ਜਾਣੋ 5 ਮਿੰਟਾਂ ''ਚ ਪੰਜਾਬ ਦੇ ਤਾਜ਼ਾ ਹਾਲਾਤ

12/13/2020 8:53:24 PM

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਕੇਜਰੀਵਾਲ ਕਿਸਾਨਾਂ ਦੀ ਪਿੱਠ 'ਚ ਛੁਰਾ ਮਾਰਨ ਵਾਲਾ ਝੂਠਾ ਇਨਸਾਨ: ਕੈਪਟਨ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਨੂੰ ਨਿੱਜੀ ਸੁਆਰਥਾਂ ਲਈ ਵਰਤਣ ਦੇ ਹੱਥਕੰਡੇ ਅਪਣਾਉਣ ਦੀ ਕੋਸ਼ਿਸ਼ ਲਈ ਅਰਵਿੰਦ ਕੇਜਰੀਵਾਲ ਨੂੰ ਕਰੜੇ ਹੱਥੀਂ ਲਿਆ ਹੈ ਜੋ ਆਪਣੇ ਕੋਰੇ ਝੂਠਾ ਅਤੇ ਕੂੜ ਪ੍ਰਚਾਰ ਜਰੀਏ ਪੰਜਾਬ ਵਿੱਚ ਆਪਣੀ ਪਾਰਟੀ ਦੇ ਹੋਛੇ ਚੋਣ ਏਜੰਡੇ ਨੂੰ ਅੱਗੇ ਵਧਾਉਣ ਦੀ ਤਾਕ ਵਿੱਚ ਹੈ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani&hl=en

ਭਲਕੇ ਕਿਸਾਨਾਂ ਦਾ ਅੰਦੋਲਨ ਹੋਵੇਗਾ ਹੋਰ ਤੇਜ਼, ਭੁੱਖ-ਹੜਤਾਲ ਕਰਨਗੇ ਕਿਸਾਨ ਆਗੂ
ਨਵੀਂ ਦਿੱਲੀ— ਕਿਸਾਨ ਅੰਦੋਲਨ ਦਾ ਅੱਜ 18ਵਾਂ ਦਿਨ ਹੈ। ਵੱਡੀ ਗਿਣਤੀ 'ਚ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ। ਕਿਸਾਨ ਜਥੇਬੰਦੀਆਂ ਦੇ ਆਗੂ ਰੋਜ਼ਾਨਾ ਪ੍ਰੈੱਸ ਕਾਨਫਰੰਸ ਕਰ ਕੇ ਆਪਣੀ ਅਗਲੀ ਰਣਨੀਤੀ ਬਾਰੇ ਦੱਸਦੇ ਹਨ। ਅੱਜ ਦੀ ਬੈਠਕ 'ਚ ਕਿਸਾਨ ਜਥੇਬੰਦੀਆਂ ਨੇ ਅਹਿਮ ਫ਼ੈਸਲਾ ਲਿਆ ਹੈ। 

ਕਿਸਾਨਾਂ ਦੀ ਹਿਮਾਇਤ 'ਚ ਕੇਜਰੀਵਾਲ, ਭਲਕੇ ਰੱਖਣਗੇ ਇਕ ਦਿਨ ਦਾ 'ਵਰਤ'
ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਿਸਾਨਾਂ ਦੀ ਹਿਮਾਇਤ ਵਿਚ ਉਤਰੇ ਹਨ। ਕੇਜਰੀਵਾਲ ਨੇ ਕੱਲ੍ਹ ਭਾਵ 14 ਦਸੰਬਰ ਨੂੰ ਇਕ ਦਿਨ ਦਾ ਵਰਤ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ, ਸਮਰਥਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਦੀ ਹਿਮਾਇਤ 'ਚ ਕੱਲ੍ਹ ਆਪਣੇ ਘਰਾਂ 'ਚ ਹੀ ਇਕ ਦਿਨ ਦਾ ਵਰਤ ਰੱਖਣ ਅਤੇ ਕਿਸਾਨਾਂ ਦਾ ਸਮਰਥਨ ਕਰਨ।

