6 ਮਿੰਟ 29 ਸੈਕਿੰਡ 'ਚ 1053 ਹਾਦਸਿਆਂ ਵਾਲੀ ਥਾਂ 'ਤੇ ਪਹੁੰਚ ਕੇ ਐੱਸ. ਐੱਸ. ਐੱਫ. ਨੇ ਬਣਾਇਆ ਰਿਕਾਰਡ
Monday, Sep 09, 2024 - 03:33 PM (IST)
ਜਲੰਧਰ- ਸੜਕ ਹਾਦਸਿਆਂ ਦੀ ਵਧਦੀ ਗਿਣਤੀ ਨੂੰ ਰੋਕਣ ਅਤੇ ਨਾਗਰਿਕਾਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਅੰਦਰ ਸੜਕ ਸੁਰੱਖਿਆ ਫੋਰਸ ਦਾ ਗਠਨ ਕੀਤਾ ਗਿਆ ਹੈ। ਇਹ ਫੋਰਸ ਆਪਣੇ ਪੱਧਰ 'ਤੇ ਦੇਸ਼ ਭਰ ਵਿਚੋਂ ਨਵੇਕਲੀ ਪਹਿਲ ਹੈ। ''ਸੜਕ ਸੁਰੱਖਿਆ ਫੋਰਸ" ਦਾ ਉਦੇਸ਼ ਹਾਦਸਿਆਂ ਨੂੰ ਰੋਕਣਾ ਹੈ। ਪੰਜਾਬ 'ਚ ਵਰਦਾਨ ਸਾਬਿਤ ਹੋ ਰਹੀ ਸੜਕ ਸੁਰੱਖਿਆ ਫੋਰਸ ਵੱਲੋਂ ਕਈ ਲੋਕਾਂ ਦੀਆਂ ਜਾਨਾਂ ਬਚਾਈਆਂ ਗਈਆਂ ਹਨ। ਇਸ ਫੋਰਸ ਨੇ ਸਿਰਫ਼ 6 ਮਿੰਟ 29 ਸੈਕਿੰਡ 'ਚ 1053 ਹਾਦਸਿਆਂ ਵਾਲੀ ਥਾਂ 'ਤੇ ਪਹੁੰਚ ਕੇ ਰਿਕਾਰਡ ਤਾਂ ਬਣਾਇਆ ਹੈ, ਉੱਥੇ ਹੀ ਜਾਨੀ ਨੁਕਸਾਨ ਹੋਣ ਤੋਂ ਵੀ ਬਚਾਇਆ ਹੈ।
ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਸਾਬਕਾ ਮੰਤਰੀ ਸੋਹਣ ਸਿੰਘ ਥੰਡਲ, ਸੌਂਪਿਆ ਸਪੱਸ਼ਟੀਕਰਨ
ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਸੜਕ ਸੁਰੱਖਿਆ ਫੋਰਸ ਨੂੰ 144 ਅਤਿ-ਆਧੁਨਿਕ ਵਾਹਨ ਦਿੱਤੇ ਗਏ ਹਨ, ਜਿਸ ਵਿਚ ਸਪੀਡ ਗਨ, ਅਲਕੋਮੀਟਰ, ਈ-ਚਾਲਾਨ ਮਸ਼ੀਨਾਂ ਅਤੇ ਸਮਾਰਟ ਮਕੈਨਿਜ਼ਮ ਵਰਗੇ ਅਤਿ-ਆਧੁਨਿਕ ਯੰਤਰ ਆਦਿ ਸ਼ਾਮਲ ਹਨ। ਸੜਕ ਸੁਰੱਖਿਆ ਫੋਰਸ ਲਾਂਚ ਹੋਣ ਤੋਂ ਬਾਅਦ ਪੰਜਾਬ 'ਚ ਸੜਕ ਹਾਦਸਿਆਂ 'ਚ ਮੌਤ ਦਰ ਵੀ ਘੱਟ ਗਈ ਹੈ। ਪੰਜਾਬ ਸਰਕਾਰ ਦੀ ਸੜਕ ਸੁਰੱਖਿਆ ਫੋਰਸ ਸਿਰਫ ਜਾਨਾਂ ਹੀ ਨਹੀਂ ਬਚਾਅ ਰਹੀ ਸਗੋਂ ਹਾਦਸੇ ਵਿਚ ਜ਼ਖਮੀ ਹੋਏ ਲੋਕਾਂ ਦਾ ਕੀਮਤੀ ਸਮਾਨ, ਜਿਵੇਂ ਕੈਸ਼, ਗਹਿਣੇ ਅਤੇ ਮੋਬਾਇਲ ਆਦਿ ਵੀ ਉਨ੍ਹਾਂ ਦੇ ਵਾਰਸਾਂ ਤਕ ਪਹੁੰਚਾ ਰਹੀ ਹੈ।
ਇਹ ਵੀ ਪੜ੍ਹੋ- ਪਤੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਪਤਨੀ ਨੇ ਚੁੱਕਿਆ ਖੌਫ਼ਨਾਕ ਕਦਮ, ਮਰਨ ਤੋਂ ਪਹਿਲਾਂ ਕੀਤੇ ਵੱਡੇ ਖੁਲਾਸੇ
ਸੜਕ ਸੁਰੱਖਿਆ ਫੋਰਸ ਦਾ ਮਕਸਦ ਹਾਦਸਿਆਂ ਨੂੰ ਰੋਕਣਾ ਤਾਂ ਹੈ ਪਰ ਇਸ ਤੋਂ ਇਲਾਵਾ ਲੋਕਾਂ ਨੂੰ ਹੋਰ ਵੀ ਕਈ ਫਾਇਦੇ ਹੋਏ ਹਨ। ਸੜਕ ਸੁਰੱਖਿਆ ਫੋਰਸ ਦੇ 24 ਘੰਟੇ ਮੌਜੂਦ ਰਹਿਣ ਦੇ ਚੱਲਦਿਆਂ ਅਪਰਾਧ ਦਰ ਵੀ ਘੱਟੀ ਹੈ। ਇੰਨਾ ਹੀ ਨਹੀਂ ਸੜਕ ਸੁਰੱਖਿਆ ਫੋਰਸ ਦੀ ਹਰ ਮਹੀਨੇ ਰਿਪੋਰਟ ਵੀ ਤਿਆਰ ਕੀਤੀ ਜਾ ਰਹੀ ਹੈ। ਐੱਸ. ਐੱਸ. ਐੱਫ. ਦਾ ਮਕਸਦ ਪੰਜਾਬ ਦੇ ਲੋਕਾਂ ਨੂੰ ਸੁਰਖਿਅਤ ਮਾਹੌਲ ਮੁਹੱਈਆ ਕਰਵਾਉਣਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਬਰਗਰ ਦਾ ਆਰਡਰ ਲੇਟ ਹੋਣ 'ਤੇ ਵਿਅਕਤੀ 'ਤੇ ਚੱਲੀਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8