ਜਾਣੋ 5 ਮਿੰਟਾਂ ''ਚ ਪੰਜਾਬ ਦੇ ਤਾਜ਼ਾ ਹਾਲਾਤ

12/12/2020 8:47:18 PM

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਭਲਕੇ ਕਿਸਾਨ ਰਾਜਸਥਾਨ ਸਰਹੱਦ ਤੋਂ ਕੱਢਣਗੇ ਟਰੈਕਟਰ ਮਾਰਚ, 14 ਨੂੰ ਕਰਨਗੇ ਭੁੱਖ ਹੜਤਾਲ
ਨਵੀਂ ਦਿੱਲੀ— ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਅੱਜ 17ਵੇਂ ਦਿਨ ਵਿਚ ਪ੍ਰਵੇਸ਼ ਕਰ ਚੁੱਕਾ ਹੈ। ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨਾਂ ਦਾ ਅੰਦੋਲਨ ਤੇਜ਼ ਹੁੰਦਾ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ, ਸਾਨੂੰ ਸੋਧ ਮਨਜ਼ੂਰ ਨਹੀਂ। 

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani&hl=en

ਕਿਸਾਨ ਮੋਰਚੇ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਡਾ. ਓਬਰਾਏ ਦਾ ਵੱਡਾ ਐਲਾਨ
ਨਵੀਂ ਦਿੱਲੀ/ਅੰਮ੍ਰਿਤਸਰ (ਸੰਧੂ) : ਸਿੰਘੂ ਸਰਹੱਦ 'ਤੇ ਕੇਂਦਰ ਸਰਕਾਰ ਨਾਲ ਆਪਣੀਆਂ ਮੰਗਾਂ ਨੂੰ ਮਨਾਉਣ ਲਈ ਮੱਥਾ ਲਾਈ ਬੈਠੇ ਕਿਸਾਨਾਂ-ਮਜ਼ਦੂਰਾਂ ਦੇ ਇਸ ਇਕੱਠ ਨੂੰ ਸੰਬੋਧਨ ਕਰਦਿਆਂ ਕੌਮਾਂਤਰੀ ਪੱਧਰ ਦੇ ਸਮਾਜ ਸੇਵਕ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ.ਪੀ. ਸਿੰਘ ਓਬਰਾਏ ਨੇ ਸਵਾਲ ਕੀਤਾ ਕਿ ਕਿਸਾਨ ਮੋਰਚੇ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇਗੀ। 

ਬਜ਼ੁਰਗ ਮਾਵਾਂ ਲਈ ਗੁਰਦਾਸ ਮਾਨ ਨੇ ਕੀਤੀ ਰੱਬ ਅੱਗੇ ਅਰਦਾਸ, ਲਿਖਿਆ ਭਾਵੁਕ ਸੁਨੇਹਾ
ਜਲੰਧਰ (ਬਿਊਰੋ)– ਪੰਜਾਬੀ ਗਾਇਕ ਗੁਰਦਾਸ ਮਾਨ ਲੰਮੇ ਸਮੇਂ ਤੋਂ ਚਰਚਾ ’ਚ ਹਨ। ਵਿਵਾਦਿਤ ਬਿਆਨ ਤੇ ਸ਼ੋਅ ਦੌਰਾਨ ਹੋਈ ਦਰਸ਼ਕ ਨਾਲ ਸ਼ਬਦੀ ਜੰਗ ਤੋਂ ਬਾਅਦ ਗੁਰਦਾਸ ਮਾਨ ਦਾ ਕਾਫੀ ਸਮੇਂ ਤੋਂ ਵਿਰੋਧ ਜਾਰੀ ਹੈ। ਹਾਲ ਹੀ ’ਚ ਇਹ ਵਿਰੋਧ ਉਦੋਂ ਵੀ ਦੇਖਣ ਨੂੰ ਮਿਲਿਆ, ਜਦੋਂ ਗੁਰਦਾਸ ਮਾਨ ਦਿੱਲੀ ਵਿਖੇ ਕਿਸਾਨਾਂ ਦਾ ਸਮਰਥਨ ਕਰਨ ਪੁੱਜੇ।

