ਜਾਣੋ 5 ਮਿੰਟਾਂ ''ਚ ਪੰਜਾਬ ਦੇ ਤਾਜ਼ਾ ਹਾਲਾਤ

Monday, Dec 14, 2020 - 09:02 PM (IST)

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਕਿਸਾਨਾਂ ਨੂੰ ਮੰਦਾ ਬੋਲਣ ਵਾਲਿਆਂ ’ਤੇ ਵਰ੍ਹੇ ਜਸਬੀਰ ਜੱਸੀ, ਕਹਿ ਦਿੱਤੀ ਵੱਡੀ ਗੱਲ
ਜਲੰਧਰ (ਬਿਊਰੋ)– ਕਿਸਾਨ ਅੰਦੋਲਨ ਨੂੰ ਲੈ ਕੇ ਇਕ ਟਵੀਟ ਸੋਸ਼ਲ ਮੀਡੀਆ ’ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਸ ਟਵੀਟ ’ਚ ਕਿਸਾਨ ਧਰਨਿਆਂ ਦੌਰਾਨ ਪਿੱਜ਼ਾ ਦਾ ਲੰਗਰ ਵਾਲੀ ਗੱਲ ਤੇ ਕਿਸਾਨਾਂ ਵਲੋਂ ਕਰਵਾਈ ਪੈਰਾਂ ਦੀ ਮਸਾਜ ਨੂੰ ਮੁੱਦਾ ਬਣਾਇਆ ਜਾ ਰਿਹਾ ਹੈ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani&hl=en

ਕਿਸਾਨਾਂ ਨਾਲ ਜਲਦ ਹੋਵੇਗੀ ਅਗਲੀ ਬੈਠਕ, ਅਸੀਂ ਜਥੇਬੰਦੀਆਂ ਦੇ ਸੰਪਰਕ 'ਚ ਹਾਂ : ਨਰੇਂਦਰ ਤੋਮਰ
ਨਵੀਂ ਦਿੱਲੀ- ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਸੋਮਵਾਰ ਨੂੰ ਕਿਹਾ ਕਿ ਕਿਸਾਨਾਂ ਨਾਲ ਵਾਰਤਾ ਦੀ ਅਗਲੀ ਤਾਰੀਖ਼ ਤੈਅ ਕਰਨ ਲਈ ਸਰਕਾਰ ਉਨ੍ਹਾਂ ਨਾਲ ਸੰਪਰਕ 'ਚ ਹੈ। ਤੋਮਰ ਨੇ ਕਿਹਾ,''ਬੈਠਕ ਯਕੀਨੀ ਰੂਪ ਨਾਲ ਹੋਵੇਗੀ। ਅਸੀਂ ਕਿਸਾਨਾਂ ਨਾਲ ਸੰਪਰਕ 'ਚ ਹਾਂ।'' ਉਨ੍ਹਾਂ ਨੇ ਕਿਹਾ ਕਿ ਸਰਕਾਰ ਕਿਸੇ ਵੀ ਸਮੇਂ ਗੱਲਬਾਤ ਲਈ ਤਿਆਰ ਹੈ।

ਖੇਤੀ ਕਾਨੂੰਨ ਸਿਰਫ਼ ਕਿਸਾਨਾਂ ਦੇ ਹੀ ਨਹੀਂ ਸਗੋਂ ਆਮ ਆਦਮੀ ਦੇ ਵੀ ਖ਼ਿਲਾਫ਼ ਹਨ: ਕੇਜਰੀਵਾਲ
ਨਵੀਂ ਦਿੱਲੀ— ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਧਰਨਿਆਂ 'ਤੇ ਬੈਠੇ ਕਿਸਾਨਾਂ ਦੇ ਸਮਰਥਨ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਵਰਤ ਰੱਖਿਆ। ਕੇਜਰੀਵਾਲ ਦੇ ਨਾਲ-ਨਾਲ ਪਾਰਟੀ ਵਰਕਰਾਂ ਨੇ ਵੀ ਸਮੂਹਕ ਵਰਤ ਰੱਖ ਕੇ ਕਿਸਾਨਾਂ ਪ੍ਰਤੀ ਇਕਜੁੱਟਤਾ ਜ਼ਾਹਰ ਕੀਤੀ। 

