ਜਾਣੋ 5 ਮਿੰਟਾਂ ''ਚ ਪੰਜਾਬ ਦੇ ਤਾਜ਼ਾ ਹਾਲਾਤ

Sunday, Nov 29, 2020 - 08:44 PM (IST)

ਜਾਣੋ 5 ਮਿੰਟਾਂ ''ਚ ਪੰਜਾਬ ਦੇ ਤਾਜ਼ਾ ਹਾਲਾਤ

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਕਿਸਾਨ ਗੱਲਬਾਤ ਦਾ ਮਾਹੌਲ ਬਣਾਉਣ, ਅਸੀ ਚਰਚਾ ਲਈ ਤਿਆਰ ਹਾਂ: ਖੇਤੀਬਾੜੀ ਮੰਤਰੀ
ਨਵੀਂ ਦਿੱਲੀ— ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੇ ਸਿੰਘੂ ਬਾਰਡਰ 'ਤੇ ਡਟੀਆਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਨੂੰ ਲੈ ਕੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਗੱਲਬਾਤ ਦਾ ਮਾਹੌਲ ਬਣਾਉਣ ਅਤੇ ਅਸੀਂ ਚਰਚਾ ਲਈ ਤਿਆਰ ਹਾਂ। ਸਰਕਾਰ ਨੇ ਗੱਲਬਾਤ ਕਰਨ ਤੋਂ ਕਦੇ ਇਨਕਾਰ ਨਹੀਂ ਕੀਤਾ ਹੈ। ਸਰਕਾਰ ਨੇ 3 ਦਸੰਬਰ ਨੂੰ ਮਿਲਣ ਦਾ ਪ੍ਰਸਤਾਵ ਦਿੱਤਾ ਹੈ। ਕਿਸੇ ਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਸਰਕਾਰ ਇਸ ਲਈ ਤਿਆਰ ਨਹੀਂ ਹੈ।

 

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani&hl=en

ਜਿੱਦ 'ਤੇ ਅੜੇ ਕਿਸਾਨ, ਕਿਹਾ- 'ਬੁਰਾੜੀ ਕਦੇ ਨਹੀਂ ਜਾਵਾਂਗੇ, ਉਹ ਖੁੱਲ੍ਹੀ ਜੇਲ੍ਹ ਹੈ'
ਨਵੀਂ ਦਿੱਲੀ— ਦਿੱਲੀ ਸਥਿਤ ਸਿੰਘੂ ਬਾਰਡਰ 'ਤੇ ਡਟੀਆਂ ਕਿਸਾਨ ਜਥੇਬੰਦੀਆਂ ਨੇ ਐਤਵਾਰ ਸ਼ਾਮ ਯਾਨੀ ਕਿ ਅੱਜ ਪ੍ਰੈੱਸ ਕਾਨਫਰੰਸ ਕੀਤੀ। ਇਸ ਪ੍ਰੈੱਸ ਕਾਨਫਰੰਸ 'ਚ ਉਨ੍ਹਾਂ ਕਿਹਾ ਕਿ ਉਹ ਸਰਕਾਰ ਵਲੋਂ ਬੁਰਾੜੀ 'ਚ ਪ੍ਰਦਰਸ਼ਨ ਕਰਨ ਦੇ ਪ੍ਰਸਤਾਵ ਨੂੰ ਨਾ-ਮਨਜ਼ੂਰ ਕਰਦੇ ਹਨ। ਅਸੀਂ ਬਿਨਾਂ ਸ਼ਰਤ ਸਰਕਾਰ ਨਾਲ ਗੱਲਬਾਤ ਚਾਹੁੰਦੇ ਹਾਂ। ਬੁਰਾੜੀ ਖੁੱਲ੍ਹੀ ਜੇਲ੍ਹ ਵਾਂਗ ਹੈ ਅਤੇ ਉਹ ਅੰਦੋਲਨ ਦੀ ਥਾਂ ਨਹੀਂ ਹੈ। ਉਨ੍ਹਾਂ ਨਾਲ ਇਹ ਵੀ ਕਿਹਾ ਕਿ ਸਾਡੇ ਕੋਲ ਵੱਡੀ ਮਾਤਰਾ 'ਚ ਰਾਸ਼ਨ ਹੈ ਅਤੇ ਅਸੀਂ 4 ਮਹੀਨਿਆਂ ਤੱਕ ਸੜਕ 'ਤੇ ਬੈਠ ਸਕਦੇ ਹਾਂ।

ਕਿਸਾਨ ਅੰਦੋਲਨ ਹੋਇਆ ਹੋਰ ਤੇਜ਼, ਕਿਸਾਨਾਂ ਵਲੋਂ ਦਿੱਲੀ ਦੇ 5 ਕੌਮੀ ਮਾਰਗਾਂ ਨੂੰ ਜਾਮ ਕਰਨ ਦਾ ਫ਼ੈਸਲਾ

