ਪੰਜਾਬ 'ਚ ਦਿਨ-ਦਿਹਾੜੇ ਮੁੰਡੇ ਨੂੰ ਮਾਰ'ਤੀਆਂ ਗੋਲੀਆਂ, ਟਾਇਮ ਪਾ ਦਿੱਤਾ ਵਾਰਦਾਤ ਨੂੰ ਅੰਜਾਮ

Thursday, Jan 29, 2026 - 07:38 PM (IST)

ਪੰਜਾਬ 'ਚ ਦਿਨ-ਦਿਹਾੜੇ ਮੁੰਡੇ ਨੂੰ ਮਾਰ'ਤੀਆਂ ਗੋਲੀਆਂ, ਟਾਇਮ ਪਾ ਦਿੱਤਾ ਵਾਰਦਾਤ ਨੂੰ ਅੰਜਾਮ

ਤਰਨਤਾਰਨ, (ਰਮਨ ਚਾਵਲਾ)- ਤਰਨਤਾਰਨ ਦੇ ਪਿੰਡ ਬਾਕੀਪੁਰ ਵਿਖੇ ਇੱਕ ਬੇਹੱਦ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ 21 ਸਾਲਾ ਨੌਜਵਾਨ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਰਾਣਾ ਸਿੰਘ (21), ਨਿਵਾਸੀ ਪਿੰਡ ਸੁਰਸਿੰਘ ਵਜੋਂ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਇਸ ਕਤਲ ਦੀ ਵਜ੍ਹਾ ਲੜਕੀ ਨਾਲ ਛੇੜਛਾੜ ਦਾ ਮਾਮਲਾ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮੁੰਡਿਆਂ ਵਿਚਕਾਰ ਕੁੜੀ ਦੀ ਛੇੜਛਾੜ ਨੂੰ ਲੈ ਕੇ ਆਪਸੀ ਤਕਰਾਰ ਚੱਲ ਰਹੀ ਸੀ ਅਤੇ ਇਸੇ ਸਬੰਧ ਵਿੱਚ 'ਟਾਈਮ' ਪਾਇਆ ਗਿਆ ਸੀ। ਦੱਸਣਯੋਗ ਹੈ ਕਿ ਕੁਝ ਸਮਾਂ ਪਹਿਲਾਂ ਇਸ ਛੇੜਛਾੜ ਦੇ ਮਾਮਲੇ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਰਾਜ਼ੀਨਾਮਾ ਵੀ ਹੋ ਚੁੱਕਾ ਸੀ ਪਰ ਇਸ ਦੇ ਬਾਵਜੂਦ ਰੰਜਿਸ਼ ਕਾਰਨ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਤਰਨ ਤਾਰਨ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਡੀਐੱਸਪੀ ਅਤੁਲ ਸੋਨੀ ਦੀ ਨਿਗਰਾਨੀ ਹੇਠ ਕੀਤੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਸਕੇ।


author

Rakesh

Content Editor

Related News