ਆਦਮਪੁਰ ਤੋਂ ਮੁੰਬਈ ਜਾਣ ਵਾਲੀ ਫਲਾਈਟ ਦਾ ਦਿਨ ਤੇ ਸਮਾਂ ਬਦਲਿਆ, ਹਫ਼ਤੇ 'ਚ 4 ਦਿਨ ਭਰੇਗੀ ਉਡਾਣ
ਜਲੰਧਰ (ਸਲਵਾਨ)— ਸਪਾਈਸ ਜੈੱਟ ਨੇ ਜਲੰਧਰ ਦੇ ਆਦਮਪੁਰ ਏਅਰਪੋਰਟ ਤੋਂ ਮਾਇਆਨਗਰੀ ਮੁੰਬਈ ਆਉਣ-ਜਾਣ ਵਾਲੀ ਫਲਾਈਟ ਦੇ ਦਿਨ ਅਤੇ ਸਮੇਂ 'ਚ ਤਬਦੀਲੀ ਕੀਤੀ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਤਬਦੀਲੀ ਬਦਲਦੇ ਮੌਸਮ ਅਤੇ ਯਾਤਰੀਆਂ ਦੀ ਕਮੀ ਨੂੰ ਵੇਖਦਿਆਂ ਕੀਤੀ ਗਈ ਹੈ। 

ਕਿਸਾਨਾਂ ਵਲੋਂ ਪਿੱਜ਼ਾ ਖਾਣ ’ਤੇ ਬੋਲਣ ਵਾਲਿਆਂ ਨੂੰ ਦਿਲਜੀਤ ਦੋਸਾਂਝ ਨੇ ਦਿੱਤਾ ਵੱਡਾ ਜਵਾਬ
ਜਲੰਧਰ (ਬਿਊਰੋ)– ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਸੋਸ਼ਲ ਮੀਡੀਆ ’ਤੇ ਕਾਫੀ ਸਰਗਰਮ ਰਹਿੰਦੇ ਹਨ। ਹਾਲ ਹੀ ’ਚ ਉਹ ਟਵਿਟਰ ’ਤੇ ਸਭ ਦਾ ਦਿਲ ਜਿੱਤ ਰਹੇ ਹਨ। ਅਸਲ ’ਚ ਦਿਲਜੀਤ ਕਿਸਾਨ ਅੰਦੋਲਨ ਦਾ ਸਮਰਥਨ ਕਰ ਰਹੇ ਹਨ ਤੇ ਇਸ ਸਬੰਧੀ ਉਨ੍ਹਾਂ ਦੀ ਬਹਿਸਬਾਜ਼ੀ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨਾਲ ਵੀ ਹੋਈ ਸੀ।

ਕਿਸਾਨਾਂ ਦੀ ਹਮਾਇਤ 'ਚ ਆਏ ਖੰਨਾ ਦੇ 'ਹੋਟਲ ਮਾਲਕਾਂ' ਨੇ ਕਰ ਦਿੱਤਾ ਵੱਡਾ ਐਲਾਨ
ਖੰਨਾ (ਵਿਪਨ) : ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਅੰਦੋਲਨ 'ਤੇ ਬੈਠੇ ਕਿਸਾਨਾਂ ਲਈ ਖੰਨਾ ਦੇ ਹੋਟਲ ਮਾਲਕਾਂ ਨੇ ਦਿਲ ਖੋਲ੍ਹ ਦਿੱਤਾ ਹੈ। ਹੋਟਲ ਮਾਲਕਾਂ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਦਿੱਲੀ ਆਉਣ-ਜਾਣ ਵਾਲੇ ਕਿਸਾਨਾਂ ਨੂੰ ਮੁਫਤ ਭੋਜਨ ਦਿੱਤਾ ਜਾਵੇਗਾ। 

