ਜਾਣੋ 5 ਮਿੰਟਾਂ ''ਚ ਪੰਜਾਬ ਦੇ ਤਾਜ਼ਾ ਹਾਲਾਤ

12/10/2020 9:17:06 PM

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਕਿਸਾਨ ਜਥੇਬੰਦੀਆਂ ਦੇ ਆਗੂ ਬੋਲੇ- ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਰੋਕਾਂਗੇ ਰੇਲ ਪਟੜੀਆਂ
ਨਵੀਂ ਦਿੱਲੀ— ਕਿਸਾਨਾਂ ਦਾ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਹੋਰ ਤਿੱਖਾ ਹੁੰਦਾ ਜਾ ਰਿਹਾ ਹੈ। ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦੀ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਕਿਸਾਨ ਲਿਖਤੀ ਪ੍ਰਸਤਾਵ 'ਤੇ ਵਿਚਾਰ ਜ਼ਰੂਰ ਕਰਨ। ਤੋਮਰ ਨੇ ਕਿਹਾ ਕਿ ਅਸੀਂ ਖੁੱਲ੍ਹੇ ਮਨ ਨਾਲ ਗੱਲਬਾਤ ਕਰ ਰਹੇ ਹਾਂ, ਚਰਚਾ ਲਈ ਤਿਆਰ ਹਾਂ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en

ਕਿਸਾਨਾਂ ਦੇ ਹੱਕ 'ਚ ਸਿੱਧੂ ਨੇ ਮੁੜ ਕੀਤਾ ਟਵੀਟ, ਕਿਹਾ-'ਕ੍ਰਾਂਤੀ ਕਦੇ ਪਿੱਛੇ ਵੱਲ ਨਹੀਂ ਜਾਂਦੀ'
ਜਲੰਧਰ/ਚੰਡੀਗੜ੍ਹ— ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਕਿਸਾਨ ਪਿਛਲੇ 15 ਦਿਨਾਂ ਤੋਂ ਦਿੱਲੀ ਵਿਖੇ ਧਰਨੇ 'ਚ ਡਟੇ ਹੋਏ ਹਨ। ਹੱਕਾਂ ਦੀ ਲੜਾਈ ਲੜ ਰਹੇ ਕਿਸਾਨਾਂ ਦੇ ਸਮਰਥਨ ਲਈ ਜਿੱਥੇ ਪੰਜਾਬੀ ਕਲਾਕਾਰ ਉਨ੍ਹਾਂ ਦਾ ਸਮਰਥਨ ਕਰ ਰਹੇ ਹਨ, ਉਥੇ ਹੀ ਸਿਆਸੀ ਲੀਡਰ ਵੀ ਉਨ੍ਹਾਂ ਦਾ ਸਮਰਥਨ ਕਰ ਰਹੇ ਹਨ।

ਕਿਸਾਨ ਅੰਦੋਲਨ: ਖੇਤੀਬਾੜੀ ਮੰਤਰੀ ਬੋਲੇ- ਅਸੀਂ ਖੁੱਲ੍ਹੇ ਮਨ ਨਾਲ ਗੱਲਬਾਤ ਕਰ ਰਹੇ ਹਾਂ
ਨਵੀਂ ਦਿੱਲੀ— ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਕਰ ਰਹੇ ਹਨ। ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨਾਂ ਦੇ ਅੰਦੋਲਨ ਦਾ ਅੱਜ 15ਵਾਂ ਦਿਨ ਹੈ। ਇਸ ਦਰਮਿਆਨ ਅੱਜ ਯਾਨੀ ਕਿ ਵੀਰਵਾਰ ਨੂੰ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਨੇ ਕਿਹਾ ਕਿ ਖੇਤੀ ਕਾਨੂੰਨ ਲੋਕ ਸਭਾ ਅਤੇ ਰਾਜ ਸਭਾ 'ਚ ਚਰਚਾ ਤੋਂ ਬਾਅਦ ਹੀ ਪਾਸ ਹੋਏ ਹਨ। 

