ਕੋਟਕਪੂਰਾ ''ਚ ਵਾਪਰੀ ਬੇਅਦਬੀ ਦੀ ਘਟਨਾ, ਭਾਰੀ ਗਿਣਤੀ ਪੁਲਸ ਤਾਇਨਾਤ
Saturday, Sep 07, 2024 - 08:04 AM (IST)
ਕੋਟਕਪੂਰਾ (ਨਰਿੰਦਰ ਬੈੜ੍ਹ) : ਅੱਜ ਕੋਟਕਪੂਰਾ ਦੇ ਇਕ ਘਰ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਇਸ ਘਰ ਦੀ ਮਾਲਕਣ ਨੇ ਗੁਟਕਾ ਸਾਹਿਬ ਨੂੰ ਘਰ ਦੇ ਚੁੱਲੇ ਵਿਚ ਹੀ ਅਗਨ ਭੇਂਟ ਕਰ ਦਿੱਤਾ। ਇਸ ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਹਰਕਤ ਵਿਚ ਆਈ ਪੁਲਸ ਨੇ ਕਾਰਵਾਈ ਕਰਦੇ ਹੋਏ ਅਮਨਦੀਪ ਕੌਰ ਨਾਮਕ ਔਰਤ ਨੂੰ ਗ੍ਰਿਫਤਾਰ ਕਰ ਲਿਆ ਅਤੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਅਗਨ ਭੇਂਟ ਕੀਤੇ ਗਏ ਗੁਟਕਾ ਸਾਹਿਬ ਨੂੰ ਪੁਲਸ ਨੇ ਧਾਰਮਿਕ ਆਗੂਆਂ ਦੀ ਹਾਜ਼ਰੀ ਵਿਚ ਆਦਰ ਸਤਿਕਾਰ ਨਾਲ ਗੁਰਦੁਆਰਾ ਸਾਹਿਬ ਵਿਖੇ ਰਖਵਾਇਆ, ਜਿਸ ਤੋਂ ਬਾਅਦ ਇਸ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਰਵਾਨਾ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਕੋਟਕਪੂਰਾ ਦੇ ਸਰਕਾਰੀ ਗਰਲਜ਼ ਸਕੂਲ ਦੇ ਨੇੜੇ ਬਾਜਿਆਂ ਵਾਲੀ ਗਲੀ ਵਿਚ ਰਹਿਣ ਵਾਲੀ ਇਕ ਔਰਤ ਦੇ ਘਰ ਵਿਚ ਧਾਰਮਿਕ ਸਥਾਨ ਬਣਾਇਆ ਹੋਇਆ ਹੈ।
ਇਹ ਵੀ ਪੜ੍ਹੋ : ਕਲਯੁੱਗ ਦਾ ਬੁਰਾ ਜ਼ਮਾਨਾ, ਅੱਧੀ ਰਾਤ ਨੂੰ ਘਰੋਂ ਬਾਹਰ ਬੁਲਾਈਆਂ ਭਾਬੀਆਂ, ਫਿਰ ਜੋ ਹੋਇਆ...