ਜਲੰਧਰ 'ਚ ਵੱਡੀ ਵਾਰਦਾਤ, ਛੋਟੇ ਭਰਾ ਨੇ ਭਾਬੀ ਨੂੰ ਮਾਰੀ ਗੋਲ਼ੀ, ਸਦਮੇ 'ਚ ਭਰਾ ਦੀ ਮੌਤ
ਜਲੰਧਰ (ਅਮਿਤ ਸ਼ੋਰੀ) : ਥਾਣਾ ਪੰਜ ਅਧੀਨ ਪੈਂਦੇ ਕਾਲਾਸੰਘਿਆਂ ਰੋਡ ਦਾ ਇਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਜ਼ਮੀਨੀ ਵਿਵਾਦ ਦੇ ਚੱਲਦੇ ਛੋਟੇ ਭਰਾ ਅੰਮ੍ਰਿਤਪਾਲ ਸਿੰਘ ਉਰਫ ਲੱਕੀ ਵਲੋਂ ਵੱਡੇ ਭਰਾ ਜਸਵਿੰਦਰ ਸਿੰਘ ਉਰਫ ਰਾਜਾ ਅਤੇ ਭਰਜਾਈ 'ਤੇ ਗੋਲ਼ੀ ਚਲਾ ਦਿੱਤੀ ਗਈ। 

ਕਿਸਾਨ ਅੰਦੋਲਨ: ਦਿੱਲੀ-ਜੈਪੁਰ ਹਾਈਵੇਅ 'ਤੇ ਕਿਸਾਨਾਂ ਦਾ ਵੱਡਾ ਇਕੱਠ, ਲੱਗਾ ਲੰਬਾ ਜਾਮ
ਨਵੀਂ ਦਿੱਲੀ— ਕਿਸਾਨ ਅੰਦੋਲਨ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ। ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਨਾਲ ਜੁੜੇ ਆਗੂਆਂ ਨਾਲ ਕਈ ਦੌਰ ਦੀ ਗੱਲਬਾਤ ਹੋਈ ਹੈ ਪਰ ਮਸਲਾ ਹੱਲ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ। ਜਿਸ ਕਾਰਨ ਕਿਸਾਨ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਡਟੇ ਹਨ।

ਸੋਨੂੰ ਸੂਦ ਫਿਰ ਬਣੇ ਲੋੜਵੰਦਾਂ ਲਈ ਹੀਰੋ, ਰੋਜ਼ੀ-ਰੋਟੀ ਗਵਾ ਚੁੱਕੇ ਲੋਕਾਂ ਲਈ ਸ਼ੁਰੂ ਕੀਤੀ ਨਵੀਂ ਪਹਿਲ
ਜਲੰਧਰ (ਬਿਊਰੋ) : ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਕੋਵਿਡ-19 ਮਹਾਮਾਰੀ ਦਰਮਿਆਨ ਲੋੜਵੰਦਾਂ ਦੀ ਸਹਾਇਤਾ ਲਈ ਇਕ ਹੋਰ ਪਹਿਲ ਕੀਤੀ ਹੈ। ਉਹ ਤਾਲਾਬੰਦੀ ਦੌਰਾਨ ਆਪਣੀ ਰੋਜ਼ੀ-ਰੋਟੀ ਗੁਆ ਚੁੱਕੇ ਲੋਕਾਂ ਨੂੰ ਈ-ਰਿਕਸ਼ਾ ਗਿਫ਼ਟ ਕਰ ਰਹੇ ਹਨ। 'ਦਬੰਗ' ਅਦਾਕਾਰ ਨੇ ਆਪਣੇ ਇਸ ਨਵੇਂ ਇਨੀਸ਼ੀਏਟ 'ਖੁਦ ਕਮਾਓ ਘਰ ਚਲਾਓ' ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝਾ ਕੀਤਾ ਹੈ। 

