ਪੰਜਾਬ ਦੇ ਮੌਸਮ ਨੂੰ ਲੈ ਕੇ ਸਾਹਮਣੇ ਆਈ ਤਾਜ਼ਾ ਜਾਣਕਾਰੀ, ਮੌਸਮ ਵਿਗਿਆਨੀਆਂ ਨੇ ਕੀਤੀ ਇਹ ਭਵਿੱਖਬਾਣੀ

11/08/2023 6:42:51 PM

ਲੁਧਿਆਣਾ (ਨਰਿੰਦਰ ਮਹਿੰਦਰੂ) : ਪੰਜਾਬ ਵਿਚ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਨੂੰ ਲੈ ਕੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਮੌਸਮ ਵਿਗਿਆਨੀ ਡਾ. ਪਵਨੀਤ ਕੌਰ ਕਿੰਗਰਾ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਵਿਚ ਜ਼ਿਆਦਾਤਰ ਹਿੱਸਿਆਂ ਵਿਚ ਮੌਸਮ ਸਾਫ ਅਤੇ ਖ਼ੁਸ਼ਕ ਰਹਿਣ ਦਾ ਅਨੁਮਾਨ ਹੈ ਜਦਕਿ 9 ਤਾਰੀਖ਼ ਨੂੰ ਪੰਜਾਬ ਵਿਚ ਕਿਤੇ-ਕਿਤੇ ਹਲਕੇ ਛਿੱਟੇ ਜ਼ਰੂਰ ਪੈ ਸਕਦੇ ਹਨ ਪਰ ਜ਼ਿਆਦਾਤਰ ਹਿੱਸਿਆਂ ਵਿਚ ਮੌਸਮ ਸਾਫ ਰਹੇਗਾ। ਜੇ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਕੱਲ੍ਹ ਦਾ ਮੈਕਸੀਮਮ ਤਾਪਮਾਨ 29.6 ਡਿਗਰੀ ਜਦਕਿ ਆਮ ਤਾਪਮਾਨ 28.5 ਡਿਗਰੀ ਰਿਕਾਰਡ ਕੀਤਾ ਗਿਆ ਸੀ। ਅੱਜ ਦਾ ਮੈਕਸੀਮਮ ਤਾਪਮਾਨ 14.4 ਡਿਗਰੀ ਜਦਕਿ ਆਮ ਤਾਪਮਾਨ 12.5 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਪੰਜਾਬ ’ਚ ਮੁੜ ਵੱਡੀ ਵਾਰਦਾਤ, ਘਰ ਅੰਦਰ ਵੜ ਕੇ ਜਿਮ ਮਾਲਕ ਦਾ ਪੰਜ ਗੋਲ਼ੀਆਂ ਮਾਰ ਕੇ ਕਤਲ

ਮੌਸਮ ਵਿਗਿਆਨੀਆਂ ਮੁਤਾਬਕ ਦਿਨ ਅਤੇ ਰਾਤ ਦਾ ਤਾਪਮਾਨ 1 ਤੋਂ 2 ਡਿਗਰੀ ਆਮ ਨਾਲੋਂ ਉਪਰ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਨਾਂ ਵਿਚ ਹਵਾਵਾਂ ਦੀ ਹਲਚਲ ਘੱਟ ਹੁੰਦੀ ਹੈ ਜਿਸ ਕਾਰਣ ਪ੍ਰਦੂਸ਼ਣ ਦਾ ਜ਼ਿਆਦਾ ਫੈਲਾਅ ਨਹੀਂ ਹੁੰਦਾ ਅਤੇ ਪ੍ਰਦੂਸ਼ਣ ਇੱਕੋ ਜਗ੍ਹਾ ਖੜ੍ਹਾ ਹੋ ਕੇ ਰਹਿ ਜਾਂਦਾ ਹੈ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ਦੌਰਾਨ ਵਿਚ ਠੰਡ ਵਧਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ : ਸਾਰੀਆਂ ਹੱਦਾਂ-ਬੰਨ੍ਹੇ ਟੱਪ ਦਰਿੰਦਾ ਬਣਿਆ ਪਿਓ, 13 ਸਾਲਾ ਪੁੱਤ ਨੂੰ ਦਿੱਤੀ ਰੂਹ ਕੰਬਾਊ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Gurminder Singh

This news is Content Editor Gurminder Singh