ਹੌਲਦਾਰ ਦਾ ਕਤਲ ਕਰਨ ਵਾਲੇ ਕਬੱਡੀ ਖਿਡਾਰੀ ਪੰਮਾ ਠੀਕਰੀਵਾਲਾ ਦਾ ਪੁਲਸ ਨਾਲ ਮੁਕਾਬਲਾ, ਚੱਲੀਆਂ ਗੋਲ਼ੀਆਂ

Tuesday, Oct 24, 2023 - 05:44 PM (IST)

ਹੌਲਦਾਰ ਦਾ ਕਤਲ ਕਰਨ ਵਾਲੇ ਕਬੱਡੀ ਖਿਡਾਰੀ ਪੰਮਾ ਠੀਕਰੀਵਾਲਾ ਦਾ ਪੁਲਸ ਨਾਲ ਮੁਕਾਬਲਾ, ਚੱਲੀਆਂ ਗੋਲ਼ੀਆਂ

ਬਰਨਾਲਾ (ਵਿਵੇਕ) : ਝਗੜਾ ਸੁਲਝਾਉਣ ਗਏ ਹੌਲਦਾਰ ਨੂੰ ਕੁੱਟ ਕੁੱਟ ਕੇ ਕਤਲ ਕਰਨ ਵਾਲੇ ਕਬੱਡੀ ਖਿਡਾਰੀਆਂ ਨੂੰ ਪੁਲਸ ਨੇ ਵਾਰਦਾਤ ਦੇ 24 ਘੰਟਿਆਂ ਅੰਦਰ ਹੀ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੇ ਮੁਲਜ਼ਮ ਪਰਮਜੀਤ ਸਿੰਘ ਪੰਮਾ ਠੀਕਰੀਵਾਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਕ ਦੋਸ਼ੀ ਦੀ ਲੱਤ ’ਚ ਗੋਲੀ ਲੱਗੀ ਹੈ ਅਤੇ ਉਸ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ, ਜਿਸ ਦੀ ਇਕ ਵੀਡੀਓ ਸਾਹਮਣੇ ਆਈ ਹੈ। ਪੁਲਸ ਨੇ ਵਾਰਦਾਤ ਵਿਚ ਸ਼ਾਮਲ ਪੰਮਾ ਠੀਕਰੀਵਾਲ ਦੇ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦੇਣ ਲਈ ਬਰਨਾਲਾ ਪੁਲਸ ਪ੍ਰੈਸ ਕਾਨਫਰੰਸ ਕਰੇਗੀ। ਦੂਜੇ ਪਾਸੇ ਡੀ. ਜੀ. ਪੀ. ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਪੁਲਸ ਨੇ ਮੁਕਾਬਲੇ ਤੋਂ ਬਾਅਦ ਹੌਲਦਾਰ ਦਾ ਕਤਲ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਇਸ ਵਿਚ ਇਕ ਮੁਲਜ਼ਮ ਜ਼ਖਮੀ ਹੋਇਆ ਹੈ। ਮੁਲਜ਼ਮਾਂ ਕੋਲੋਂ 1 ਪਿਸਤੌਲ ਅਤੇ 2 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। 

ਇਹ ਵੀ ਪੜ੍ਹੋ : ਪਟਵਾਰੀਆਂ ਵਲੋਂ ਸਰਕਲ ਛੱਡਣ ਤੋਂ ਬਾਅਦ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ

ਇੰਝ ਹੋਈ ਸੀ ਵਾਰਦਾਤ

ਸਥਾਨਕ 25 ਏਕੜ ਵਿਖੇ ਕਬੱਡੀ ਖਿਡਾਰੀਆਂ ਵਲੋਂ ਪੰਜਾਬ ਪੁਲਸ ਦੇ ਹੌਲਦਾਰ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਦਰਅਸਲ ਕਬੱਡੀ ਖਿਡਾਰੀ ਪੰਮਾ ਠੀਕਰੀਵਾਲ ਆਪਣੇ ਤਿੰਨ ਸਾਥੀਆਂ ਨਾਲ 25 ਏਕੜ ਵਿਖੇ ਇਕ ਚਿਕਨ ਕਾਰਨਰ ’ਤੇ ਸ਼ਰਾਬ ਪੀ ਰਿਹਾ ਸੀ। ਇਸ ਦੌਰਾਨ ਉੱਥੇ ਝਗੜਾ ਹੋ ਗਿਆ। ਜਿਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਮੌਕੇ ’ਤੇ ਹੌਲਦਾਰ ਦਰਸ਼ਨ ਸਿੰਘ ਤਫ਼ਤੀਸ਼ ਕਰਨ ਲਈ ਉੱਥੇ ਪੁੱਜੇ ਤਾਂ ਉਨ੍ਹਾਂ ਦੀ ਕਬੱਡੀ ਖਿਡਾਰੀ ਪੰਮਾ ਅਤੇ ਉਸਦੇ ਸਾਥੀਆਂ ਨਾਲ ਇਸ ਗੱਲ ਨੂੰ ਲੈ ਕੇ ਬਹਿਸ ਹੋ ਗਈ। ਇਸ ਦੌਰਾਨ ਹੌਲਦਾਰ ਉਨ੍ਹਾਂ ਨੂੰ ਥਾਣੇ ਚੱਲਣ ਲਈ ਕਹਿ ਰਹੇ ਸਨ ਤਾਂ ਕਬੱਡੀ ਖਿਡਾਰੀ ਪੰਮਾ ਅਤੇ ਉਸਦੇ ਤਿੰਨ ਸਾਥੀਆਂ ਨੇ ਹੌਲਦਾਰ ਦਰਸ਼ਨ ਸਿੰਘ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਜ਼ਮੀਨ ’ਤੇ ਸੁੱਟ ਲਿਆ। ਇਸ ਕੁੱਟਮਾਰ ਵਿਚ ਹੌਲਦਾਰ ਦਰਸ਼ਨ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। 

ਇਹ ਵੀ ਪੜ੍ਹੋ : ਮੁਕਤਸਰ ’ਚ ਪਤਨੀ ਤੇ ਸਾਲ਼ੀ ਦਾ ਬੇਰਹਿਮੀ ਨਾਲ ਕਤਲ ਕਰਨ ਵਾਲੇ ਮੁਲਜ਼ਮ ਦਾ ਵੱਡਾ ਖ਼ੁਲਾਸਾ

ਮੁੱਖ ਮੰਤਰੀ ਵਲੋਂ ਇਕ ਕਰੋੜ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ

ਹੌਲਦਾਰ ਦੇ ਕਤਲ ਮਾਮਲੇ 'ਚ ਮੁੱਖ ਮੰਤਰੀ ਮਾਨ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸਹਾਇਤਾ ਰਾਸ਼ੀ ਵਜੋਂ ਕਤਲ ਕੀਤੇ ਹੌਲਦਾਰ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਿੱਤੇ ਜਾਣਗੇ। ਇਸ ਬਾਰੇ ਟਵੀਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਬਰਨਾਲਾ 'ਚ ਬੀਤੀ ਸ਼ਾਮ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ। ਇਸ 'ਚ ਪੰਜਾਬ ਪੁਲਸ ਦੇ ਹੌਲਦਾਰ ਦਰਸ਼ਨ ਸਿੰਘ ਜੀ ਦੀ ਮੌਤ ਹੋ ਗਈ। ਪ੍ਰਸ਼ਾਸਨ ਤੇ ਪੁਲਸ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਫੜ੍ਹ ਕੇ ਸਖ਼ਤ ਸਜ਼ਾ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਦਰਸ਼ਨ ਸਿੰਘ ਦੇ ਪਰਿਵਾਰ ਨਾਲ ਦਿਲੋਂ ਹਮਦਰਦੀ ਹੈ। ਸਰਕਾਰ ਵੱਲੋਂ ਸਹਾਇਤਾ ਰਾਸ਼ੀ ਵੱਜੋਂ ਇਕ ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ ਅਤੇ ਨਾਲ ਹੀ ਐੱਚ. ਡੀ. ਐੱਫ. ਸੀ. ਬੈਂਕ ਵੱਲੋਂ ਵੀ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਵੱਖਰੇ ਤੌਰ 'ਤੇ ਦਿੱਤੀ ਜਾਵੇਗੀ। ਉਨ੍ਹਾਂ ਨੇ ਬਹਾਦਰ ਪੁਲਸ ਮੁਲਾਜ਼ਮ ਦੇ ਜਜ਼ਬੇ ਨੂੰ ਸਲਾਮ ਕੀਤਾ ਹੈ।

ਇਹ ਵੀ ਪੜ੍ਹੋ : ਪੁਲਸ ਨੇ ਜਾਲ ਵਿਛਾ ਕੇ ਗ੍ਰਿਫ਼ਤਾਰ ਕੀਤਾ 10ਵੀਂ ਪਾਸ ਮਾਸਟਰ ਮਾਈਂਡ, ਅਸਲੀਅਤ ਜਾਣ ਨਹੀਂ ਹੋਵੇਗਾ ਯਕੀਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News