ਜਲੰਧਰ 'ਚ ਖ਼ੌਫ਼ਨਾਕ ਘਟਨਾ: ਛੱਪੜ 'ਚੋਂ ਮਿਲੀਆਂ ਦੋ ਬੱਚਿਆਂ ਦੀਆਂ ਲਾਸ਼ਾਂ, ਫੈਲੀ ਦਹਿਸ਼ਤ
ਜਲੰਧਰ (ਮਹੇਸ਼)— ਜਲੰਧਰ ਦਿਹਾਤੀ ਪੁਲਸ ਦੇ ਅਧੀਨ ਆਉਂਦੇ ਇਲਾਕੇ ਤੱਲਣ-ਸਲੇਮਪੁਰ ਰੋਡ 'ਤੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਥੋਂ ਛੱਪੜ 'ਚੋਂ ਦੋ ਬੱਚਿਆਂ ਦੀਆਂ ਤੈਰਦੀਆਂ ਹੋਈਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਲੋਕਾਂ ਨੇ ਛੱਪੜ 'ਚ ਤੈਰਦੀਆਂ ਲਾਸ਼ਾਂ ਨੂੰ ਵੇਖ ਤੁਰੰਤ ਥਾਣਾ ਪਤਾਰਾ ਦੀ ਪੁਲਸ ਨੂੰ ਸੂਚਨਾ ਦਿੱਤੀ।

ਪਾਇਲ ਰੋਹਤਗੀ 'ਤੇ ਵਰ੍ਹੀ ਰੁਪਿੰਦਰ ਹਾਂਡਾ, ਕਿਹਾ 'ਜ਼ਮੀਨਾਂ ਵਾਲੇ ਤੇਰੇ ਵਾਂਗੂ ਜ਼ਮੀਰ ਵੇਚ ਕੇ ਪੈਸੇ ਨਹੀਂ ਕਮਾਉਂਦੇ'
ਜਲੰਧਰ (ਬਿਊਰੋ) — ਕਿਸਾਨੀ ਅੰਦੋਲਨ ਨੂੰ ਲੈ ਕੇ ਬਾਲੀਵੁੱਡ ਤੇ ਪੰਜਾਬੀ ਕਲਾਕਾਰਾਂ 'ਚ ਸ਼ੁਰੂ ਹੋਈ ਤਕਰਾਰ ਲਗਾਤਾਰ ਵਧਦੀ ਹੀ ਜਾ ਰਹੀ ਹੈ। ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਤੋਂ ਬਾਅਦ ਹੁਣ ਅਦਾਕਾਰਾ ਪਾਇਲ ਰੋਹਤਗੀ ਸੁਰਖ਼ੀਆਂ 'ਚ ਹੈ। ਕਿਸਾਨਾਂ ਨੂੰ ਨਸ਼ੇੜੀ ਅਤੇ ਡਫਰ ਦੱਸਣ ਵਾਲੀ ਪਾਇਲ ਰੋਹਤਗੀ ਨੂੰ ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਨੇ ਠੋਕਵਾਂ ਜਵਾਬ ਦਿੱਤਾ ਹੈ।

ਕਿਸਾਨ ਅੰਦੋਲਨ : 2 ਹਫ਼ਤਿਆਂ 'ਚ 15 ਕਿਸਾਨਾਂ ਦੀ ਗਈ ਜਾਨ, ਕਈ ਜ਼ਖਮੀਂ ਹਾਲਤ 'ਚ ਵੀ ਮੋਰਚੇ 'ਤੇ ਡਟੇ (ਤਸਵੀਰਾਂ)
ਚੰਡੀਗੜ੍ਹ : ਕੇਂਦਰ ਸਰਕਾਰ ਦੇ ਖੇਤੀ ਬਿੱਲਾਂ ਖ਼ਿਲਾਫ਼ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 15ਵਾਂ ਦਿਨ ਹੈ। ਖੇਤੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਅਤੇ ਕਿਸਾਨਾਂ ਵਿਚਾਲੇ ਜੰਗ ਹੋਰ ਤੇਜ਼ ਹੁੰਦੀ ਨਜ਼ਰ ਆ ਰਹੀ ਹੈ। ਕੇਂਦਰ ਦੀਆਂ ਲਿਖਤੀ ਤਜਵੀਜ਼ਾਂ ਨੂੰ ਮੰਨਣ ਤੋਂ ਕਿਸਾਨਾਂ ਨੇ ਕੋਰੀ ਨਾਂਹ ਕਰ ਦਿੱਤੀ ਹੈ। ਕਿਸਾਨਾਂ ਨੇ ਕਾਨੂੰਨ ਵਾਪਸ ਲਏ ਜਾਣ ਤੱਕ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ।

