ਜਾਣੋ 5 ਮਿੰਟਾਂ ''ਚ ਪੰਜਾਬ ਦੇ ਤਾਜ਼ਾ ਹਾਲਾਤ

Monday, Nov 30, 2020 - 09:11 PM (IST)

ਜਾਣੋ 5 ਮਿੰਟਾਂ ''ਚ ਪੰਜਾਬ ਦੇ ਤਾਜ਼ਾ ਹਾਲਾਤ

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਡੇਰਾ ਬਾਬਾ ਨਾਨਕ ਪੁੱਜੇ ਕੈਪਟਨ ਨੇ ਇਕ ਵਾਰ ਫਿਰ ਕਿਸਾਨੀ ਸੰਘਰਸ਼ 'ਤੇ ਆਵਾਜ਼ ਕੀਤੀ ਬੁਲੰਦ
ਡੇਰਾ ਬਾਬਾ ਨਾਨਕ (ਵਤਨ) : ਮੁੱਖ ਮੰਤਰੀ ਨੇ ਖੁੱਲ੍ਹ ਕੇ ਕਿਸਾਨਾਂ ਦੇ ਅੰਦੋਲਨ ਦੀ ਹਿਮਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ਖੁੱਲ੍ਹ ਕੇ ਕਿਸਾਨਾਂ ਦੇ ਅੰਦੋਲਨ ਦੀ ਹਿਮਾਇਤ ਕਰਦੀ ਹੈ । ਉਨ੍ਹਾਂ ਕਿਹਾ ਕਿ ਗੁਰੂਆਂ ਵਲੋਂ ਖ਼ੇਤੀ ਨੂੰ ਧਰਮ ਨਾਲ ਜੋੜਿਆ ਗਿਆ ਹੈ ਪਰ ਕੇਂਦਰ ਦੀ ਸਰਕਾਰ ਨੇ 100 ਸਾਲਾਂ ਤੋਂ ਚੱਲ ਰਹੇ ਇਸ ਸਾਂਝ ਨੂੰ ਖ਼ਤਮ ਕਰਨ ਦਾ ਯਤਨ ਕੀਤਾ ਹੈ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani&hl=en

Live: ਸਿੰਘੂ ਬਾਰਡਰ ’ਤੇ ਕਿਸਾਨ ਸੰਗਠਨਾਂ ਦਾ ਐਲਾਨ, ‘ਅੰਦੋਲਨ ਤੋਂ ਪਿੱਛੇ ਨਹੀਂ ਹਟਾਂਗੇ’
ਨਵੀਂ ਦਿੱਲੀ– ਨਵੇਂ ਖੇਤੀ ਕਾਨੂੰਨੀ ਖ਼ਿਲਾਫ ਕਿਸਾਨਾਂ ਦਾ ਅੰਦੋਲਨ ਸੋਮਵਾਰ ਨੂੰ ਪੰਜਵੇ ਦਿਨ ਵੀ ਜਾਰੀ ਹੈ। ਕਿਸਾਨ ਸੰਗਠਨਾਂ ਨੇ ਸਿੰਘੂ ਬਾਰਡਰ ’ਤੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਇਹ ਅੰਦੋਲਨ ਕਿਸੇ ਇਕ ਦੇਸ਼ ਦਾ ਨਹੀਂ ਹੈ। ਦੱਸ ਦੇਈਏ ਕਿ ਕਿਸਾ ਪਿਛਲੇ 4 ਦਿਨਾਂ ਤੋਂ ਦਿੱਲੀ ਬਾਰਡਰ ’ਤੇ ਡਟੇ ਹੋਏ ਹਨ ਅਤੇ ਉਹ ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ’ਤੇ ਅੜੇ ਹਨ। ਕਿਸਾਨਾਂ ਨੂੰ ਮਨਾਉਣ ਲਈ ਦੇਰ ਰਾਤ ਭਾਜਪਾ ਪ੍ਰਧਾਨ ਜੇ.ਪੀ. ਨੱਡਾ ਦੇ ਘਰ ’ਚ ਹਾਈ ਲੈਵਲ ਬੈਠਕ ਹੋਈ ਜੋ ਕਰੀਬ 2 ਘੰਟਿਆਂ ਤਕ ਚੱਲੀ। 

ਅੰਮ੍ਰਿਤਸਰ 'ਚ ਵੱਡੀ ਵਾਰਦਾਤ: ਵਿਆਹ 'ਚ ਹਥਿਆਰਾਂ ਨਾਲ ਪੁੱਜੇ ਲੁਟੇਰਿਆਂ ਨੇ ਕੀਤਾ ਵੱਡਾ ਕਾਰਾ (ਵੀਡੀਓ)
ਅੰਮ੍ਰਿਤਸਰ (ਸੁਮਿਤ)— ਇਥੋਂ ਦੇ ਲਾਰੇਂਸ ਰੋਡ ਇਲਾਕੇ 'ਚ ਲੁਟੇਰਿਆਂ ਵੱਲੋਂ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਣਕਾਰੀ ਮੁਤਾਬਕ ਇਕ ਪਰਿਵਾਰ ਜਦੋਂ ਇਕ ਹੋਟਲ 'ਚ ਵਿਆਹ ਸਮਾਰੋਹ 'ਚ ਸ਼ਿਰਕਤ ਕਰਨ ਲਈ ਆਇਆ ਤਾਂ ਉਨ੍ਹਾਂ ਦੀ ਸਵਿੱਫਟ ਕਾਰ ਲੁਟੇਰਿਆਂ ਵੱਲੋਂ ਲੁੱਟ ਲਈ ਗਈ।

551ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ 'ਚ ਸਜਾਏ ਗਏ ਅਲੌਕਿਕ ਜਲੋਅ (ਤਸਵੀਰਾਂ)
ਅੰਮ੍ਰਿਤਸਰ (ਸੁਮਿਤ)— ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਹਰਿਮੰਦਰ ਸਾਹਿਬ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਲੋਅ ਸਜਾਏ ਗਏ। ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਹਨ।

ਖੰਨਾ 'ਚ ਪੰਜਾਬ ਐਂਡ ਸਿੰਧ ਬੈਂਕ ਦੀ ਸ਼ਾਖਾ ਨੂੰ ਲੱਗੀ ਭਿਆਨਕ ਅੱਗ
ਖੰਨਾ (ਵਿਪਨ)— ਖੰਨਾ ਜੀ. ਟੀ. ਰੋਡ ਸਥਿਤ ਪੰਜਾਬ ਐਂਡ ਸਿੰਧ ਬੈਂਕ ਦੀ ਸ਼ਾਖਾ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਦੀ ਸੂਚਨਾ ਮਿਲਦੀਆਂ ਹੀ ਫ਼ਾਇਰ ਬ੍ਰਿਗੇਡ ਅਤੇ ਪੁਲਸ ਦੀ ਟੀਮ ਮੌਕੇ 'ਤੇ ਪੁੱਜੀਆਂ ਅਤੇ ਅੱਗ 'ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।

'ਬਾਬੇ ਨਾਨਕ' ਦੇ ਰੰਗ 'ਚ ਰੰਗਿਆ ਸੁਲਤਾਨਪੁਰ ਲੋਧੀ, ਤਸਵੀਰਾਂ 'ਚ ਵੇਖੋ ਅਲੌਕਿਕ ਨਜ਼ਾਰਾ
ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ,ਵੈੱਬ ਡੈਸਕ)—ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ 551ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਅੱਜ ਮਨਾਇਆ ਗਿਆ। ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪਾਵਨ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਵੱਡੀ ਗਿਣਤੀ 'ਚ ਸ਼ਰਧਾਲੂ ਨਤਮਸਤਕ ਹੋਣ ਲਈ ਅੱਜ ਪੁੱਜੇ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਗੁਰਦਾਸ ਮਾਨ ਨੇ ਕਿਸਾਨਾਂ ਨੂੰ ਇਨਸਾਫ਼ ਮਿਲਣ ਦੀ ਕੀਤੀ ਅਰਦਾਸ
ਜਲੰਧਰ (ਬਿਊਰੋ)– ਅੱਜ ਪੰਜਾਬ ਤੇ ਦੇਸ਼ ਭਰ ਦੇ ਨਾਲ-ਨਾਲ ਵਿਦੇਸ਼ਾਂ ’ਚ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਦੁੱਖ ਦੀ ਗੱਲ ਇਹ ਹੈ ਕਿ ਹਾਲ ਦੀ ਘੜੀ ਦੇਸ਼ ਦੇ ਅੰਨਦਾਤਾ ਯਾਨੀ ਕਿ ਕਿਸਾਨਾਂ ਨੂੰ ਆਪਣੇ ਹੱਕਾਂ ਲਈ ਲੜਾਈ ਲੜਨੀ ਪੈ ਰਹੀ ਹੈ। ਪੰਜਾਬ ਦੇ ਕਿਸਾਨ ਦਿੱਲੀ ਵਿਖੇ ਪੱਕਾ ਧਰਨਾ ਲਗਾ ਕੇ ਬੈਠੇ ਹਨ ਤੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ।

ਕਿਸਾਨ ਅੰਦੋਲਨ: ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਪੁੱਜੇ ਖੇਤੀਬਾੜੀ ਮੰਤਰੀ
ਨਵੀਂ ਦਿੱਲੀ— ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦਰਮਿਆਨ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਮਿਤ ਸ਼ਾਹ ਨੂੰ ਮਿਲਣ ਪੁੱਜੇ ਹਨ। ਜਾਣਕਾਰੀ ਮੁਤਾਬਕ ਬੈਠਕ ਵਿਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਚਾਲੇ ਹੋਈ ਬੈਠਕ ਖਤਮ ਹੋ ਗਈ। ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਇਸ ਬੈਠਕ 'ਚ ਚਰਚਾ ਕੀਤੀ ਗਈ ਅਤੇ ਇਸ ਦੇ ਨਾਲ ਹੀ ਕਿਸਾਨਾਂ ਦੇ ਮਸਲੇ ਨੂੰ ਲੈ ਕੇ ਸਰਕਾਰ ਦਾ ਕੀ ਰੁਖ਼ ਹੈ, ਇਸ 'ਤੇ ਚਰਚਾ ਕੀਤੀ ਗਈ।

