ਜਾਣੋ 5 ਮਿੰਟਾਂ ''ਚ ਪੰਜਾਬ ਦੇ ਤਾਜ਼ਾ ਹਾਲਾਤ

12/09/2020 9:19:05 PM

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਹੋਰ ਤੇਜ਼ ਹੋਵੇਗਾ ਅੰਦੋਲਨ, ਜਾਣੋਂ ਕੀ ਹੈ ਕਿਸਾਨ ਆਗੂਆਂ ਦੀ ਯੋਜਨਾ
ਨਵੀਂ ਦਿੱਲੀ - ਖੇਤੀਬਾੜੀ ਕਾਨੂੰਨਾਂ 'ਤੇ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਟਕਰਾਅ ਹੋਰ ਵੱਧ ਗਿਆ ਹੈ। ਕਿਸਾਨ ਸੰਗਠਨਾਂ ਨੇ ਕੇਂਦਰ ਸਰਕਾਰ ਦੇ ਪ੍ਰਸਤਾਵ ਨੂੰ ਬੁੱਧਵਾਰ ਨੂੰ ਸਿਰੇ ਤੋਂ ਖਾਰਿਜ ਕਰ ਦਿੱਤਾ। ਕਿਸਾਨ ਆਗੂਆਂ ਨੇ ਇਸ ਦੇ ਨਾਲ ਹੀ ਐਲਾਨ ਵੀ ਕਰ ਦਿੱਤਾ ਹੈ ਕਿ ਖੇਤੀਬਾੜੀ ਕਾਨੂੰਨਾਂ ਦੇ ਰੱਦ ਹੋਣ ਤੱਕ ਅੰਦੋਲਨ ਜਾਰੀ ਰਹੇਗਾ। ਕਿਸਾਨਾਂ ਨੇ ਅੰਦੋਲਨ ਤੇਜ਼ ਕਰਨ ਦੀ ਰੁਪਰੇਖਾ ਵੀ ਤੈਅ ਕੀਤੀ ਹੈ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en

ਜਲੰਧਰ ਜ਼ਿਲ੍ਹੇ 'ਚ ਕੋਰੋਨਾ ਨੇ ਲਈ 6 ਮਰੀਜ਼ਾਂ ਦੀ ਜਾਨ, 70 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ
ਜਲੰਧਰ (ਰੱਤਾ)— ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀਆਂ ਇਸ ਵਾਇਰਸ ਨਾਲ ਮੌਤਾਂ ਜਿੱਥੇ ਲਗਾਤਾਰ ਜਾਰੀ ਹਨ, ਉਥੇ ਹੀ ਨਵੇਂ ਕੇਸ ਮਿਲਣੇ ਵੀ ਨਹੀਂ ਰੁਕ ਰਹੇ। ਬੁੱਧਵਾਰ ਨੂੰ ਜਿੱਥੇ 6 ਹੋਰ ਕੋਰੋਨਾ ਵਾਇਰਸ ਮਰੀਜ਼ਾਂ ਨੇ ਦਮ ਤੋੜ ਦਿੱਤਾ ਅਤੇ 70 ਹੋਰ ਨਵੇਂ ਕੇਸ ਮਿਲੇ।

ਸਰਕਾਰ ਦੇ ਲਿਖਤੀ ਪ੍ਰਸਤਾਵ ਨੂੰ ਕਿਸਾਨਾਂ ਦੀ ਕੋਰੀ 'ਨਾਂਹ', ਭਾਜਪਾ ਮੰਤਰੀਆਂ ਦੇ ਘਿਰਾਓ ਦਾ ਕੀਤਾ ਐਲਾਨ
ਨਵੀਂ ਦਿੱਲੀ- ਕੇਂਦਰ ਸਰਕਾਰ ਦੇ ਪ੍ਰਸਤਾਵ ਤੋਂ ਬਾਅਦ ਸੰਯੁਕਤ ਕਿਸਾਨ ਜਥੇਬੰਦੀਆਂ ਵਲੋਂ ਅੱਜ ਯਾਨੀ ਬੁੱਧਵਾਰ ਸ਼ਾਮ ਨੂੰ ਪ੍ਰੈੱਸ ਕਾਨਫਰੰਸ ਕੀਤੀ ਗਈ। ਸਿੰਘੂ ਬਾਰਡਰ ਤੋਂ ਕਾਨਫਰੰਸ 'ਚ ਬੋਲਦੇ ਹੋਏ ਕਿਸਾਨਾਂ ਨੇ ਸਰਕਾਰੀ ਪ੍ਰਸਤਾਵ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪੂਰੇ ਦੇਸ਼ 'ਚ 14 ਦਸੰਬਰ ਨੂੰ ਧਰਨੇ-ਪ੍ਰਦਰਸ਼ਨ ਹੋਣਗੇ।

