ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਨੇ ਮਾਲਾ-ਮਾਲ ਕੀਤੀ ਪੰਜਾਬ ਸਰਕਾਰ, ਆਮਦਨ ’ਚ ਚੋਖਾ ਵਾਧਾ

Saturday, Sep 09, 2023 - 06:41 PM (IST)

ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਨੇ ਮਾਲਾ-ਮਾਲ ਕੀਤੀ ਪੰਜਾਬ ਸਰਕਾਰ, ਆਮਦਨ ’ਚ ਚੋਖਾ ਵਾਧਾ

ਚੰਡੀਗੜ੍ਹ : ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਵਿੱਤੀ ਵਰ੍ਹੇ 2023-24 ਦੇ ਪਹਿਲੇ 5 ਮਹੀਨਿਆਂ ’ਚ ਹੀ ਪਿਛਲੇ ਸਾਲ ਦੇ ਮੁਕਾਬਲੇ 13 ਫੀਸਦੀ ਜ਼ਿਆਦਾ ਪੈਸਾ ਆਇਆ ਹੈ। ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ ਅਪ੍ਰੈਲ 2023 ਤੋਂ ਅਗਸਤ 2023 ਤੱਕ 1811.14 ਕਰੋੜ ਰੁਪਏ ਦੀ ਆਮਦਨ ਹੋਈ ਹੈ। ਪਿਛਲੇ ਸਾਲ 2022 ਵਿਚ ਇਹੀ ਆਮਦਨ 1605.49 ਕਰੋੜ ਰੁਪਏ ਸੀ। ਇਸ ਤਰ੍ਹਾਂ ਇਹ ਵਾਧਾ 13 ਫੀਸਦੀ ਬਣਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪੱਸ਼ਟ ਦਿਸ਼ਾ-ਨਿਰਦੇਸ਼ ਦਿੱਤੇ ਹੋਏ ਹਨ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਪੱਧਰ ’ਤੇ ਬਰਦਾਸ਼ਤ ਨਾ ਕੀਤਾ ਜਾਵੇ। ਮਾਲ ਵਿਭਾਗ ਵਿਚ ਵੀ ਜੇਕਰ ਕਿਸੇ ਵੀ ਪੱਧਰ ’ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ’ਤੇ ਲਿਖਤੀ ਸ਼ਿਕਾਇਤ ਵਟਸਐਪ ਕੀਤੀ ਜਾ ਸਕਦੀ ਹੈ। ਐੱਨ. ਆਰ. ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ’ਤੇ ਭੇਜ ਸਕਦੇ ਹਨ।

ਇਹ ਵੀ ਪੜ੍ਹੋ : ਆਈਲੈਟਸ ਕਰਦੀ 18 ਸਾਲਾ ਮੁਟਿਆਰ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਇੰਸਟਾਗ੍ਰਾਮ ’ਤੇ ਪਾਈ ਵੀਡੀਓ

PunjabKesari

ਜਿੰਪਾ ਨੇ ਦੱਸਿਆ ਕਿ ਸਾਲ 2023-24 ਦੌਰਾਨ ਰਜਿਸਟਰੀਆਂ ਤੋਂ 4700 ਕਰੋੜ ਰੁਪਏ ਦੀ ਆਮਦਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਇਸ ਨੂੰ ਪੂਰਾ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ। ਮਾਲ ਵਿਭਾਗ ਵਿਚ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪੜ੍ਹੇ-ਲਿਖੇ ਨੌਜਵਾਨ ਮੁੰਡੇ-ਕੁੜੀਆਂ ਨੂੰ ਰੋਜ਼ਗਾਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਰੀਆਂ ਨਿਯੁਕਤੀਆਂ ਨਿਰੋਲ ਮੈਰਿਟ ਦੇ ਆਧਾਰ ’ਤੇ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਚੰਗੇ ਨਤੀਜੇ ਨਿਕਲ ਕੇ ਸਾਹਮਣੇ ਆ ਰਹੇ ਹਨ। ਨਵ-ਨਿਯੁਕਤ ਮੁੰਡੇ-ਕੁੜੀਆਂ ਆਪਣਾ ਕੰਮ ਪੂਰੀ ਈਮਾਨਦਾਰੀ, ਤਨਦੇਹੀ ਅਤੇ ਭ੍ਰਿਸ਼ਟਾਚਾਰ ਮੁਕਤ ਕਰ ਰਹੇ ਹਨ। 

ਇਹ ਵੀ ਪੜ੍ਹੋ : ਫਗਵਾੜਾ-ਜਲੰਧਰ ਕੌਮੀ ਮਾਰਗ ’ਤੇ ਨਿੱਜੀ ਯੂਨੀਵਰਸਿਟੀ ਸਾਹਮਣੇ ਇਕ ਨੌਜਵਾਨ ਦਾ ਕਤਲ, SP ਨੇ ਕੀਤੇ ਵੱਡੇ ਖ਼ੁਲਾਸੇ

ਮਾਲ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ਵਿਚ ਮਾਲ ਵਿਭਾਗ ਦੇ ਕੰਮ ਕਰਨ ਦੇ ਤਰੀਕਿਆਂ ਤੋਂ ਆਮ ਲੋਕ ਬਹੁਤ ਦੁਖੀ ਸਨ ਪਰ ਡੇਢ ਸਾਲ ਤੋਂ ਲੋਕਾਂ ਨੂੰ ਸੁਚਾਰੂ ਅਤੇ ਵਧੀਆ ਸੇਵਾਵਾਂ ਮਿਲ ਰਹੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ਸੂਬੇ ਦੇ ਖਜ਼ਾਨੇ ਨੂੰ ਹੋਰ ਮਜ਼ਬੂਤ ਕਰਨ ਲਈ ਲੋਕ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਜਾਇਜ਼ ਕੰਮ ਲਈ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਕਿਸੇ ਕੰਮ ਬਦਲੇ ਪੈਸਾ ਮੰਗਦਾ ਹੈ ਤਾਂ ਬੇਝਿੱਜਕ ਹੋ ਕੇ ਇਸ ਦੀ ਸ਼ਿਕਾਇਤ ਕੀਤੀ ਜਾਵੇ। ਦੋਸ਼ੀ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆਂ ਨਹੀਂ ਜਾਵੇਗਾ।

ਇਹ ਵੀ ਪੜ੍ਹੋ : 17 ਪਟਵਾਰੀਆਂ ਵੱਲੋਂ ਅਸਤੀਫ਼ੇ ਦੀਆਂ ਖ਼ਬਰਾਂ ’ਤੇ ਜਲੰਧਰ ਦੇ ਡੀ. ਸੀ. ਦਾ ਵੱਡਾ ਬਿਆਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News