ਦਿਨੇਸ਼ ਓਲਖ ਦੇ ਪੁੱਤਰ ਦਿਵਿਤ ਦਾ ਅੱਜ ਹੋਵੇਗਾ ਅੰਤਿਮ ਸਸਕਾਰ, ਕਈ ਕਲਾਕਾਰ ਪਹੁੰਚੇ ਘਰ
Tuesday, Nov 03, 2026 - 12:29 PM (IST)
ਜਲੰਧਰ- ਜਲੰਧਰ ਦੇ ਬੱਸ ਸਟੈਂਡ ਨੇੜੇ ਫਲਾਈਓਵਰ 'ਤੇ ਬੀਤੇ ਦਿਨ ਵਾਪਰੇ ਭਿਆਨਕ ਸੜਕ ਹਾਦਸੇ 'ਚ ਮਿਊਜ਼ਿਕ ਲੇਬਲ 'ਸਪੀਡ ਰਿਕਾਰਡਸ' ਦੇ ਮਾਲਕ ਦਿਨੇਸ਼ ਓਲਖ ਦੇ ਪੁੱਤਰ ਦਿਵਿਤ ਔਲਖ ਦੀ ਮੌਤ ਹੋ ਗਈ ਸੀ। ਅੱਜ ਦਿਵਿਤ ਦੀ ਮ੍ਰਿਤਕ ਦੇਹ ਘਰ ਪਹੁੰਚੀ, ਜਿਸ ਤੋਂ ਬਾਅਦ ਘਰ 'ਚ ਗਮਗੀਨ ਮਾਹੌਲ ਬਣ ਗਿਆ। ਪਰਿਵਾਰ ਵੱਲੋਂ ਅੰਤਿਮ ਸਸਕਾਰ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਅੱਜ 3 ਨਵੰਬਰ ਨੂੰ ਦੁਪਹਿਰ 1 ਵਜੇ ਜਲੰਧਰ ਦੇ ਮਾਡਲ ਟਾਊਨ ਸ਼ਮਸ਼ਾਨਘਾਟ ਵਿਖੇ ਦਿਵਿਤ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ-ਪੰਜਾਬ 'ਚ ਇਕ ਹਫਤੇ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸਵੇਰ-ਸ਼ਾਮ ਦੀ ਵਧੀ ਠੰਡ
ਦਿਵਿਤ ਦੀ ਮੌਤ ਦੀ ਖ਼ਬਰ ਸੁਣ ਕੇ ਪੰਜਾਬੀ ਇੰਡਸਟਰੀ 'ਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਇੰਡਸਟਰੀ ਦੀਆਂ ਕਈ ਹਸਤੀਆਂ ਉਨ੍ਹਾਂ ਦੇ ਘਰ ਪਹੁੰਚ ਰਹੀਆਂ ਹਨ। ਇਸ ਦੌਰਾਨ ਗਾਇਕ ਜੈਜੀ ਬੀ, ਪ੍ਰੀਤ ਹਰਪਾਲ ਸਮੇਤ ਕਈ ਕਲਾਕਾਰ ਪਹੁੰਚੇ।
ਇਹ ਵੀ ਪੜ੍ਹੋ- 'ਆਪ' ਛੱਡਣ ਵਾਲਿਆਂ 'ਤੇ ਪਰਗਟ ਸਿੰਘ ਦਾ ਤੰਜ, ਕਿਹਾ, ਪੌਣੇ 5 ਸਾਲ ਚੁੱਪ ਕਿਉਂ ਰਹੇ?
ਜ਼ਿਕਰਯੋਗ ਹੈ ਕਿ ਇਹ ਹਾਦਸਾ ਐਤਵਾਰ ਤੜਕੇ (2 ਨਵੰਬਰ) ਲਗਭਗ 3 ਵਜੇ ਵਾਪਰਿਆ, ਜਦੋਂ ਦਿਵਿਤ ਆਪਣੇ ਦੋਸਤਾਂ ਨਾਲ ਜਨਮਦਿਨ ਦੀ ਪਾਰਟੀ ਤੋਂ ਫੋਕਸਵੈਗਨ ਕਾਰ 'ਚ ਘਰ ਪਰਤ ਰਿਹਾ ਸੀ। ਕਾਰ BMC ਚੌਂਕ ਤੋਂ BSF ਚੌਂਕ ਵੱਲ ਫਲਾਈਓਵਰ 'ਤੇ ਜਾ ਰਹੀ ਸੀ। ਇਸ ਦੌਰਾਨ ਕਾਰ ਨਗਰ ਨਿਗਮ ਵੱਲੋਂ ਕੂੜਾ ਇਕੱਠਾ ਕਰਨ ਲਈ ਖੜ੍ਹੀ ਕੀਤੀ ਗਈ ਟਰੈਕਟਰ-ਟਰਾਲੀ ਨਾਲ ਟਕਰਾ ਗਈ।ਹਾਦਸਾ ਇੰਨਾ ਭਿਆਨਕ ਸੀ ਕਿ ਦਿਵਿਤ ਅਤੇ ਉਸ ਦੇ ਦੋਸਤ ਆਰਵ ਤਲਵਾੜ (ਪੱਪੀ ਸਵੀਟਸ ਦੇ ਮਾਲਕ ਦਾ ਪੁੱਤਰ) ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਹਾਦਸਾ, ਕਾਲਜ ਜਾ ਰਹੇ 2 ਦੋਸਤਾਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
