ਆਰਥਕ ਤੰਗੀ ਕਾਰਨ ਮਜ਼ਦੂਰ ਨੇ ਲਿਆ ਫਾਹ
Monday, Mar 05, 2018 - 04:08 AM (IST)

ਸੁਨਾਮ, ਊਧਮ ਸਿੰਘ ਵਾਲਾ, (ਬਾਂਸਲ)— ਪਿੰਡ ਛਾਜਲੀ ਦੇ ਇਕ ਮਜ਼ਦੂਰ ਨੇ ਫਾਹ ਲੈ ਕੇ ਆਪਣੀ ਜੀਵਨਲੀਲਾ ਖਤਮ ਕਰ ਲਈ। ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਗੋਬਿੰਦ ਸਿੰਘ ਨੇ ਦੱਸਿਆ ਕਿ ਬੂਟਾ ਸਿੰਘ (45) ਦੇ ਸਿਰ 1.5 ਲੱਖ ਕਰਜ਼ਾ ਸੀ। ਦਿਨ-ਰਾਤ ਮਜ਼ਦੂਰੀ ਕਰ ਕੇ ਉਹ ਆਪਣੇ ਪਰਿਵਾਰ ਦਾ ਪੇਟ ਪਾਲ ਰਿਹਾ ਸੀ। ਆਰਥਕ ਮੰਦਹਾਲੀ ਤੋਂ ਦੁਖੀ ਹੋ ਕੇ ਉਸ ਨੇ ਫਾਹ ਲੈ ਲਿਆ। ਪੋਸਟਮਾਰਟਮ ਕਰਵਾ ਕੇ ਪੁਲਸ ਨੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ। ਗੋਬਿੰਦ ਸਿੰਘ ਛਾਜਲੀ ਅਤੇ ਛਾਜਲੀ ਇਕਾਈ ਪ੍ਰਧਾਨ ਨਾਥ ਸਿੰਘ ਨੇ ਕਿਹਾ ਕਿ ਪਿੰਡ ਛਾਜਲੀ 'ਚ ਪਿਛਲੇ ਕੁਝ ਸਾਲਾਂ ਤੋਂ ਕਈ ਮਜ਼ਦੂਰਾਂ ਵੱਲੋਂ ਤੰਗੀ ਕਾਰਨ ਖੁਦਕੁਸ਼ੀ ਵਰਗੇ ਕਦਮ ਚੁੱਕੇ ਜਾ ਰਹੇ ਹਨ, ਜਿਸ ਨੂੰ ਸਰਕਾਰ ਵੱਲੋਂ ਅਣਦੇਖਿਆ ਕੀਤਾ ਜਾ ਰਿਹਾ ਹੈ।