ਸਿੰਘੂ ਸਰਹੱਦ 'ਤੇ ਕਬੱਡੀ ਖਿਡਾਰੀ ਨਿਭਾਅ ਰਹੇ ਕਿਸਾਨਾਂ ਦੇ ਕੱਪੜੇ ਧੋਣ ਦੀ ਸੇਵਾ (ਵੇਖੋ ਤਸਵੀਰਾਂ)
ਨਵੀਂ ਦਿੱਲੀ (ਹਰਨੇਕ ਸਿੰਘ ਸੀਚੇਵਾਲ) : ਦਿੱਲੀ 'ਚ ਚੱਲ ਰਹੇ ਕਿਸਾਨ ਅੰਦੋਲਨ 'ਚ ਲੋਕ ਵੱਖ-ਵੱਖ ਢੰਗ ਨਾਲ ਆਪਣਾ ਸਹਿਯੋਗ ਦੇ ਰਹੇ ਹਨ। ਪੰਜਾਬ ਤੋਂ ਕਿਸਾਨ ਅੰਦੋਲਨ 'ਚ ਹਿੱਸਾ ਲੈਣ ਜਾ ਰਹੇ ਲੋਕਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਉਥੇ ਹੀ ਸਿੰਘੂ ਸਰਹੱਦ 'ਤੇ ਪਿੱਛਲੇ ਕਈ ਦਿਨਾਂ ਤੋਂ ਧਰਨਾ ਦੇ ਰਹੇ ਕਿਸਾਨਾਂ ਨੂੰ ਕੱਪੜੇ ਧੋਣ ਦੀ ਸਮੱਸਿਆ ਆ ਰਹੀ ਸੀ, ਜਿਸ ਤੋਂ ਬਾਅਦ ਕਬੱਡੀ ਖਿਡਾਰੀਆਂ ਨੇ ਇਨ੍ਹਾਂ ਕਿਸਾਨਾਂ ਦੇ ਕੱਪੜੇ ਧੋਣ ਦੀ ਸੇਵਾ ਸੰਭਾਲ ਲਈ। 

ਖੇਤੀ ਕਾਨੂੰਨਾਂ ਦੇ ਵਿਰੋਧ 'ਚ PAU ਵਿਗਿਆਨੀ ਦਾ ਵੱਡਾ ਫ਼ੈਸਲਾ, ਮੰਚ 'ਤੇ ਸਨਮਾਨ ਲੈਣ ਤੋਂ ਕੀਤੀ ਕੋਰੀ ਨਾਂਹ
ਲੁਧਿਆਣਾ (ਸਲੂਜਾ) : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਭੂਮੀ ਵਿਗਿਆਨੀ ਡਾ. ਵਰਿੰਦਰਪਾਲ ਸਿੰਘ ਨੇ ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਵਿਖੇ ਹੋਏ ਇਕ ਸਮਾਗਮ ਦੌਰਾਨ ਭਾਰਤ ਸਰਕਾਰ ਦੇ ਰਸਾਇਣ ਤੇ ਖਾਦਾਂ ਦੇ ਮੰਤਰੀ ਤੋਂ ਸਨਮਾਨ ਲੈਣ ਤੋਂ ਕੋਰੀ ਨਾਂਹ ਕਰ ਦਿੱਤੀ।

ਕਿਸਾਨ ਅੰਦੋਲਨ 'ਤੇ ਬੋਲੇ ਪ੍ਰਤਾਪ ਸਿੰਘ ਬਾਜਵਾ, ਆਖੀ ਵੱਡੀ ਗੱਲ
ਮੋਗਾ : ਕਾਂਗਰਸ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਹਾਂ ਜਾਂ ਨਾ 'ਤੇ ਨਾ ਜਾਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਪ੍ਰਤਾਪ ਬਾਜਵਾ ਨੇ ਕਿਸਾਨਾਂ ਨੂੰ ਆਖਿਆ ਹੈ ਕਿ ਜੇਕਰ ਕਿਸਾਨਾਂ ਕੇਂਦਰ ਤੋਂ ਖੇਤੀ ਕਾਨੂੰਨ ਰੱਦ ਕਰਵਾਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਇਕਜੁਟਤਾ ਦਿਖਾਉਣੀ ਹੋਵੇਗੀ।