ਨਵੀਂ ਦਿੱਲੀ— ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੇ ਬਾਰਡਰਾਂ 'ਤੇ ਡਟੇ ਕਿਸਾਨਾਂ ਨੇ ਸਰਕਾਰ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ। ਕਿਸਾਨ ਜਥੇਬੰਦੀਆਂ ਨੇ ਸਰਵਉੱਚ ਸਿਆਸੀ ਪੱਧਰ 'ਤੇ ਗੱਲਬਾਤ ਦੀ ਮੰਗ ਕਰਦੇ ਹੋਏ ਆਉਣ ਵਾਲੇ ਦਿਨਾਂ ਵਿਚ ਸਾਰੇ 5 ਕੌਮੀ ਮਾਰਗਾਂ 'ਤੇ ਵਿਰੋਧ ਪ੍ਰਦਰਸ਼ਨ ਤੇਜ਼ ਕਰਨ ਦੀ ਗੱਲ ਆਖੀ ਹੈ।

ਜਲੰਧਰ ਜ਼ਿਲ੍ਹੇ 'ਚ ਕੋਰੋਨਾ ਆਫ਼ਤ, 5 ਪੀੜਤਾਂ ਨੇ ਤੋੜਿਆ ਦਮ, 143 ਦੀ ਰਿਪੋਰਟ ਪਾਜ਼ੇਟਿਵ
ਜਲੰਧਰ (ਰੱਤਾ)— ਜਲੰਧਲ ਜ਼ਿਲ੍ਹੇ 'ਚ ਇਕ ਵਾਰ ਫਿਰ ਤੋਂ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਐਤਵਾਰ ਨੂੰ ਵੀ ਜਿੱਥੇ ਇਲਾਜ ਅਧੀਨ ਚੱਲ ਰਹੇ 5 ਕੋਰੋਨਾ ਪੀੜਤਾਂ ਨੇ ਦਮ ਤੋੜ ਦਿੱਤਾ, ਉਥੇ ਹੀ 143 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਵੀ ਪਾਈ ਗਈ। ਜਲੰਧਰ ਜ਼ਿਲ੍ਹੇ 'ਚ ਲਗਾਤਾਰ ਵੱਧ ਰਹੇ ਕੋਰੋਨਾ ਦੇ ਮਾਮਲੇ ਸਿਹਤ ਮਹਿਕਮੇ ਲਈ ਇਕ ਚਿੰਤਾ ਦਾ ਵਿਸ਼ਾ ਹੈ।

ਪਟਿਆਲਾ ਤੋਂ ਵੱਡੀ ਖ਼ਬਰ : ਪੁਰਾਣੀ ਰੰਜਿਸ਼ ਕਾਰਨ ਤੇਜ਼ਧਾਰ ਹਥਿਆਰਾਂ ਨਾਲ ਫ਼ੌਜੀ ਦੀ ਪਤਨੀ ਦਾ ਕਤਲ
ਪਟਿਆਲਾ (ਬਲਜਿੰਦਰ) : ਇੱਥੇ ਚੌਂਕੀ ਮਾਡਲ ਟਾਊਨ ਦੇ ਅਧੀਨ ਪੈਂਦੇ ਪ੍ਰਤਾਪ ਨਗਰ ਇਲਾਕੇ 'ਚ ਤੇਜ਼ਧਾਰ ਹਥਿਆਰਾਂ ਨਾਲ ਫ਼ੌਜੀ ਦੀ ਪਤਨੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਹ ਵਾਰਾਦਾਤ ਐਤਵਾਰ ਦੁਪਿਹਰ 12 ਵਜੇ ਦੀ ਹੈ।

ਕਿਸਾਨਾਂ 'ਤੇ ਮਾਮਲਾ ਦਰਜ ਕਰਨ ਨੂੰ ਲੈ ਕੇ ਲੋਹਾ-ਲਾਖਾ ਹੋਏ ਨਵਜੋਤ ਸਿੱਧੂ, ਟਵਿੱਟਰ 'ਤੇ ਚੁੱਕੇ ਸਵਾਲ
ਜਲੰਧਰ (ਵੈੱਬ ਡੈਸਕ) : ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨ ਰੱਦ ਕਰਾਉਣ ਲਈ ਦਿੱਲੀ ਦੇ ਰਾਹ ਪਏ ਕਿਸਾਨਾਂ 'ਤੇ ਮਾਮਲੇ ਦਰਜ ਕਰਨ ਨੂੰ ਲੈ ਕੇ ਨਵਜੋਤ ਸਿੱਧੂ ਨੇ ਸਵਾਲ ਚੁੱਕੇ ਹਨ। ਨਵਜੋਤ ਸਿੱਧੂ ਨੇ ਪੁੱਛਿਆ ਹੈ ਕਿ 10,000 ਕਿਸਾਨ ਅੰਦੋਲਨਕਾਰੀਆਂ 'ਤੇ ਜਿਹੜੇ ਮਾਮਲੇ ਦਰਜ ਕੀਤੇ ਗਏ ਹਨ ਕੀ ਉਹ ਅਪਰਾਧੀ ਹਨ? ਸਿੱਧੂ ਨੇ ਟਵੀਟ ਕਰਦੇ ਹੋਏ ਪੁੱਛਿਆ ਹੈ ਕਿ ਭਾਰਤ 'ਤੇ ਹਮਲਾ ਕਰਨ ਸਮੇਂ ਢਾਲ ਕੌਣ ਬਣਿਆ ਹੈ, ਸੁਤੰਤਰਤਾ ਸੰਗ੍ਰਾਮ ਵਿਚ ਸਭ ਤੋਂ ਵੱਧ ਸ਼ਹੀਦਾਂ ਦੀ ਗਿਣਤੀ ਜਿਨ੍ਹਾਂ ਦੀ ਹੈ, ਸਭ ਤੋਂ ਵੱਧ ਪਰਮਵੀਰ ਚੱਕਰ ਜਿਨ੍ਹਾਂ ਨੇ ਹਾਸਲ ਕੀਤੇ, ਜਿਨ੍ਹਾਂ ਨੇ ਹਰੀ ਕ੍ਰਾਂਤੀ ਲਿਆਂਦੀ ਅਤੇ 80 ਕਰੋੜ ਲੋਕਾਂ ਦਾ ਢਿੱਡ ਭਰਿਆ ਕੀ ਅੱਜ ਉਹ ਅਪਰਾਧੀ ਹੋ ਗਏ ਹਨ।

