ਬੰਦੀ ਸਿੰਘਾਂ ਦੀ ਰਿਹਾਈ ਤੇ ਭਾਈ ਰਾਜੋਆਣਾ ਦੇ ਮਾਮਲੇ 'ਚ ਜਥੇਦਾਰ ਅਕਾਲ ਤਖ਼ਤ ਨੇ ਮੁੜ ਪੱਤਰ ਕੀਤਾ ਜਾਰੀ

Thursday, Nov 30, 2023 - 11:20 AM (IST)

ਬੰਦੀ ਸਿੰਘਾਂ ਦੀ ਰਿਹਾਈ ਤੇ ਭਾਈ ਰਾਜੋਆਣਾ ਦੇ ਮਾਮਲੇ 'ਚ ਜਥੇਦਾਰ ਅਕਾਲ ਤਖ਼ਤ ਨੇ ਮੁੜ ਪੱਤਰ ਕੀਤਾ ਜਾਰੀ

ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦੀ ਅਪੀਲ ’ਤੇ ਛੇਤੀ ਫ਼ੈਸਲਾ ਕਰਵਾਉਣ ਲਈ 14 ਨਵੰਬਰ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਗੰਭੀਰ ਯਤਨ ਕਰਨ ਲਈ ਆਦੇਸ਼ ਕੀਤਾ ਗਿਆ ਸੀ। ਇਨ੍ਹਾਂ ਯਤਨਾਂ ਦੀ ਰਿਪੋਰਟ ਨੂੰ 15 ਦਿਨਾਂ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਣ ਲਈ ਕਿਹਾ ਸੀ।

ਇਹ ਵੀ ਪੜ੍ਹੋ- ਪੰਜਾਬ ਹਰਿਆਣਾ ਹਾਈਕੋਰਟ ਸਖ਼ਤ, ਕਿਹਾ- ਲਾਰੈਂਸ ਦੇ ਇੰਟਰਵਿਊ ਨੂੰ ਪ੍ਰਕਾਸ਼ਿਤ ਕਰਨ 'ਤੇ ਕੀਤੀ ਜਾਵੇ ਕਾਰਵਾਈ

ਇਸ ਸਬੰਧੀ ਸਿੰਘ ਸਾਹਿਬ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਕਾਰਵਾਈ ਨੂੰ ਤੇਜ਼ ਕਰਨ ਲਈ ਮੁੜ ਪੱਤਰ ਜਾਰੀ ਕਰ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ ਹੁਣ ਤੱਕ ਦੀ ਕੀਤੀ ਗਈ ਕਾਰਵਾਈ ਦੀ ਰਿਪੋਰਟ ਦੋ ਦਿਨਾਂ ਦੇ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਣ ਲਈ ਕਿਹਾ ਹੈ।

ਇਹ ਵੀ ਪੜ੍ਹੋ- ਰਾਜਪਾਲ ਨੂੰ ਮੰਗ ਪੱਤਰ ਦੇਣ ਮਗਰੋਂ ਕਿਸਾਨਾਂ ਵੱਲੋਂ ਧਰਨਾ ਸਮਾਪਤ ਕਰਨ ਦਾ ਐਲਾਨ

ਦੱਸ ਦਈਏ ਦੋ ਦਿਨ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਹੋਰਨਾਂ ਨੇ ਬਲਵੰਤ ਸਿੰਘ ਰਾਜੋਆਣਾ ਨਾਲ ਜੇਲ੍ਹ 'ਚ ਮੁਲਾਕਾਤ ਕੀਤੀ ਸੀ, ਜਿਥੇ ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਨੂੰ ਇਸ ਮਾਮਲੇ ਸਬੰਧੀ ਅਪੀਲ ਵਾਪਸ ਲੈਣ ਲਈ ਕਿਹਾ ਸੀ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਇਹ ਹੰਗਾਮੀ ਮੀਟਿੰਗ ਇੱਕ ਨੁਕਾਤੀ ਏਜੰਡੇ ’ਤੇ ਸੱਦੀ ਗਈ ਹੈ, ਜਿਸ ਵਿੱਚ ਭਾਈ ਰਾਜੋਆਣਾ ਦਾ ਮਾਮਲਾ ਵਿਚਾਰਿਆ ਜਾਵੇਗਾ। ਇਸ ਮੁਲਾਕਾਤ ਤੋਂ ਬਾਅਦ ਭਾਈ ਰਾਜੋਆਣਾ ਵੱਲੋਂ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਸੀ।

ਇਹ ਵੀ ਪੜ੍ਹੋ- ਗੁਰੂ ਨਾਨਕ ਗੁਰਪੁਰਬ ਮੌਕੇ ਬਠਿੰਡਾ ਦੇ ਸ਼ਮਸ਼ਾਨਘਾਟ 'ਚ ਲੱਗਦੀ ਹੈ ਬੱਚਿਆਂ ਦੀ ਜਮਾਤ, ਵਜ੍ਹਾ ਹੈ ਖ਼ਾਸ

ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਸਬੰਧੀ ਰਾਸ਼ਟਰਪਤੀ ਕੋਲ ਕੀਤੀ ਗਈ ਅਪੀਲ ਵਾਪਸ ਲੈਣ ਬਾਰੇ ਅਗਲਾ ਫ਼ੈਸਲਾ ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਲਿਆ ਜਾਵੇਗਾ। ਇਸ ਗੰਭੀਰ ਮਸਲੇ ਨੂੰ ਵਿਚਾਰਨ ਲਈ ਸ਼੍ਰੋਮਣੀ ਕਮੇਟੀ ਨੇ 72 ਘੰਟੇ ਦੇ ਨੋਟਿਸ ’ਤੇ 30 ਨਵੰਬਰ ਨੂੰ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News