ਮਾਝੇ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਚ ਬੇਅਦਬੀ ਦੀ ਘਟਨਾ, ਤਣਾਅਪੂਰਨ ਹੋਇਆ ਮਾਹੌਲ

Saturday, Jun 22, 2024 - 06:40 PM (IST)

ਮਾਝੇ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਚ ਬੇਅਦਬੀ ਦੀ ਘਟਨਾ, ਤਣਾਅਪੂਰਨ ਹੋਇਆ ਮਾਹੌਲ

ਝਬਾਲ (ਨਰਿੰਦਰ) : ਮਾਝੇ ਦੇ ਇਤਿਹਾਸਕ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਅੱਜ ਸਵੇਰੇ ਇਕ ਲੱਤ ਤੋਂ  ਅਪਾਹਜ ਨੌਜਵਾਨ ਨੇ ਗੁਰਦੁਆਰਾ ਸਾਹਿਬ ਜੀ ਦੇ ਅੰਦਰ ਨਿੱਤ ਨੇਮ ਦੇ ਗੁੱਟਕਾ ਸਾਹਿਬ ਦੇ ਰਹਿਰਾਸ ਸਾਹਿਬ ਦੇ ਅੰਗ ਪਾੜ ਦਿੱਤੇ। ਜਿਸ ਨੂੰ ਮੌਕੇ 'ਤੇ ਹਾਜ਼ਰ ਸੰਗਤ ਨੇ ਫੜਕੇ ਕੁਟਾਪਾ ਚਾੜ੍ਹਨ ਉਪਰੰਤ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ। ਘਟਨਾ ਦਾ ਪਤਾ ਲੱਗਦਿਆਂ ਥਾਣਾ ਝਬਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਦੇ ਪ੍ਰਧਾਨ ਤਰਲੋਚਨ ਸਿੰਘ ਸੋਹਲ ਅਤੇ ਸਰੂਪ ਸਿੰਘ ਭੁੱਚਰ ਦੀ ਅਗਵਾਈ ਵਿਚ ਸਿੰਘ ਮੌਕੇ 'ਤੇ ਪਹੁੰਚੇ ਜਿਨ੍ਹਾਂ ਨੇ ਪੁਲਸ ਕੋਲੋਂ ਬਾਰੀਕੀ ਨਾਲ ਜਾਂਚ ਦੀ ਮੰਗ ਕੀਤੀ।

ਇਹ ਵੀ ਪੜ੍ਹੋ : ਅਮਰੀਕਾ ਤੋਂ ਪੰਜਾਬ ਖਿੱਚ ਲਿਆਈ ਹੋਣੀ, ਏਅਰਪੋਰਟ ਤੋਂ ਘਰ ਪਰਤਦੇ ਸਮੇਂ ਹਾਦਸੇ 'ਚ ਹੋਈ ਮੌਤ

ਇਸ ਸਮੇਂ ਮਾਹੌਲ ਤਣਾਅਪੂਰਨ ਹੁੰਦਿਆਂ ਦੇਖ ਤੁਰੰਤ ਮੌਕੇ 'ਤੇ ਪਹੁੰਚੇ ਥਾਣਾ ਮੁਖੀ ਜੱਸਾ ਸਿੰਘ ਨੇ ਕਿਹਾ ਕਿ ਫੜੇ ਗਏ ਮੁਲਜ਼ਮ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁਲਜ਼ਮ ਦੀ ਪਛਾਣ ਕਰਮਜੀਤ ਸਿੰਘ ਪੁੱਤਰ ਹਰਦਿਆਲ ਸਿੰਘ ਵਾਸੀ ਭੋਜੀਆਂ ਹਾਲ ਵਾਸੀ ਅੱਡਾ ਝਬਾਲ ਵਜੋਂ ਹੋਈ ਹੈ, ਜਿਸ ਖ਼ਿਲਾਫ ਪੁਲਸ ਨੇ ਕੇਸ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਤਿੰਨ ਥਾਣਿਆਂ ਦੀ ਪੁਲਸ ਨੇ ਘੇਰਿਆ ਪਿੰਡ ਮੰਡੌਰ, ਵੱਡੀ ਗਿਣਤੀ 'ਚ ਤਾਇਨਾਤ ਹੋਏ ਜਵਾਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News