ਰਾਹੁਲ ਨੇ ਘੇਰੀ ਮੋਦੀ ਸਰਕਾਰ, ਕਿਹਾ- 'ਜਦੋਂ ਕਿਸਾਨ ਆਵਾਜ਼ ਚੁੱਕਦਾ ਹੈ ਤਾਂ ਪੂਰਾ ਦੇਸ਼ ਸੁਣਦੈ'
ਨਵੀਂ ਦਿੱਲੀ— ਖੇਤੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕਾਂਗਰਸ ਦਾ ਪੂਰਾ ਸਮਰਥਨ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਕੇਂਦਰ ਦੀ ਮੋਦੀ ਸਰਕਾਰ ਨੂੰ ਘੇਰਿਆ ਹੈ। ਕਿਸਾਨਾਂ ਦੇ ਮੁੱਦੇ 'ਤੇ ਰਾਹੁਲ ਗਾਂਧੀ ਨੇ ਕਿਹਾ ਕਿ ਜਦੋਂ ਕਿਸਾਨ ਆਵਾਜ਼ ਚੁੱਕਦਾ ਹੈ ਤਾਂ ਉਸ ਦੀ ਆਵਾਜ਼ ਪੂਰੇ ਦੇਸ਼ 'ਚ ਗੂੰਜਦੀ ਹੈ। 

ਚੜ੍ਹਦੀ ਸਵੇਰ ਵਿਆਹ ’ਚ ਖੁਸ਼ੀ ਦੇ ਵਾਜੇ ਵਜਾਉਣ ਜਾ ਰਹਿਆਂ ਦੇ ਆਪਣੇ ਹੀ ਘਰ ਵਿਛੇ ਸੱਥਰ (ਤਸਵੀਰਾਂ)
ਮਾਛੀਵਾੜਾ ਸਾਹਿਬ (ਸੰਜੇ ਗਰਗ, ਟੱਕਰ) - ਵਿਆਹ ਵਾਲੇ ਘਰਾਂ ’ਚ ਖੁਸ਼ੀ ਦੇ ਵਾਜੇ ਵਜਾਉਣ ਜਾ ਰਹੇ ਬੈਂਡ ਵਾਲਿਆਂ ਦੇ ਘਰਾਂ ’ਚ ਅੱਜ ਸਵੇਰੇ ਸੱਥਰ ਵਿਛ ਗਏ, ਜਦੋਂ ਉਨ੍ਹਾਂ ਦੀ ਕਾਰ ਚੜਦੀ ਸਵੇਰ ਪਈ ਸੰਘਣੀ ਧੁੰਦ ਕਾਰਣ ਹਾਦਸੇ ਦਾ ਸ਼ਿਕਾਰ ਹੋ ਗਈ।

ਦੁਖ਼ਦ ਖ਼ਬਰ: ਦਿੱਲੀ ਮੋਰਚੇ 'ਚ ਸੰਘਰਸ਼ ਕਰਦਿਆਂ ਸਮਰਾਲਾ ਦੇ ਕਿਸਾਨ ਦੀ ਮੌਤ
ਸਮਰਾਲਾ (ਸੰਜੇ ਗਰਗ)— ਖੇਤੀਬਾੜੀ ਬਿੱਲਾਂ ਦੇ ਵਿਰੋਧ 'ਚ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਸੰਘਰਸ਼ ਕਰ ਰਹੇ ਕਿਸਾਨਾਂ 'ਚ ਸ਼ਾਮਲ ਸਮਰਾਲਾ ਨੇੜਲੇ ਪਿੰਡ ਖੱਟਰਾਂ ਦੇ ਇਕ 55 ਸਾਲਾ ਕਿਸਾਨ ਗੱਜਣ ਸਿੰਘ ਦੀ ਮੌਤ ਹੋ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦਾ ਸਰਗਰਮ ਮੈਂਬਰ ਇਹ ਕਿਸਾਨ ਬੀਤੇ 24 ਨਵੰਬਰ ਨੂੰ ਹੀ ਘੁਲਾਲ ਟੋਲ ਪਲਾਜ਼ਾ ਤੋਂ ਗਏ ਕਿਸਾਨਾਂ ਦੇ ਪਹਿਲੇ ਜਥੇ 'ਚ ਸ਼ਾਮਲ ਹੁੰਦੇ ਹੋਏ ਦਿੱਲੀ ਵਿਖੇ ਪਹੁੰਚਿਆ ਸੀ।
 


author

Bharat Thapa

Content Editor

Related News