ਪੁਲਸ ਮੁਕਾਬਲੇ ’ਚ ਮਾਰੇ ਗਏ ਰਣਜੀਤ ਸਿੰਘ ਦਾ ਪਿੰਡ ਆਦੀਆਂ 'ਚ ਹੋਇਆ ਅੰਤਿਮ ਸੰਸਕਾਰ

Monday, Mar 09, 2026 - 03:01 PM (IST)

ਪੁਲਸ ਮੁਕਾਬਲੇ ’ਚ ਮਾਰੇ ਗਏ ਰਣਜੀਤ ਸਿੰਘ ਦਾ ਪਿੰਡ ਆਦੀਆਂ 'ਚ ਹੋਇਆ ਅੰਤਿਮ ਸੰਸਕਾਰ

ਗੁਰਦਾਸਪੁਰ (ਗੋਰਾਇਆ,ਗੁਰਪ੍ਰੀਤ)- ਪੁਲਸ ਮੁਕਾਬਲੇ ਵਿੱਚ ਮਾਰੇ ਗਏ ਰਣਜੀਤ ਸਿੰਘ ਦਾ ਅੱਜ ਉਸਦੇ ਪਿੰਡ ਆਦੀਆਂ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਆਦੀਆਂ ਚੈਕ ਪੋਸਟ ’ਤੇ ਦੋ ਪੁਲਸ ਮੁਲਾਜ਼ਮਾਂ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦੇ ਦੋਸ਼ ਹੇਠ ਪੁਲਸ ਵੱਲੋਂ ਤਿੰਨ ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਰਣਜੀਤ ਸਿੰਘ 25 ਫਰਵਰੀ ਨੂੰ ਹੋਏ ਪੁਲਸ ਮੁਕਾਬਲੇ ਦੌਰਾਨ ਮਾਰਿਆ ਗਿਆ ਸੀ। ਪਹਿਲਾਂ ਪਰਿਵਾਰ ਵੱਲੋਂ ਉਸ ਦਾ ਅੰਤਿਮ ਸੰਸਕਾਰ ਨਾ ਕਰਨ ਦਾ ਐਲਾਨ ਕੀਤਾ ਗਿਆ ਸੀ, ਪਰ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਰਣਜੀਤ ਸਿੰਘ ਦੀ ਲਾਸ਼ ਦੀ ਵਿਗੜ ਰਹੀ ਹਾਲਤ ਨੂੰ ਦੇਖਦਿਆਂ ਅੱਜ ਪਰਿਵਾਰ ਅਤੇ ਕੁਝ ਜਥੇਬੰਦੀਆਂ ਦੀ ਮੌਜੂਦਗੀ ਵਿੱਚ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਸਾਬਕਾ ਗ੍ਰੰਥੀ ਨੇ ਠੇਕਾ ਕਰਮਚਾਰੀ 'ਤੇ ਚਲਾਈਆਂ ਗੋਲੀਆਂ

ਰਣਜੀਤ ਸਿੰਘ ਦੀ ਵਿਆਹਿਆ ਨਹੀਂ ਹੋਈ ਸੀ, ਜਿਸ ਕਰਕੇ ਪਰਿਵਾਰ ਵੱਲੋਂ ਰਸਮਾਂ ਅਨੁਸਾਰ ਉਸ ਨੂੰ ਸਿਹਰਾ ਲਗਾ ਕੇ ਪਿੰਡ ਦੇ ਹੀ ਸ਼ਮਸ਼ਾਨ ਘਾਟ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ। ਉਸ ਨੂੰ ਅੰਤਿਮ ਵਿਦਾਈ ਦੇਣ ਲਈ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਮੌਜੂਦ ਰਹੇ।

PunjabKesari

ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ

ਇਸ ਮਾਮਲੇ ਬਾਰੇ ਰਣਜੀਤ ਸਿੰਘ ਦੇ ਵਕੀਲ ਨੇ ਦੱਸਿਆ ਕਿ ਮਾਮਲਾ ਮਾਣਯੋਗ ਹਾਈਕੋਰਟ ਵਿੱਚ ਵੀ ਵਿਚਾਰ ਅਧੀਨ ਹੈ ਅਤੇ ਇਸ ਦੀ ਅਗਲੀ ਸੁਣਵਾਈ 17 ਮਾਰਚ ਨੂੰ ਹੋਣੀ ਹੈ। ਵਕੀਲ ਮੁਤਾਬਕ ਪਰਿਵਾਰ ਵੱਲੋਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ।

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਇਸ ਦਿਨ ਤੋਂ ਬਦਲ ਸਕਦੈ ਮੌਸਮ, ਫਿਰ ਤੋਂ ਡਿੱਗੇਗਾ ਤਾਪਮਾਨ, ਪੜ੍ਹੋ ਤਾਜ਼ਾ ਜਾਣਕਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News