ਅੰਮ੍ਰਿਤਸਰ 'ਚ ਗੁੰਡਾਗਰਦੀ ਦਾ ਨੰਗਾ ਨਾਚ, ਸ਼ਰੇਆਮ ਵੱਢ ਕੇ ਜ਼ਮੀਨ 'ਤੇ ਸੁੱਟਿਆ ਨੌਜਵਾਨ ਦਾ ਹੱਥ
ਅੰਮ੍ਰਿਤਸਰ (ਸੁਮਿਤ) : ਇਥੋਂ ਦੀ ਹਾਊਸਿੰਗ ਬੋਰਡ ਕਾਲੋਨੀ ਵਿਚ ਸ਼ਨੀਵਾਰ ਨੂੰ ਰੰਜਿਸ਼ ਦੇ ਚੱਲਦੇ ਕੁਝ ਨੌਜਵਾਨਾਂ ਨੇ ਵਿੱਕੀ ਨਾਮ ਦੇ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਵਿੱਕੀ ਦਾ ਹੱਥ ਹੀ ਸਰੀਰ ਤੋਂ ਵੱਖ ਹੋ ਕੇ ਜ਼ਮੀਨ 'ਤੇ ਡਿੱਗ ਗਿਆ। ਇਥੇ ਹੀ ਬਸ ਨਹੀਂ ਹਮਲਾਵਰਾਂ ਨੇ ਵਿੱਕੀ ਦੀਆਂ ਲੱਤਾਂ 'ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਕਈ ਵਾਰ ਕੀਤੇ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ।

ਕਿਸਾਨਾਂ ਦੇ ਸਮਰਥਨ ’ਚ ਕਪਿਲ ਸ਼ਰਮਾ, ਕਿਹਾ- ‘ਕਿਸਾਨਾਂ ਦੇ ਮੁੱਦੇ ਨੂੰ ਨਾ ਦਿਓ ਰਾਜਨੀਤਕ ਰੰਗ’
ਜਲੰਧਰ (ਬਿਊਰੋ)- ਕਾਮੇਡੀਅਨ ਕਪਿਲ ਸ਼ਰਮਾ ਨੇ ਵੀ ਅੱਜ ਕਿਸਾਨਾਂ ਦਾ ਸਮਰਥਨ ਕਰਦਿਆਂ ਇਕ ਟਵੀਟ ਕੀਤਾ ਹੈ। ਕਪਿਲ ਸ਼ਰਮਾ ਦਾ ਇਹ ਟਵੀਟ ਕੁਝ ਮਿੰਟ ਪਹਿਲਾਂ ਹੀ ਕੀਤਾ ਗਿਆ ਹੈ, ਜਿਸ ’ਚ ਉਨ੍ਹਾਂ ਆਖਿਆ ਕਿ ਕਿਸਾਨਾਂ ਦੇ ਮੁੱਦੇ ਨੂੰ ਰਾਜਨੀਤਕ ਰੰਗ ਨਾ ਦਿੱਤਾ ਜਾਵੇ।

'ਬਾਬੇ ਨਾਨਕ' ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ 'ਚ ਲੱਗੀਆਂ ਰੌਣਕਾਂ, ਕੱਢਿਆ ਗਿਆ ਨਗਰ ਕੀਰਤਨ
ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ)— ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਵਿੱਤਰ ਮੂਲ ਮੰਤਰ ਅਸਥਾਨ ਇਤਿਹਾਸਕ ਗੁਰਦੁਆਰਾ ਸੰਤ ਘਾਟ ਸਾਹਿਬ ਤੋਂ ਮਹਾਨ ਨਗਰ ਕੀਰਤਨ ਸਜਾਇਆ ਗਿਆ।
 


author

Bharat Thapa

Content Editor

Related News