧਾਂ ਕਾਰਨ ਪਤਨੀ ਨੂੰ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਫਿਰ ਉਸ ’ਤੇ ਘਰੋਂ ਨਿਕਲਣ ਲਈ ਦਬਾਅ ਪਾਉਣਾ ਸ਼ੁਰੂ ਕਰ ਦਿੱਤਾ। ਇਸ ਕੰਮ ’ਚ ਉਸ ਦੇ ਭਰਾ ਨੇ ਵੀ ਸਾਥ ਦਿੱਤਾ। ਇਸ ਤੋਂ ਪ੍ਰੇਸ਼ਾਨ ਹੋ ਕੇ ਔਰਤ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।

ਇਸ ਮਾਮਲੇ ’ਚ ਥਾਣਾ ਜਮਾਲਪੁਰ ਦੀ ਪੁਲਸ ਨੇ ਔਰਤ ਦੇ ਪਤੀ ਤੇ ਦਿਓਰ ’ਤੇ ਸੁਸਾਈਡ ਲਈ ਮਜਬੂਰ ਕਰਨ ਦਾ ਮੁਕੱਦਮਾ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੋਨੂੰ ਕੁਮਾਰ ਪੁੱਤਰ ਕੈਲਾਸ਼ ਨਾਥ ਤੇ ਅਰੁਣ ਕੁਮਾਰ ਪੁੱਤਰ ਕੈਲਾਸ਼ ਨਾਥ ਨਿਵਾਸੀ ਰਾਮ ਨਗਰ, ਭਾਮੀਆ ਵਜੋਂ ਹੋਈ ਹੈ। ਹਾਲ ਦੀ ਘੜੀ ਮੁਲਜ਼ਮ ਫਰਾਰ ਹਨ।

ਇਹ ਖ਼ਬਰ ਵੀ ਪੜ੍ਹੋ : ਹਾਏ ਓਏ ਰੱਬਾ ਇੰਨਾ ਕਹਿਰ! 1 ਦਿਨ ਦੇ ਬੱਚੇ ਦੀ ਸੜਕ ਹਾਦਸੇ ’ਚ ਦਰਦਨਾਕ ਮੌਤ

ਲਲਨ ਪ੍ਰਸਾਦ ਨਿਵਾਸੀ ਫੌਜੀ ਕਾਲੋਨੀ, ਨੇੜੇ ਰੇਲਵੇ ਲਾਈਨ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਧੀ ਪਿੰਕੀ ਗੁਪਤਾ ਦਾ ਵਿਆਹ 2014 ’ਚ ਸੋਨੂੰ ਕੁਮਾਰ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਸ ਦਾ ਜਵਾਈ ਉਸ ਦੀ ਧੀ ਨੂੰ ਤੰਗ ਕਰ ਰਿਹਾ ਸੀ। ਪਿਛਲੇ ਐਤਵਾਰ ਨੂੰ ਉਸ ਦੀ ਧੀ ਦਾ ਫੋਨ ਆਇਆ ਕਿ ਸੋਨੂੰ ਦੇ ਕਿਸੇ ਔਰਤ ਨਾਲ ਨਾਜਾਇਜ਼ ਸਬੰਧ ਹਨ। ਇਸ ਕਾਰਨ ਉਸ ਦਾ ਪਤੀ ਉਸ ਨੂੰ ਘਰੋਂ ਬਾਹਰ ਕੱਢਣ ਲਈ ਦਬਾਅ ਪਾ ਰਿਹਾ ਹੈ।

ਇਸ ਕੰਮ ’ਚ ਉਸ ਦਾ ਦਿਓਰ ਅਰੁਣ ਵੀ ਸਾਥ ਦੇ ਰਿਹਾ ਹੈ। ਇਥੋਂ ਤੱਕ ਕਿ ਮੁਲਜ਼ਮਾਂ ਨੇ ਉਸ ਨੂੰ ਵੀ ਫੋਨ ਕਰਕੇ ਉਸ ਦੀ ਧੀ ਨੂੰ ਲੈ ਕੇ ਜਾਣ ਲਈ ਕਿਹਾ। ਇਸ ਤੋਂ ਬਾਅਦ ਦੁਪਹਿਰ 3 ਵਜੇ ਉਸ ਨੂੰ ਥਾਣੇ ਤੋਂ ਫੋਨ ਆਇਆ ਕਿ ਉਸ ਦੀ ਧੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਇਸ ’ਤੇ ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News