ਸਿੱਧੂ ਦਾ ਵੱਡਾ ਬਿਆਨ, ਕੇਂਦਰ ਨੇ ਕਿਸਾਨਾਂ ਦੇ ਹੱਥ ਫੜ੍ਹਾਇਆ 500ਰੁਪਏ ਦਾ ਲਾਲੀਪਾਪ
ਚੰਡੀਗੜ੍ਹ/ਜਲੰਧਰ: ਕੇਂਦਰ ਦੇ ਖ਼ਿਲਾਫ ਕਿਸਾਨ ਅੰਦੋਲਨ ਕਰ ਰਹੀਆਂ ਜਥੇਬੰਦੀਆਂ ਇਕ ਕਦਮ ਵੀ ਪਿੱਛੇ ਹਟਦੀਆਂ ਨਜ਼ਰ ਨਹੀਂ ਆ ਰਹੀਆਂ ਹਨ। ਪਿਛਲੇ ਕਈ ਮਹੀਨਿਆਂ ਤੋਂ ਕੇਂਦਰ ਸਰਕਾਰ ਅਤੇ ਕਿਸਾਨਾਂ 'ਚ ਜਾਰੀ ਖਿੱਚੋਤਾਣ ਵੱਧਦਾ ਦਿਖਾਈ ਦੇ ਰਿਹਾ ਹੈ। ਕਈ ਪਾਲੀਵੁੱਡ, ਬਾਲੀਵੁੱਡ ਅਦਾਕਾਰਾਂ ਦੇ ਇਲਾਵਾ ਰਾਜਨੇਤਾ ਵੀ ਇਸ ਅੰਦੋਲਨ 'ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। 

ਦਿੱਲੀ ਧਰਨੇ 'ਚ ਪਹੁੰਚ ਗਿੱਪੀ ਗਰੇਵਾਲ ਨੇ ਸੇਵਾ 'ਚ ਵੰਡਾਇਆ ਹੱਥ, ਪਕਾਈਆਂ ਰੋਟੀਆਂ (ਤਸਵੀਰਾਂ)
ਜਲੰਧਰ (ਬਿਊਰੋ) : ਖ਼ੇਤੀ ਬਿੱਲਾਂ ਦੇ ਵਿਰੋਧ 'ਚ ਦਿੱਲੀ ਸਰਹੱਦ 'ਤੇ ਕਿਸਾਨ ਅੰਦੋਲਨ ਦਾ ਰੁਝਾਨ ਹੁਣ ਖੱਬੇ ਪਾਸੇ ਝੁਕਣਾ ਸ਼ੁਰੂ ਹੋ ਗਿਆ ਹੈ। ਕਿਸਾਨ ਮਾਰੂ ਖ਼ੇਤੀ ਬਿੱਲਾਂ ਖਿਲਾਫ਼ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦੇ ਮੋਰਚੇ ਨੂੰ ਹਰ ਵਰਗ ਦਾ ਸਹਿਯੋਗ ਮਿਲ ਰਿਹਾ ਹੈ।

ਵੱਡੀ ਖ਼ਬਰ : ਕਿਸਾਨ ਅੰਦੋਲਨ ਦੀ ਹਿਮਾਇਤ 'ਚ ਡੀ. ਆਈ. ਜੀ. ਲਖਮਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ
ਬਠਿੰਡਾ (ਵਿਜੈ ਵਰਮਾ) : ਪੰਜਾਬ ਜੇਲ੍ਹ ਮਹਿਕਮੇ ਦੇ ਡੀ. ਆਈ. ਜੀ. ਲਖਮਿੰਦਰ ਸਿੰਘ ਜਾਖੜ ਨੇ ਕਿਸਾਨੀ ਸੰਘਰਸ਼ ਦੀ ਹਿਮਾਇਤ ਕਰਦਿਆਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਆਪਣੇ ਅਸਤੀਫ਼ੇ 'ਚ ਡੀ. ਆਈ. ਜੀ. ਨੇ ਲਿਖਿਆ ਹੈ ਕਿ ਭਾਰਤ ਦਾ ਕਿਸਾਨ ਪ੍ਰੇਸ਼ਾਨ ਹੈ।