ਯੋਗਰਾਜ ਸਿੰਘ ਦੀਆਂ ਵੱਧ ਸਕਦੀਆਂ ਮੁਸ਼ਕਲਾਂ, ਸ਼ਿਵ ਸੈਨਾ ਨੇ ਕੀਤਾ ਵੱਡਾ ਐਲਾਨ
ਅੰਮ੍ਰਿਤਸਰ (ਸੁਮਿਤ ਖੰਨਾ) : ਅਭਿਨੇਤਾ ਯੋਗਰਾਜ ਸਿੰਘ ਵਲੋਂ ਬੀਤੇ ਦਿਨੀਂ ਹਿੰਦੂ ਭਾਈਚਾਰੇ ਦੀਆਂ ਕੁੜੀਆਂ 'ਤੇ ਇਕ ਵਿਵਾਦਤ ਬਿਆਨ ਦਿੱਤਾ ਗਿਆ ਸੀ, ਜਿਸ ਨੂੰ ਲੈ ਕੇ ਹਰ ਜਗ੍ਹਾ ਉਨ੍ਹਾਂ ਦੀ ਆਲੋਚਨਾ ਹੋ ਰਹੀ ਹੈ। ਇਸ ਦਰਮਿਆਨ ਯੋਗਰਾਜ ਸਿੰਘ ਨੇ ਇਸ ਬਿਆਨ ਲਈ ਮੁਆਫ਼ੀ ਵੀ ਮੰਗ ਲਈ ਸੀ ਪਰ ਇਸ ਦੇ ਬਾਵਜੂਦ ਹਿੰਦੂ ਭਾਈਚਾਰੇ ਵਿਚ ਰੋਹ ਘੱਟ ਨਹੀਂ ਹੋ ਰਿਹਾ ਹੈ। 
ਅਜੇ ਦੇਵਗਨ ਨੂੰ ਜੈਜ਼ੀ ਬੀ ਨੇ ਕੀਤੇ ਤਿੱਖੇ ਸਵਾਲ, ਪੁੱਛਿਆ- ‘ਕਿਥੇ ਹੈ ਕਿਸਾਨਾਂ ਲਈ ਤੁਹਾਡਾ ਸਮਰਥਨ?’
ਜਲੰਧਰ (ਬਿਊਰੋ)– ਜੈਜ਼ੀ ਬੀ ਇਨ੍ਹੀਂ ਦਿਨੀਂ ਟਵਿਟਰ ’ਤੇ ਕਾਫੀ ਸਰਗਰਮ ਹਨ। ਕਿਸਾਨਾਂ ਦੇ ਸਮਰਥਨ ’ਚ ਉਹ ਵੱਧ ਤੋਂ ਵੱਧ ਟਵੀਟਸ ਕਰ ਰਹੇ ਹਨ ਤੇ ਕਿਸਾਨੀ ਸੰਘਰਸ਼ ’ਚ ਸਾਥ ਦੇ ਰਹੇ ਹਨ। ਕੁਝ ਸਮਾਂ ਪਹਿਲਾਂ ਹੀ ਜੈਜ਼ੀ ਬੀ ਨੇ ਇਕ ਟਵੀਟ ਅਜੇ ਦੇਵਗਨ ਬਾਰੇ ਕੀਤਾ ਹੈ। ਅਸਲ ’ਚ ਅਜੇ ਦੇਵਗਨ ਨੇ ਆਪਣੀ ਫ਼ਿਲਮ ‘ਮੈਦਾਨ’ ਦਾ ਪੋਸਟਰ ਸਾਂਝਾ ਕੀਤਾ ਹੈ, ਜਿਸ ਨੂੰ ਰੀ-ਟਵੀਟ ਕਰਦਿਆਂ ਜੈਜ਼ੀ ਬੀ ਨੇ ਅਜੇ ਦੇਵਗਨ ਨੂੰ ਤਿੱਖੇ ਸਵਾਲ ਕੀਤੇ ਹਨ।

