ਇਸਤਰੀ ਸਭਾ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

04/18/2018 5:23:42 AM

ਝਬਾਲ,   (ਨਰਿੰਦਰ)-  ਕਠੂਆ, ਉਨਾਵ ਤੇ ਗੁਜਰਾਤ 'ਚ ਜਬਰ-ਜ਼ਨਾਹ ਦਾ ਸ਼ਿਕਾਰ ਹੋਈਆਂ ਛੋਟੀਆਂ ਬਾਲੜੀਆਂ ਦੀ ਇਨਸਾਫ ਦੀ ਮੰਗ ਨੂੰ ਲੈ ਕੇ ਇਸਤਰੀ ਸਭਾ ਜ਼ਿਲਾ ਤਰਨਤਾਰਨ ਵੱਲੋਂ ਅੱਡਾ ਝਬਾਲ ਵਿਖੇ ਔਰਤਾਂ ਨੇ ਰੋਹ ਭਰਪੂਰ ਮੁਜ਼ਾਹਰਾ ਕਰਨ ਤੋਂ ਬਾਅਦ ਚੌਕ 'ਚ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। 
ਔਰਤਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਇਸਤਰੀ ਸਭਾ ਦੀ ਸੂਬਾਈ ਜਨਰਲ ਸਕੱਤਰ ਰਜਿੰਦਰਪਾਲ ਕੌਰ ਨੇ ਕਿਹਾ ਕਿ ਬਾਲੜੀਆਂ ਦੇ ਕਾਤਲਾਂ ਤੇ ਬਲਾਤਕਾਰੀਆਂ ਨੂੰ ਆਰ. ਐੱਸ. ਐੱਸ. ਤੇ ਭਾਜਪਾ ਦੇ ਮੰਤਰੀ ਬਚਾਅ ਰਹੇ ਹਨ, ਜੋ ਬਹੁਤ ਹੀ ਨਿੰਦਣਯੋਗ ਹੈ। ਪੰਜਾਬ ਇਸਤਰੀ ਸਭਾ ਦੀ ਸੂਬਾ ਸਰਪ੍ਰਸਤ ਨਰਿੰਦਰਪਾਲ ਕੌਰ ਨੇ ਕਿਹਾ ਕਿ ਗੁੰਡੇ ਅਨਸਰਾਂ ਵੱਲੋਂ ਪੀੜਤ ਬੱਚੀਆਂ ਦੇ ਪਰਿਵਾਰਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਆਪਣੇ ਹੱਕਾਂ ਦੀ ਖਾਤਿਰ ਸੁਚੇਤ ਤੌਰ 'ਤੇ ਜਥੇਬੰਦ ਹੋਣਾ ਚਾਹੀਦਾ ਹੈ। ਇਸ ਇਕੱਠ 'ਚ ਪੂਜਾ, ਬਲਵਿੰਦਰ ਕੌਰ, ਅਮਰਜੀਤ ਕੌਰ, ਸਲਵਿੰਦਰ ਕੌਰ, ਸੁਖਜੀਤ ਕੌਰ, ਸੁਖਰਾਜ ਕੌਰ, ਆਸ਼ਾ ਰਾਣੀ, ਮੀਨਾ, ਮਹਿੰਦਰ ਕੌਰ, ਸਿਮਰਨਜੀਤ ਕੌਰ, ਕਾਂਤਾ ਦੇਵੀ ਮੈਂਬਰ ਪੰਚਾਇਤ, ਰਾਜਵਿੰਦਰ ਕੌਰ, ਗੁਰਬਿੰਦਰ ਸਿੰਘ ਸੋਹਲ, ਜਗਤਾਰ ਸਿੰਘ ਜੱਗਾ, ਚਾਨਣ ਸਿੰਘ ਸੋਹਲ ਤੇ ਲੱਖਾ ਸਿੰਘ ਘੜੀਆਂ ਵਾਲਾ ਆਦਿ ਹਾਜ਼ਰ ਸਨ।