ਕਿਸਾਨ ਮੁੱਦਿਆਂ ਨੂੰ ਲੈ ਕੇ 'ਮੰਥਨ', ਅਮਿਤ ਸ਼ਾਹ ਨਾਲ ਖੇਤੀਬਾੜੀ ਮੰਤਰੀ ਦੀ ਅਹਿਮ ਬੈਠਕ
ਨਵੀਂ ਦਿੱਲੀ— ਕਿਸਾਨਾਂ ਦੇ ਮੁੱਦੇ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦੀ ਬੈਠਕ ਸ਼ੁਰੂ ਹੋ ਗਈ ਹੈ। ਇਹ ਬੈਠਕ ਅਮਿਤ ਸ਼ਾਹ ਦੇ ਘਰ ਹੋ ਰਹੀ ਹੈ। ਸੂਤਰਾਂ ਮੁਤਾਬਕ ਇਸ ਬੈਠਕ 'ਚ ਕਿਸਾਨਾਂ ਨੂੰ ਲੈ ਕੇ ਵੱਡਾ ਫ਼ੈਸਲਾ ਆ ਸਕਦਾ ਹੈ। ਇਸ ਬੈਠਕ 'ਚ ਕੈਬਨਿਟ ਸਕੱਤਰ ਰਾਜੀਵ ਗਾਬਾ, ਗ੍ਰਹਿ ਸਕੱਤਰ ਅਜੇ ਭੱਲਾ ਵੀ ਮੌਜੂਦ ਹਨ। 

ਮੋਦੀ ਨਾਲ ਸਿਆਸੀ ਪੇਚ ਫਸਾਉਣ ਦੇ ਮੂਡ 'ਚ ਕਿਸਾਨ, ਮੋਰਚੇ 'ਚ ਹੋ ਸਕਦੈ 'ਨਵੀਂ ਪਾਰਟੀ' ਦਾ ਐਲਾਨ
ਪਟਿਆਲਾ/ਰੱਖੜਾ (ਰਣਜੀਤ ਰਾਣਾ) : ਸੂਬੇ ਅੰਦਰ 2022 'ਚ ਆਪਣੀ ਹੋਂਦ ਬਚਾਉਣ ਲਈ ਵੱਖ-ਵੱਖ ਸਿਆਸੀ ਪਾਰਟੀਆਂ ਕਿਸਾਨਾਂ ਵੱਲੋਂ ਵਿੱਢੇ ਦਿੱਲੀ ਅੰਦੋਲਨ ’ਤੇ ਦਾਅ-ਪੇਚ ਖੇਡ ਰਹੀਆਂ ਹਨ। ਭਾਵੇਂ ਕਿ ਕਾਂਗਰਸ, ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਹੋਵੇ ਪਰ ਹੁਣ ਦਿੱਲੀ ਵਿਖੇ ਕਿਸਾਨਾਂ ’ਤੇ ਹੋਏ ਬੇਤਹਾਸ਼ਾ ਇਕੱਠ ਦੀ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਖੇਤੀ ਸੋਧ ਬਿੱਲਾਂ ਨੂੰ ਕਾਨੂੰਨ ਬਣਾ ਦੇਣ ਤੋਂ ਬਾਅਦ ਰੱਦ ਕਰਨ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਦੌਰਾਨ ਇੰਝ ਪ੍ਰਤੀਤ ਹੋ ਰਿਹਾ ਹੈ ਕਿ ਜਿਵੇਂ ਕਿਸਾਨਾਂ ਦੇ ਸੰਘਰਸ਼ 'ਚੋਂ ਅੰਨਾ ਹਜ਼ਾਰੇ ਦੇ ਅੰਦੋਲਨ ਵਾਂਗ ਇੱਕ ਨਵੀਂ ਸਿਆਸੀ ਪਾਰਟੀ ਜਨਮ ਲਵੇਗੀ।