ਕਿਸਾਨਾਂ ਨੂੰ ਅੱਤਵਾਦੀ ਆਖਣ 'ਤੇ ਲੋਹਾ-ਲਾਖਾ ਹੋਏ ਸੁਖਬੀਰ, ਮੋਦੀ ਸਰਕਾਰ ਨੂੰ ਪਾਈ ਝਾੜ
ਅੰਮ੍ਰਿਤਸਰ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਹੈ ਕਿ ਸ਼ਾਂਤਮਈ ਢੰਗ ਨਾਲ ਚੱਲ ਰਹੇ ਕਿਸਾਨ ਅੰਦੋਲਨ ਨੂੰ ਧਰਮ ਦੀ ਲੜਾਈ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਹਿੰਦੂ-ਸਿੱਖ-ਮੁਸਲਿਮ ਭਾਈਚਾਰੇ ਵਿਚ ਵੰਡਾਂ ਪਾਉਣ ਦੀਆਂ ਵਿਉਂਤਾ ਘੜੀਆਂ ਜਾ ਰਹੀਆਂ ਹਨ ਪਰ ਉਹ ਸਾਰੇ ਪੰਜਾਬੀਆਂ ਨੂੰ ਅਪੀਲ ਕਰਦੇ ਹਨ ਕਿ ਜਿਹੜੀਆਂ ਪਾਰਟੀਆਂ, ਜਿਹੜੀਆਂ ਏਜੰਸੀਆਂ ਕਿਸਾਨ ਸੰਘਰਸ਼ ਨੂੰ ਵੱਖਵਾਦ ਨਾਲ ਜੋੜ ਰਹੀਆਂ ਹਨ ਉਨ੍ਹਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਾਕਾਰਨ ਦੀ ਲੋੜ ਹੈ।

ਵੱਡੀ ਖ਼ਬਰ: ਜਲੰਧਰ-ਕਪੂਰਥਲਾ ਰੇਲਵੇ ਟਰੈਕ 'ਤੇ ਪ੍ਰੇਮੀ ਜੋੜੇ ਨੇ ਕੀਤੀ ਖ਼ੁਦਕੁਸ਼ੀ, ਧੜ ਨਾਲੋਂ ਵੱਖ ਹੋਈਆਂ ਲੱਤਾਂ
ਜਲੰਧਰ (ਗੁਲਸ਼ਨ)— ਜਲੰਧਰ-ਕਪੂਰਥਲਾ ਰੇਲ ਟਰੈਕ 'ਤੇ ਖੋਜੋਵਾਲ ਨੇੜੇ ਇਕ ਮੁੰਡੇ-ਕੁੜੀ ਵੱਲੋਂ ਟਰੇਨ ਹੇਠਾਂ ਆ ਕੇ ਸ਼ੱਕੀ ਹਾਲਾਤ 'ਚ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁੰਡੇ-ਕੁੜੀ ਦੀਆਂ ਲਾਸ਼ਾਂ ਵੇਖ ਮੌਕੇ 'ਤੇ ਮੌਜੂਦ ਲੋਕ ਵੀ ਹੈਰਾਨ ਹੋ ਗਏ। ਮੁੰਡੇ ਦੀਆਂ ਲੱਤਾਂ ਧੜ ਨਾਲੋਂ ਵੱਖ ਹੋਈਆਂ ਮਿਲੀਆਂ।

