ਸਿੰਜਾਈ ਵਿਭਾਗ ਮਨਿਸਟੀਰੀਅਲ ਸਰਵਿਸਿਜ਼ ਐਸੋਸੀਏਸ਼ਨ ਵੱਲੋਂ ਸਰਕਾਰ ਵਿਰੁੱਧ ਰੋਸ ਵਿਖਾਵਾ
Thursday, Jul 19, 2018 - 01:07 AM (IST)

ਹੁਸ਼ਿਆਰਪੁਰ, (ਘੁੰਮਣ)- ਸਿੰਜਾਈ ਵਿਭਾਗ ਮਨਿਸਟੀਰੀਅਲ ਸਰਵਿਸਿਜ਼ ਐਸੋਸੀਏਸ਼ਨ ਪੰਜਾਬ ਦੀ ਜ਼ਿਲਾ ਇਕਾਈ ਦੇ ਕਲੈਰੀਕਲ ਅਮਲੇ ਵੱਲੋਂ ਅੱਜ ਨਹਿਰੀ ਵਿਭਾਗ ਦਫ਼ਤਰ ’ਚ ਪੰਜਾਬ ਸਰਕਾਰ ਦੀਆਂ ਕਰਮਚਾਰੀ ਮਾਰੂ ਨੀਤੀਆਂ ਵਿਰੁੱਧ ਜ਼ੋਰਦਾਰ ਰੋਸ ਵਿਖਾਵਾ ਕੀਤਾ ਗਿਆ।
ਐਸੋਸੀਏਸ਼ਨ ਦੇ ਪ੍ਰਧਾਨ ਰਵੀ ਦੱਤ ਸ਼ਰਮਾ ਅਤੇ ਜਨਰਲ ਸਕੱਤਰ ਜਸਵੀਰ ਸਿੰਘ ਨੇ ਸਰਕਾਰ ਵੱਲੋਂ ਕਰਮਚਾਰੀਆਂ ਦੀ ਤਨਖਾਹ ਵਿਚੋਂ ਡਿਵੈੱਲਪਮੈਂਟ ਟੈਕਸ ਦੇ ਨਾਂ ’ਤੇ 200 ਰੁਪਏ ਕੱਟਣ ਅਤੇ ਕਰਮਚਾਰੀਆਂ ਦੇ ਡੋਪ ਟੈਸਟ ਕਰਵਾਉਣ ਦੇ ਫੈਸਲੇ ਦੀ ਸਖਤ ਸ਼ਬਦਾਂ ’ਚ ਨਿੰਦਾ ਕੀਤੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਕਤ ਦੋਵੇਂ ਫੈਸਲੇ ਤੁਰੰਤ ਵਾਪਸ ਲਏ ਜਾਣ ਅਤੇ 23 ਮਹੀਨਿਆਂ ਦੇ ਡੀ. ਏ. ਦੇ ਏਰੀਅਰ ਅਤੇ ਪਿਛਲੇ 2 ਸਾਲ ਤੋਂ ਪੈਂਡਿੰਗ 4 ਕਿਸ਼ਤਾਂ ਦੀ ਅਦਾਇਗੀ ਜਲਦ ਕੀਤੀ ਜਾਵੇ।
ਇਸ ਮੌਕੇ ਸੰਦੀਪ ਸੋਂਧੀ, ਸੁਰਿੰਦਰ ਕੌਰ, ਸੰਤੋਸ਼ ਕੁਮਾਰੀ, ਨਰਿੰਦਰ ਕੁਮਾਰ, ਕਪਿਲ ਦੇਵ, ਅਸ਼ੋਕ ਕੁਮਾਰ, ਕੁਲਦੀਪ ਕੁਮਾਰ, ਸੁਨੀਲ ਕੁਮਾਰ, ਸਰਤਾਜ ਸਿੰਘ ਆਦਿ ਹਾਜ਼ਰ ਸਨ।