ਅੰਦੋਲਨ ਕਰ ਰਹੇ ਕਿਸਾਨਾਂ ਨੂੰ ਮੀਕਾ ਸਿੰਘ ਨੇ ਹੱਥ ਜੋੜ ਕੇ ਕੀਤੀ ਖ਼ਾਸ ਅਪੀਲ, ਟਵੀਟ ਹੋ ਰਿਹੈ ਵਾਇਰਲ
ਮੁੰਬਈ (ਬਿਊਰੋ) — ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਤੋਂ ਬਾਅਦ ਕਿਸਾਨ ਅੰਦੋਲਨ 'ਚ ਮੀਕਾ ਸਿੰਘ ਵੀ ਸਰਗਰਮ ਭੂਮਿਕਾ ਨਿਭਾ ਰਹੇ ਹਨ। ਸੋਸ਼ਲ ਮੀਡੀਆ 'ਤੇ ਲਗਾਤਾਰ ਟਵੀਟ ਕਰਕੇ ਮੀਕਾ ਸਿੰਘ ਨਾ ਸਿਰਫ਼ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ ਸਗੋਂ ਹਰ ਉਸ ਸ਼ਖ਼ਸ ਨੂੰ ਆੜੇ ਹੱਥੀਂ ਲੈ ਰਹੇ ਹਨ, ਜਿਹੜਾ ਇਸ ਦੇ ਵਿਰੋਧ 'ਚ ਹੈ। 

ਕਿਸਾਨਾਂ ਦੇ ਹੱਕ 'ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
ਅੰਮ੍ਰਿਤਸਰ (ਸੁਮਿਤ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਜ਼ਿੱਦ ਛੱਡ ਕੇ ਕਿਸਾਨ ਵਿਰੋਧੀ ਕਾਨੂੰਨ ਰੱਦ ਕਰਨੇ ਚਾਹੀਦੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਕਾਨੂੰਨੀ ਵਪਾਰੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਹਿੱਤ 'ਚ ਬਣਾਏ ਗਏ ਹਨ। 

ਗਾਇਕ ਸੁੱਖ ਖਰੌੜ ਨੇ ਜ਼ਖਮੀ ਹੋਣ ਤੋਂ ਬਾਅਦ ਦੱਸਿਆ ਕਿਵੇਂ ਪੁਲਸ ਨੇ ਮਾਰੇ ਬਜ਼ੁਰਗਾਂ ਦੇ ਡੰਡੇ
ਜਲੰਧਰ (ਬਿਊਰੋ)– ਬੀਤੇ ਦਿਨੀਂ ਪੰਜਾਬੀ ਗੀਤਕਾਰ ਤੇ ਗਾਇਕ ਸੁੱਖ ਖਰੌੜ (ਰੱਬ ਸੁੱਖ ਰੱਖੇ) ’ਤੇ ਪੁਲਸ ਵਲੋਂ ਲਾਠੀਚਾਰਜ ਕੀਤਾ ਗਿਆ। ਇਸ ਦੌਰਾਨ ਸੁੱਖ ਖਰੌੜ ਦੀ ਅੱਖ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਈ। ਸੁੱਖ ਖਰੌੜ ਚੰਡੀਗੜ੍ਹ ਵਿਖੇ ਸਾਥੀਆਂ ਨਾਲ ਕਿਸਾਨਾਂ ਲਈ ਧਰਨੇ ਪ੍ਰਦਰਸ਼ਨ ਕਰ ਰਹੇ ਸਨ ਤੇ ਉਥੇ ਸਥਿਤ ਬੀ. ਜੇ. ਪੀ. ਦਫਤਰ ਦਾ ਘਿਰਾਓ ਕਰਨ ਜਾ ਰਹੇ ਸਨ।

ਕਿਸਾਨਾਂ ਦੇ ਸਮਰਥਨ 'ਚ ਹੁਣ ਇਹ ਮਹਾਨ ਪੰਜਾਬੀ ਬਾਕਸਰ ਪਦਮ ਸ਼੍ਰੀ ਅਤੇ ਅਰਜੁਨ ਐਵਾਰਡ ਕਰੇਗਾ ਵਾਪਸ
ਸੰਗਰੂਰ (ਹਨੀ ਕੋਹਲੀ): ਕਿਸਾਨ ਸੰਘਰਸ਼ ਦੇ ਚੱਲਦੇ ਜਿੱਥੇ ਕੇਂਦਰ ਸਰਕਾਰ ਵਲੋਂ ਦਿੱਤੇ ਮੈਡਲ ਅਤੇ ਸਨਮਾਨ ਪੰਜਾਬ ਦੇ ਵੱਖ-ਵੱਖ ਵਰਗਾਂ ਦੇ ਲੋਕ ਵਾਪਸ ਕਰ ਰਹੇ ਹਨ ਉੱਥੇ ਸੰਗਰੂਰ ਦੇ ਖਨਾਲ ਪਿੰਡ ਦੇ ਰਹਿਣ ਵਾਲੇ ਬਾਕਸਰ ਕੌਰ ਸਿੰਘ ਨੇ ਵੀ ਆਪਣਾ ਪਦਮ ਸ੍ਰੀ ਅਤੇ ਅਰਜੁਨ ਐਵਾਰਡ ਸਮੇਤ ਗੋਲਡ ਮੈਡਲ ਸਰਕਾਰ ਨੂੰ ਵਾਪਸ ਕਰ ਦਿੱਤੇ ਹਨ।
 

Bharat Thapa

This news is Content Editor Bharat Thapa