ਸ਼ਾਹਕੋਟ ਨੇੜੇ ਸਤਲੁਜ ਦਰਿਆ 'ਚੋਂ ਮਿਲੀ ਫ਼ੌਜੀ ਦੀ ਵਰਦੀ ਪਾਈ ਮਾਸੂਮ ਬੱਚੀ ਦੀ ਲਾਸ਼, ਫੈਲੀ ਸਨਸਨੀ
ਸ਼ਾਹਕੋਟ (ਤ੍ਰੇਹਣ)— ਇਥੋਂ ਦੇ ਪਿੰਡ ਚੱਕ ਬਾਹਮਣੀਆਂ ਨੇੜੇ ਸਤਲੁਜ ਦਰਿਆ 'ਚੋਂ ਇਕ ਅਣਪਛਾਤੀ ਬੱਚੀ ਦੀ ਸ਼ੱਕੀ ਹਾਲਾਤ 'ਚ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ। ਡੀ.ਐੱਸ.ਪੀ. ਵਰਿੰਦਰ ਪਾਲ ਸਿੰਘ ਅਤੇ ਥਾਣਾ ਸ਼ਾਹਕੋਟ ਦੇ ਇੰਚਾਰਜ ਸੁਰਿੰਦਰ ਕੁਮਾਰ ਕੰਬੋਜ ਅਤੇ ਜਾਂਚ ਅਧਿਕਾਰੀ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਬੁੱਧਵਾਰ ਦੁਪਹਿਰ ਦੇ ਸਮੇਂ ਐੱਸ. ਡੀ.ਆਰ. ਐੱਫ. (ਸਟੇਟ ਡਿਸਚਾਰਜ ਰਿਸਪਾਂਸ ਫੋਸ) ਵੱਲੋਂ ਚੱਕ ਬਾਹਮਣੀਆਂ ਪਿੰਡ ਨੇੜੇ ਸਤਲੁਜ ਦਰਿਆ ਦੇ ਕੋਲ ਇਕ ਕੈਂਪ ਲੱਗਿਆ ਹੋਇਆ ਸੀ ਅਤੇ ਬੋਰਡਿੰਗ ਕਰ ਰਹੇ ਸਨ।

ਜਲੰਧਰ: ਵਿਆਹ ਸਮਾਗਮ 'ਚ ਸ਼ਰੇਆਮ ਦਾਗੇ ਫਾਇਰ, ਵਾਇਰਲ ਹੋਈ ਵੀਡੀਓ ਨੇ ਸਾਹਮਣੇ ਲਿਆਂਦਾ ਸੱਚ
ਜਲੰਧਰ (ਜ. ਬ.)— ਇਕ ਵਾਰ ਫਿਰ ਜਲੰਧਰ ਸ਼ਹਿਰ 'ਚ ਇਕ ਅਜਿਹੀ ਵੀਡੀਓ ਵਾਇਰਲ ਹੋਈ ਹੈ, ਜਿਸ 'ਚ ਵਿਆਹ ਸਮਾਗਮ 'ਚ ਨੌਜਵਾਨ ਹਵਾਈ ਫਾਇਰ ਕਰਦੇ ਹੋਏ ਨਜ਼ਰ ਆ ਰਹੇ ਹਨ। ਸੂਤਰਾਂ ਦੀ ਮੰਨੀਏ ਤਾਂ ਇਹ ਵੀਡੀਓ 2 ਦਿਨ ਪਹਿਲਾਂ ਹੋਏ ਵਿਆਹ ਸਮਾਗਮ ਦੀ ਹੈ। ਇਸ ਵੀਡੀਓ 'ਚ ਫਾਇਰ ਕਰਦੇ ਹੋਏ ਨੌਜਵਾਨਾਂ ਦੇ ਨਾਂ ਨੋਨੀ ਲੱਧੇਵਾਲੀ ਅਤੇ ਅਰਸ਼ ਦੱਸੇ ਜਾ ਰਹੇ ਹਨ।

