ਵਿਧਾਨ ਸਭਾ 'ਚ ਗੂੰਜਿਆ ਲਾਰੈਂਸ ਬਿਸ਼ਨੋਈ ਦਾ ਮੁੱਦਾ, ਬਾਜਵਾ ਨੇ ਕਰ ਦਿੱਤੀ ਵੱਡੀ ਮੰਗ (ਵੀਡੀਓ)

Tuesday, Sep 03, 2024 - 11:31 AM (IST)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਮੁੱਦਾ ਚੁੱਕਿਆ ਗਿਆ। ਉਨ੍ਹਾਂ ਨੇ ਕਿਹਾ ਕਿ ਬਿਸ਼ਨੋਈ ਗੈਂਗ ਦਾ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ 'ਚ ਪੂਰਾ ਹੱਥ ਸੀ। ਇਸ ਤੋਂ ਬਾਅਦ ਪੰਜਾਬ 'ਚ ਲਗਾਤਾਰ ਫ਼ਿਰੌਤੀਆਂ ਦੇ ਮਾਮਲੇ ਸਾਹਮਣੇ ਆ ਰਹੇ ਹਨ, ਗੋਲੀਆਂ ਚੱਲ ਰਹੀਆਂ ਹਨ। ਬਾਜਵਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਸੂਬੇ 'ਚ ਗੈਂਗਸਟਰ ਬਹੁਤ ਘੱਟ ਸਨ।

ਇਹ ਵੀ ਪੜ੍ਹੋ : ਪੰਜਾਬ 'ਚ ਇਸ ਤਾਰੀਖ਼ ਤੱਕ ਪਵੇਗਾ ਭਾਰੀ ਮੀਂਹ! 7 ਜ਼ਿਲ੍ਹਿਆਂ ਲਈ ਜਾਰੀ ਹੋਇਆ Alert

ਉਨ੍ਹਾਂ ਕਿਹਾ ਕਿ ਨੈਸ਼ਨਲ ਟੀ. ਵੀ. ਚੈਨਲ 'ਤੇ ਬਿਸ਼ਨੋਈ ਦੀ ਇੰਟਰਵਿਊ ਦਿਖਾਈ ਗਈ, ਜੋ ਕਿ ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਸੀ ਪਰ ਪੰਜਾਬ ਸਰਕਾਰ ਦਾ ਕਹਿਣਾ ਸੀ ਕਿ ਇਹ ਇੰਟਰਵਿਊ ਪੰਜਾਬ ਨਹੀਂ, ਸਗੋਂ ਬਾਹਰਲੀਆਂ ਜੇਲ੍ਹਾਂ 'ਚ ਹੋਈਆਂ ਹਨ ਅਤੇ ਇਸ ਦੀ ਬਾਅਦ 'ਚ ਜਾਂਚ ਵੀ ਕੀਤੀ ਗਈ। ਬਾਜਵਾ ਨੇ ਮੰਗ ਕੀਤੀ ਕਿ ਜਿਵੇਂ  ਜੁਆਇੰਟ ਪਾਰਲੀਮੈਂਟਰੀ ਕਮੇਟੀਆਂ ਬਣਦੀਆਂ ਹਨ, ਉਸੇ ਤਰ੍ਹਾਂ ਇਸ ਮੁੱਦੇ 'ਤੇ ਵੀ ਇਕ ਕਮੇਟੀ ਬਣਾਈ ਜਾਵੇ ਕਿਉਂਕਿ ਇਹ ਬੇਹੱਦ ਗੰਭੀਰ ਮੁੱਦਾ ਹੈ।

ਇਹ ਵੀ ਪੜ੍ਹੋ : PSEB ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਜਲਦ ਕਰ ਲੈਣ ਅਪਲਾਈ

ਉਨ੍ਹਾਂ ਨੇ ਮੰਗ ਕੀਤੀ ਕਿ ਅਜਿਹੇ ਸੰਗੀਨ ਮੁੱਦਿਆਂ ਲਈ ਬਕਾਇਦਾ ਅਸੈਂਬਲੀ ਕਮੇਟੀ ਬਣਾਈ ਜਾਵੇ ਅਤੇ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਜਿਹੜੇ ਵੀ ਅਫ਼ਸਰ, ਪੁਲਸ ਅਧਿਕਾਰੀ ਅਤੇ ਹੋਰ ਲੋਕ ਸ਼ਾਮਲ ਹਨ, ਉਨ੍ਹਾਂ ਬਾਰੇ ਪਤਾ ਲਾਇਆ ਜਾ ਸਕੇ ਕਿਉਂਕਿ ਇਹ ਸਾਰਾ ਪਲਾਨ ਜੇਲ੍ਹ ਅੰਦਰੋਂ ਹੀ ਬਣਿਆ ਸੀ। ਇਸ ਲਈ ਜਿਹੜੇ ਵੀ ਲੋਕ ਇਸ 'ਚ ਸ਼ਾਮਲ ਹਨ, ਉਨ੍ਹਾਂ ਬਾਰੇ ਵੀ ਪਤਾ ਲਾਇਆ ਜਾ ਸਕੇ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8



 


Babita

Content Editor

Related News