ਸਦਨ 'ਚ ਗੂੰਜਿਆ ਬਲੋਚਿਸਤਾਨ 'ਚ ਪੰਜਾਬੀਆਂ ਨੂੰ ਟਾਰਗੇਟ ਕਰਨ ਦਾ ਮੁੱਦਾ, ਕੀਤੀ ਗਈ ਵੱਡੀ ਮੰਗ

Friday, Mar 28, 2025 - 11:28 AM (IST)

ਸਦਨ 'ਚ ਗੂੰਜਿਆ ਬਲੋਚਿਸਤਾਨ 'ਚ ਪੰਜਾਬੀਆਂ ਨੂੰ ਟਾਰਗੇਟ ਕਰਨ ਦਾ ਮੁੱਦਾ, ਕੀਤੀ ਗਈ ਵੱਡੀ ਮੰਗ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਬਲੋਚਿਸਤਾਨ 'ਚ ਪੰਜਾਬੀਆਂ ਨੂੰ ਲਗਾਤਾਰ ਨਿਸ਼ਾਨਾ ਬਣਾਏ ਜਾਣ ਦਾ ਮੁੱਦਾ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਬਲੋਚਿਸਤਾਨ ਦੇ ਇਲਾਕੇ 'ਚ ਇਕ ਬੱਸ ਨੂੰ ਰੋਕ ਕੇ ਉਸ 'ਚੋਂ ਪੰਜਾਬੀਆਂ ਨੂੰ ਬਾਹਰ ਕੱਢਿਆ ਗਿਆ। ਇਨ੍ਹਾਂ ਪੰਜਾਬੀਆਂ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ, ਜਿਸ ਦੌਰਾਨ 6 ਪੰਜਾਬੀਆਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਵੱਡੀ ਚਿਤਾਵਨੀ ਜਾਰੀ! ਖ਼ਪਤਕਾਰਾਂ ਕੋਲ ਸਿਰਫ...

ਉਨ੍ਹਾਂ ਕਿਹਾ ਕਿ ਬਲੋਚਿਸਤਾਨ 'ਚ ਪਿਛਲੇ ਲੰਬੇ ਸਮੇਂ ਤੋਂ ਪੰਜਾਬੀਆਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੇ ਆਈ. ਡੀ. ਕਾਰਡ ਦੇਖ ਕੇ ਉਨ੍ਹਾਂ ਨੂੰ ਮਾਰਿਆ ਜਾ ਰਿਹਾ ਹੈ, ਜੋ ਕਿ ਬਹੁਤ ਗੰਭੀਰ ਮਸਲਾ ਹੈ। ਇਸ ਦੇ ਲਈ ਸਮੁੱਚੇ ਸਦਨ ਨੂੰ ਨਿੰਦਾ ਪ੍ਰਸਤਾਵ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਦਾ ਅੱਜ ਆਖ਼ਰੀ ਦਿਨ, ਜਾਣੋ ਸਦਨ 'ਚ ਕੀ-ਕੀ ਹੋਵੇਗਾ (ਵੀਡੀਓ)

ਗਿਆਸਪੁਰਾ ਨੇ ਕਿਹਾ ਕਿ ਬਲੋਚਿਸਤਾਨ 'ਚ ਬੈਠੇ ਪੰਜਾਬੀਆਂ ਦੀ ਜਾਨ-ਮਾਲ ਦੀ ਰੱਖਿਆ ਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਅਮਰੀਕਾ 'ਚੋਂ ਪੰਜਾਬੀਆਂ ਨੂੰ ਡਿਪੋਰਟ ਕੀਤਾ ਗਿਆ ਅਤੇ ਹੁਣ ਬਲੋਚਿਸਤਾਨ 'ਚ ਪੰਜਾਬੀਆਂ ਨੂੰ ਟਾਰਗੇਟ ਕੀਤਾ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News