ਟਿਕਰੀ ਸਰਹੱਦ 'ਤੇ ਲੱਗਣਗੇ ਕਿਸਾਨਾਂ ਦੇ ਪੱਕੇ ਡੇਰੇ, ਗਿੱਪੀ ਗਰੇਵਾਲ ਨੇ ਵੀਡੀਓ ਸਾਂਝੀ ਕਰ ਦਿੱਤਾ ਸਬੂਤ
ਜਲੰਧਰ (ਬਿਊਰੋ) : ਖੇਤੀਬਾੜੀ ਕਾਨੂੰਨਾਂ 'ਤੇ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਟਕਰਾਅ ਹੋਰ ਵੱਧ ਗਿਆ ਹੈ। ਕਿਸਾਨ ਸੰਗਠਨਾਂ ਨੇ ਕੇਂਦਰ ਸਰਕਾਰ ਦੇ ਪ੍ਰਸਤਾਵ ਨੂੰ ਬੁੱਧਵਾਰ ਨੂੰ ਸਿਰੇ ਤੋਂ ਖਾਰਿਜ ਕਰ ਦਿੱਤਾ। ਕਿਸਾਨ ਆਗੂਆਂ ਨੇ ਇਸ ਦੇ ਨਾਲ ਹੀ ਐਲਾਨ ਵੀ ਕਰ ਦਿੱਤਾ ਹੈ ਕਿ ਖੇਤੀਬਾੜੀ ਕਾਨੂੰਨਾਂ ਦੇ ਰੱਦ ਹੋਣ ਤੱਕ ਅੰਦੋਲਨ ਜਾਰੀ ਰਹੇਗਾ। 

ਪੰਜਾਬ 'ਚ ਟਲਿਆ ਵੱਡਾ ਰੇਲ ਹਾਦਸਾ, ਟੁੱਟੇ ਟਰੈਕ 'ਤੇ ਚੜ੍ਹ ਗਈ ਟਰੇਨ (ਵੀਡੀਓ)
ਮਾਨਸਾ (ਵੈੱਬ ਡੈਸਕ, ਸੰਦੀਪ ਮਿੱਤਲ) : ਮਾਨਸਾ ਦੇ ਪਿੰਡ ਨਰਿੰਦਰ ਪੁਰਾ ਵਿਖੇ ਦੇਰ ਰਾਤ ਨੂੰ ਰੇਲਵੇ ਲਾਈਨ ਦੋ ਫੁੱਟ ਟੁੱਟੀ ਹੋਈ ਸੀ ਅਤੇ ਜਦੋਂ ਅਵਧ ਆਸਾਮ ਐਕਸਪ੍ਰੈਸ ਗੱਡੀ ਇੱਥੋਂ ਲੰਘਣ ਲੱਗੀ ਤਾਂ ਟੁੱਟੇ ਹੋਏ ਟਰੈਕ 'ਤੇ ਚੜ੍ਹ ਗਈ ਪਰ ਡਰਾਈਵਰ ਦੀ ਸੂਝ-ਬੂਝ ਕਾਰਨ ਗੱਡੀ ਵੱਡੇ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚ ਗਈ ਕਿਉਂਕਿ ਡਰਾਈਵਰ ਨੇ ਇਕਦਮ ਗੱਡੀ ਰੋਕ ਲਈ।

Bharat Thapa

This news is Content Editor Bharat Thapa