ਜਾਣਕਾਰੀ ਅਨੁਸਾਰ ਇਸ ਘਰ ਦੀ ਔਰਤ ਨੇ ਧਾਰਮਿਕ ਸਥਾਨ 'ਤੇ ਪਏ ਗੁਟਕਾ ਸਾਹਿਬ ਨੂੰ ਘਰ ਦੇ ਚੁੱਲੇ ਵਿਚ ਹੀ ਅਗਨ ਭੇਂਟ ਕਰ ਦਿੱਤਾ। ਇਸ ਗੱਲ ਦੀ ਜਾਣਕਾਰੀ ਪੁਲਸ ਨੂੰ ਮਿਲੀ ਤਾਂ ਪੁਲਸ ਨੇ ਤੁਰੰਤ ਜਤਿੰਦਰ ਸਿੰਘ ਡੀ.ਐੱਸ.ਪੀ. ਕੋਟਕਪੂਰਾ ਅਤੇ ਇੰਸਪੈਕਟਰ ਮਨੋਜ ਸ਼ਰਮਾਂ ਐੱਸ.ਐੱਚ.ਓ ਦੀ ਅਗਵਾਈ ਹੇਠ ਮੌਕੇ 'ਤੇ ਪਹੁੰਚ ਕੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਦੀ ਹਾਜ਼ਰੀ ਵਿਚ ਅਗਨ ਭੇਂਟ ਕੀਤੇ ਗੁਟਕਾ ਸਾਹਿਬ ਨੂੰ ਆਦਰ ਸਤਿਕਾਰ ਨਾਲ ਉਥੋਂ ਗੁਰਦੁਆਰਾ ਸਾਹਿਬ ਵਿਖੇ ਪਹੁੰਚਾਇਆ ਅਤੇ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੀ ਔਰਤ ਨੂੰ ਗ੍ਰਿਫਤਾਰ ਕਰ ਲਿਆ ਅਤੇ ਉਸ ਖ਼ਿਲਾਫ ਮੁਕੱਦਮਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਇਸ ਪੂਰੇ ਮਾਮਲੇ ਵਿਚ ਮੌਕੇ 'ਤੇ ਆਏ ਬਹਿਬਲ ਇਨਸਾਫ ਮੋਰਚੇ ਦੇ ਆਗੂ ਸੁਖਰਾਜ ਸਿੰਘ ਅਤੇ ਬਾਬਾ ਗਰੀਬ ਦਾਸ ਨੇ ਪੁਲਸ ਦੀ ਕਾਰਵਾਈ 'ਤੇ ਸੰਤੁਸ਼ਟੀ ਜਤਾਈ ਅਤੇ ਕਿਹਾ ਕਿ ਨਾ ਸਮਝੀ ਕਾਰਨ ਲੋਕ ਇਹੋ ਜਿਹੀਆਂ ਘਿਨਾਉਣੀ ਕਾਰਵਾਈਆਂ ਕਰ ਰਹੇ ਹਨ।
ਇਹ ਵੀ ਪੜ੍ਹੋ : ਫਿਰੋਜ਼ਪੁਰ ਦੇ ਤੀਹਰੇ ਕਤਲ ਕਾਂਡ ਦੀ ਖ਼ੌਫਨਾਕ ਵੀਡੀਓ ਆਈ ਸਾਹਮਣੇ, ਦੇਖੋ ਕਿਵੇਂ ਕੀਤਾ 3 ਭੈਣ-ਭਰਾਵਾਂ ਦਾ ਕਤਲ
ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਧਾਰਮਿਕ ਗ੍ਰੰਥਾਂ ਦਾ ਸਤਿਕਾਰ ਨਹੀਂ ਕਰ ਸਕਦੇ ਤਾਂ ਉਹ ਗ੍ਰੰਥਾਂ ਨੂੰ ਘਰਾਂ ਵਿਚ ਸੁਸ਼ੋਭਿਤ ਨਾ ਕਰਨ। ਇਸ ਮਾਮਲੇ ਵਿਚ ਜ਼ਿਲ੍ਹੇ ਦੇ ਐੱਸ.ਪੀ ਜਸਮੀਤ ਸਿੰਘ ਨੇ ਕਿਹਾ ਕਿ ਸੂਚਨਾ ਮਿਲਦੇ ਹੀ ਪੁਲਸ ਨੇ ਕਾਰਵਾਈ ਕਰਦੇ ਹੋਏ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸ ਖਿਲਾਫ ਮੁਕੱਦਮਾ ਦਰਜ ਕਰਕੇ ਪੜਤਾਲ ਕੀਤੀ ਜਾ ਰਹੀ ਹੈ। ਪੜਤਾਲ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਦੀਆਂ ਔਰਤਾਂ ਲਈ ਸੂਬਾ ਸਰਕਾਰ ਦਾ ਵੱਡਾ ਐਲਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8