ਪੰਜਾਬ ਵਿਧਾਨ ਸਭਾ 'ਚ ਗੂੰਜਿਆ ਸਰਕਾਰੀ ਬੱਸਾਂ ਦਾ ਮੁੱਦਾ, ਸਫ਼ਰ ਕਰਨ ਵਾਲੇ ਪੜ੍ਹਨ ਇਹ ਖ਼ਬਰ
Monday, Mar 24, 2025 - 12:03 PM (IST)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਵਨਾ ਨੇ ਫਾਜ਼ਿਲਕਾ 'ਚ ਸਰਕਾਰੀ ਬੱਸਾਂ ਦੀ ਘਾਟ ਦਾ ਮੁੱਦਾ ਚੁੱਕਿਆ। ਉਨ੍ਹਾਂ ਨੇ ਕਿਹਾ ਕਿ ਇੱਥੇ ਸਰਕਾਰੀ ਬੱਸਾਂ ਦੀ ਘਾਟ ਕਾਰਨ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਉਨ੍ਹਾਂ ਨੂੰ ਲਟਕ-ਲਟਕ ਕੇ ਬੱਸਾਂ ਦਾ ਸਫ਼ਰ ਕਰਨਾ ਪੈਂਦਾ ਹੈ। ਉਨ੍ਹਾਂ ਨੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਸਵਾਲ ਕੀਤਾ ਕਿ ਫਿਰੋਜ਼ਪੁਰ ਤੋਂ ਫਾਜ਼ਿਲਕਾ ਅਤੇ ਫਾਜ਼ਿਲਕਾ ਤੋਂ ਫਿਰੋਜ਼ਪੁਰ ਤੱਕ ਬੱਸਾਂ ਕਦੋਂ ਤੱਕ ਵਧਾਈਆਂ ਜਾਣਗੀਆਂ।
ਇਹ ਵੀ ਪੜ੍ਹੋ : ਗਰਮੀਆਂ 'ਚ ਪੰਜਾਬੀਆਂ ਨੂੰ ਮਿਲੇਗੀ ਵੱਡੀ ਰਾਹਤ! ਪਾਵਰਕਾਮ ਨੇ ਹੁਣੇ ਤੋਂ ਖਿੱਚੀ ਤਿਆਰੀ
ਮੰਤਰੀ ਨੇ ਦੱਸਿਆ ਕਿ ਮੌਜੂਦਾ ਸਮੇਂ 'ਚ ਫਾਜ਼ਿਲਕਾ ਤੋਂ ਫਿਰੋਜ਼ਪੁਰ ਨੂੰ ਸ਼ਾਮ 7 ਵਜੇ ਆਖ਼ਰੀ ਬੱਸ ਚੱਲਦੀ ਹੈ ਅਤੇ ਫਿਰੋਜ਼ਪੁਰ ਤੋਂ ਫਾਜ਼ਿਲਕਾ ਰਾਤ 8.15 ਵਜੇ ਆਖ਼ਰੀ ਬੱਸ ਚੱਲਦੀ ਹੈ। ਮੰਤਰੀ ਭੁੱਲਰ ਨੇ ਕਿਹਾ ਕਿ ਇਹ ਇਕ ਮੋਨੋਪਲੀ ਰੂਟ ਹੈ ਅਤੇ ਇੱਥੇ ਪ੍ਰਾਈਵੇਟ ਬੱਸਾਂ ਹੀ ਚੱਲ ਸਕਦੀਆਂ ਹਨ, ਸਰਕਾਰੀ ਬੱਸਾਂ ਨੂੰ ਪਰਮਿੱਟ ਨਹੀਂ ਦਿੱਤਾ ਜਾ ਸਕਦਾ। ਜੇਕਰ ਕੋਈ ਲੋੜ ਹੋਵੇਗੀ ਤਾਂ ਬੱਸਾਂ ਦੀ ਗਿਣਤੀ ਵਧਾ ਦਿੱਤੀ ਜਾਵੇਗੀ।
ਇਸ 'ਤੇ ਵਿਧਾਇਕ ਸਵਨਾ ਨੇ ਸਵਾਲ ਕੀਤਾ ਕਿ ਫਾਜ਼ਿਲਕਾ ਤੋਂ ਚੰਡੀਗੜ੍ਹ ਲਈ ਓਰਬਿੱਟ ਦੀਆਂ 3 ਬੱਸਾਂ ਚੱਲਦੀਆਂ ਹਨ ਤਾਂ ਫਿਰ ਸਰਕਾਰੀ ਬੱਸਾਂ ਵੀ ਚਲਾਈਆਂ ਜਾ ਸਕਦੀਆਂ ਹਨ। ਮੰਤਰੀ ਭੁੱਲਰ ਨੇ ਕਿਹਾ ਕਿ ਬਾਦਲਾਂ ਦੀ ਸਰਕਾਰ 'ਚ ਇਨ੍ਹਾਂ ਬੱਸਾਂ ਨੂੰ ਗਲਤ ਤਰੀਕੇ ਨਾਲ ਪਰਮਿੱਟ ਜਾਰੀ ਹੋਏ ਸਨ, ਜਿਨ੍ਹਾਂ ਦਾ ਕੇਸ ਹਾਈਕੋਰਟ 'ਚ ਚੱਲ ਰਿਹਾ ਹੈ। ਇਨ੍ਹਾਂ 73 ਪ੍ਰਾਈਵੇਟ ਬੱਸਾਂ ਦੇ ਪਰਮਿੱਟ ਰੱਦ ਕਰ ਦਿੱਤੇ ਜਾਣਗੇ ਅਤੇ ਬੱਸਾਂ ਬੰਦ ਹੋ ਜਾਣੀਆਂ ਹਨ। ਇਸ ਤੋਂ ਬਾਅਦ ਇੱਥੇ ਸਰਕਾਰੀ ਬੱਸਾਂ ਚੱਲਣਗੀਆਂ ਅਤੇ ਇਨ੍ਹਾਂ ਦੀ ਗਿਣਤੀ ਵਧਾ ਦਿੱਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8