ਕਿਸਾਨ ਅੰਦੋਲਨ ਦੌਰਾਨ ਵੱਡੀ ਹਲਚਲ, ਭਾਜਪਾ ਨੇ ਪੰਜਾਬ ਦੇ 4 ਨੇਤਾਵਾਂ ਨੂੰ ਅਚਾਨਕ ਦਿੱਲੀ ਸੱਦਿਆ
ਚੰਡੀਗੜ੍ਹ (ਹਰੀਸ਼ਚੰਦਰ) : ਪੰਜਾਬ ਦੇ 4 ਭਾਜਪਾ ਨੇਤਾਵਾਂ ਨੂੰ ਪਾਰਟੀ ਲੀਡਰਸ਼ਿਪ ਨੇ ਸ਼ਨੀਵਾਰ ਨੂੰ ਅਚਾਨਕ ਦਿੱਲੀ ਸੱਦ ਲਿਆ ਹੈ। ਜੰਮੂ ਤੋਂ ਵਾਪਸ ਆਉਂਦੇ ਹੀ ਪੰਜਾਬ ਭਾਜਪਾ ਇੰਚਾਰਜ ਦੁਸ਼ਯੰਤ ਗੌਤਮ ਨੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸੰਗਠਨ ਮਹਾਮੰਤਰੀ ਦਿਨੇਸ਼ ਕੁਮਾਰ, ਪ੍ਰਦੇਸ਼ ਜਨਰਲ ਸਕੱਤਰ ਸੁਭਾਸ਼ ਸ਼ਰਮਾ ਅਤੇ ਜੀਵਨ ਗੁਪਤਾ ਨੂੰ ਦਿੱਲੀ ਆਉਣ ਦਾ ਫ਼ਰਮਾਨ ਸੁਣਾ ਦਿੱਤਾ ਹੈ। 

ਕਿਸਾਨਾਂ ਦੇ ਸਮਰਥਨ 'ਚ ਜੈਜ਼ੀ ਬੀ ਨੇ ਜੀਓ ਨੂੰ ਦਿੱਤਾ ਝਟਕਾ, ਕਿਹਾ 'ਸਾਰੇ ਜੀਓ ਸਾਵਨ ਦਾ ਕਰੋ ਬਾਈਕਾਟ'
ਜਲੰਧਰ (ਬਿਊਰੋ) : ਖ਼ੇਤੀ ਬਿੱਲਾਂ ਦੇ ਵਿਰੋਧ 'ਚ ਦਿੱਲੀ ਸਰਹੱਦ 'ਤੇ ਕਿਸਾਨ ਅੰਦੋਲਨ ਦਾ ਰੁਝਾਨ ਹੁਣ ਖੱਬੇ ਪਾਸੇ ਝੁਕਣਾ ਸ਼ੁਰੂ ਹੋ ਗਿਆ ਹੈ। ਕਿਸਾਨ ਮਾਰੂ ਖ਼ੇਤੀ ਬਿੱਲਾਂ ਖਿਲਾਫ਼ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਦਿੱਲੀ ਦੀਆਂ ਸਰਹੱਦਾਂ 'ਤੇ ਪ੍ਰਦਰਸ਼ਨ ਕਰਦੇ ਹੋਏ ਕਿਸਾਨਾਂ 2 ਹਫ਼ਤਿਆਂ ਤੋਂ ਜ਼ਿਆਦਾ ਦਿਨ ਹੋ ਚੁੱਕੇ ਹਨ। 


Bharat Thapa

Content Editor

Related News