ਜਲੰਧਰ ਦੇ ਭੋਗਪੁਰ 'ਚ ਦਿਸਿਆ 'ਭਾਰਤ ਬੰਦ' ਦਾ ਅਸਰ, ਦੁਕਾਨਾਂ ਮੁਕੰਮਲ ਬੰਦ

Friday, Feb 16, 2024 - 11:17 AM (IST)

ਜਲੰਧਰ/ਭੋਗਪੁਰ (ਵੈੱਬ ਡੈਸਕ, ਰਾਣਾ)- ਸੰਯੁਕਤ ਕਿਸਾਨ ਮੋਰਚਾ (SKM) ਅਤੇ ਰਾਸ਼ਟਰੀ ਟਰੇਡ ਯੂਨੀਅਨਾਂ ਵੱਲੋਂ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਤੀਜੇ ਦੌਰ ਦੀ ਗੱਲਬਾਤ ਦੀ ਅਸਫ਼ਲ ਰਹਿਣ ਤੋਂ ਬਾਅਦ ਯੂਨਾਈਟਿਡ ਕਿਸਾਨ ਮੋਰਚਾ ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੰਜਾਬ-ਹਰਿਆਣਾ ਸਰਹੱਦ 'ਤੇ ਬੈਠਣ ਦਾ ਫ਼ੈਸਲਾ ਕੀਤਾ ਹੈ। ਬੰਦ ਦੇ ਸੱਦੇ ਦੇ ਨਾਲ ਹੀ ਲੋਕਾਂ ਨੂੰ ਬਿਨ੍ਹਾਂ ਵਜ੍ਹਾ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਗਈ ਹੈ। ਭਾਰਤ ਬੰਦ ਦੀ ਦਿੱਤੀ ਗਈ ਕਾਲ ਦਾ ਅਸਰ ਜਲੰਧਰ ਦੇ ਭੋਗਪੁਰ ਵਿਚ ਵੀ ਵੇਖਣ ਨੂੰ ਮਿਲਿਆ ਹੈ। ਸਾਹਮਣੇ ਆਈਆਂ ਤਸਵੀਰਾਂ ਵਿਚ ਤੁਸੀਂ ਵੇਖ ਸਕਦੇ ਹੋ ਕਿ ਭੋਗਪੁਰ ਵਿਚ ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਹਨ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਇਹ ਬੰਦ ਦਾ ਸੱਦਾ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਹੈ।

PunjabKesari

ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਵੱਲੋਂ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਸਾਰੀਆਂ ਸੜਕਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਸੜਕੀ ਆਵਾਜਾਈ ਮੁਕੰਮਲ ਤੌਰ ’ਤੇ ਬੰਦ ਰਹੇਗੀ। ਇਸ ਦੇ ਨਾਲ ਹੀ ਪਿੰਡਾਂ ਵਿਚੋਂ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਸਬਜ਼ੀਆਂ, ਫਲਾਂ ਅਤੇ ਹੋਰਨਾਂ ਵਸਤੂਆਂ ਦੀ ਸਪਲਾਈ ਵੀ ਬੰਦ ਰਹੇਗੀ। ਸੰਯੁਕਤ ਕਿਸਾਨ ਮੋਰਚਾ ਦੇ ਆਗੂ ਡਾ. ਦਰਸ਼ਨ ਪਾਲ ਨੇ  ਦੱਸਿਆ ਸੀ ਕਿ ‘ਭਾਰਤ ਬੰਦ’ ਦੇ ਸੱਦੇ ਤਹਿਤ ਖੇਤੀਬਾੜੀ ਨਾਲ ਸਬੰਧਤ ਸਾਰੀਆਂ ਸਰਗਰਮੀਆਂ, ਮਨਰੇਗਾ ਦੇ ਕੰਮ ਤੇ ਹੋਰ ਸਾਰੇ ਪੇਂਡੂ ਕੰਮ ਵੀ ਬੰਦ ਰਹਿਣਗੇ।

ਇਹ ਵੀ ਪੜ੍ਹੋ:  ਵੱਡੀ ਖ਼ਬਰ: ਪੰਜਾਬ 'ਚ ਬੰਦ ਨਹੀਂ ਹੋਣਗੇ ਪੈਟਰੋਲ ਪੰਪ, ਪੈਟਰੋਲੀਅਮ ਡੀਲਰਸ ਐਸੋਸੀਏਸ਼ਨ ਦਾ ਅਹਿਮ ਐਲਾਨ

PunjabKesari

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News