ਅਮਰਿੰਦਰ ਗਿੱਲ ਦੀ ਟੀਮ ਨੇ ਕਿਸਾਨਾਂ ਦੇ ਸਮਰਥਨ ’ਚ ਚੁੱਕਿਆ ਵੱਡਾ ਕਦਮ, ਜੀਓ ਨੂੰ ਦਿੱਤਾ ਝਟਕਾ
ਜਲੰਧਰ (ਬਿਊਰੋ)– ਪੰਜਾਬੀ ਗਾਇਕ ਤੇ ਅਦਾਕਾਰ ਅਮਰਿੰਦਰ ਗਿੱਲ ਕਿਸਾਨੀ ਸੰਘਰਸ਼ ਨਾਲ ਡਟੇ ਹੋਏ ਹਨ। ਸੋਸ਼ਲ ਮੀਡੀਆ ਰਾਹੀਂ ਅਮਰਿੰਦਰ ਗਿੱਲ ਤੇ ਉਨ੍ਹਾਂ ਦੀ ਪੂਰੀ ਟੀਮ ਵਲੋਂ ਕਿਸਾਨਾਂ ਦਾ ਸਮਰਥਨ ਕੀਤਾ ਜਾ ਰਿਹਾ ਹੈ। ਅਮਰਿੰਦਰ ਗਿੱਲ ਤੇ ਉਨ੍ਹਾਂ ਦੇ ਭਰਾ ਕਾਰਜ ਗਿੱਲ ਦੀ ਕੰਪਨੀ ‘ਰਿਧਮ ਬੁਆਏਜ਼ ਐਂਟਰਟੇਨਮੈਂਟ’ ਨੇ ਵੀ ਕਿਸਾਨੀ ਸੰਘਰਸ਼ ’ਚ ਆਪਣਾ ਸਮਰਥਨ ਵਧਾਉਂਦਿਆਂ ਹੁਣ ਵੱਡਾ ਕਦਮ ਚੁੱਕਿਆ ਹੈ।

CBSE ਵੱਲੋਂ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਜ਼ਰੂਰੀ ਨੋਟੀਫਿਕੇਸ਼ਨ ਜਾਰੀ, ਦਿੱਤੀ ਗਈ ਇਹ ਸਲਾਹ
ਲੁਧਿਆਣਾ (ਵਿੱਕੀ) : ਕਈ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐਸ. ਈ.) ਦੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀਆਂ ਤਾਰੀਖ਼ਾਂ ਸਰਕੁਲੇਟ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ 'ਚ ਸੀ. ਬੀ. ਐੱਸ. ਈ. ਪ੍ਰੈਕਟੀਕਲ ਪ੍ਰੀਖਿਆਵਾਂ ਦੀਆਂ ਤਾਰੀਖਾਂ ਵੀ ਸ਼ਾਮਲ ਹਨ। ਇਸ ਨਾਲ ਸਕੂਲਾਂ, ਵਿਦਿਆਰਥੀਆਂ ਅਤੇ ਮਾਪਿਆਂ 'ਚ ਘਬਰਾਹਟ ਪੈਦਾ ਹੋ ਗਈ ਹੈ।

ਦਿਲਜੀਤ ਕੋਲੋਂ ਮੁਆਫ਼ੀ ਮੰਗਣ ਦੀ ਸਲਾਹ 'ਤੇ ਭੜਕੀ ਕੰਗਨਾ, ਪ੍ਰਸ਼ੰਸਕਾਂ 'ਤੇ ਕੱਢਿਆ ਗੁੱਸਾ
ਮੁੰਬਈ (ਬਿਊਰੋ) : ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦਾ ਵਿਵਾਦਾਂ ਨਾਲ ਪੁਰਾਣੀ ਰਿਸ਼ਤਾ ਹੈ। ਅਦਾਕਾਰਾ ਇਸ ਨੂੰ ਖੁੱਲ੍ਹ ਕੇ ਕਹਿਣਾ ਅਤੇ ਆਪਣੇ ਆਪ ਨੂੰ ਚੰਗੀ ਤਰ੍ਹਾਂ ਪਰਿਭਾਸ਼ਿਤ ਕਰਨਾ ਜਾਣਦੀ ਹੈ। ਹਾਲ ਹੀ 'ਚ ਦਿਲਜੀਤ ਦੋਸਾਂਝ ਨਾਲ ਉਸ ਦਾ ਟਵਿਟਰ ਵਾਰ ਸੁਰਖੀਆਂ 'ਚ ਰਿਹਾ ਸੀ।
 

Bharat Thapa

This news is Content Editor Bharat Thapa