ਸੰਘਰਸ਼ ਨੂੰ ਤੇਜ਼ ਹੁੰਦਿਆਂ ਵੇਖ ਨੀਰੂ ਬਾਜਵਾ ਨੇ ਕਿਸਾਨਾਂ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਅਰਦਾਸ
ਜਲੰਧਰ (ਬਿਊਰੋ) : ਖ਼ੇਤੀ ਬਿੱਲਾਂ ਦੇ ਵਿਰੋਧ 'ਚ ਦਿੱਲੀ ਸਰਹੱਦ 'ਤੇ ਕਿਸਾਨ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦੇ ਮੋਰਚੇ ਨੂੰ ਹਰ ਵਰਗ ਦਾ ਸਾਥ ਮਿਲ ਰਿਹਾ ਹੈ। ਪੰਜਾਬੀ ਇੰਡਸਟਰੀ ਦੇ ਸਿਤਾਰੇ ਪਹਿਲੇ ਦਿਨ ਤੋਂ ਹੀ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ। ਪੰਜਾਬੀ ਕਲਾਕਾਰ ਵੀ ਇਸ ਮੋਰਚੇ 'ਚ ਆਪਣੀ ਹਾਜ਼ਰੀ ਲਗਵਾ ਰਹੇ ਹਨ।

ਕਿਸਾਨੀ ਸੰਘਰਸ਼ ਲਈ ਅੱਗੇ ਆਏ ਹਨੀ ਸਿੰਘ, ਕਿਸਾਨਾਂ ਦੇ ਸਨਮਾਨ ਲਈ ਚੁੱਕਿਆ ਇਹ ਕਦਮ
ਜਲੰਧਰ (ਬਿਊਰੋ) : ਖ਼ੇਤੀ ਬਿੱਲਾਂ ਦੇ ਵਿਰੋਧ 'ਚ ਦਿੱਲੀ ਸਰਹੱਦ 'ਤੇ ਕਿਸਾਨ ਅੰਦੋਲਨ ਦਾ ਰੁਝਾਨ ਹੁਣ ਖੱਬੇ ਪਾਸੇ ਝੁਕਣਾ ਸ਼ੁਰੂ ਹੋ ਗਿਆ ਹੈ। ਕਿਸਾਨ ਮਾਰੂ ਖ਼ੇਤੀ ਬਿੱਲਾਂ ਖਿਲਾਫ਼ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦੇ ਮੋਰਚੇ ਨੂੰ ਹਰ ਵਰਗ ਦਾ ਸਹਿਯੋਗ ਮਿਲ ਰਿਹਾ ਹੈ। 

ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵੱਲੋਂ ਭੁੱਖ ਹੜਤਾਲ ਸ਼ੁਰੂ
ਨਵੀਂ ਦਿੱਲੀ (ਵਾਰਤਾ) : ਖੇਤੀਬਾੜੀ ਸੁਧਾਰ ਕਾਨੂੰਨਾਂ ਦੇ ਵਿਰੋਧ ਵਿਚ ਸੋਮਵਾਰ ਨੂੰ ਕਿਸਾਨ ਸੰਗਠਨ ਨੇ ਅੰਦੋਲਨ ਤੇਜ਼ ਕਰ ਦਿੱਤਾ ਅਤੇ ਸਰਕਾਰ 'ਤੇ ਦਬਾਅ ਵਧਾਉਣ ਲਈ ਭੁੱਖ ਹੜਤਾਲ 'ਤੇ ਚਲੇ ਗਏ। ਕਿਸਾਨ ਨੇਤਾ ਸਵੇਰੇ 8 ਵਜੇ ਤੋਂ ਭੁੱਖ ਹੜਤਾਲ 'ਤੇ ਚਲੇ ਗਏ ਜੋ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਇਹ ਭੁੱਖ ਹੜਤਾਲ ਰਾਜਧਾਨੀ ਦੇ ਗਾਜੀਪੁਰ, ਟਿਕਰੀ, ਸਿੱਘੂ ਸਰਹੱਦ ਅਤੇ ਕੁੱਝ ਹੋਰ ਸਥਾਨਾਂ 'ਤੇ ਕੀਤੀ ਜਾਵੇਗੀ ।

ਦਿਲਜੀਤ ਨਾਲ ਭਿੜਨ ਤੋਂ ਬਾਅਦ ਕੰਗਨਾ ਨੇ ਰੱਖਿਆ ਮੰਤਰੀ ਨਾਲ ਕੀਤੀ ਮੁਲਾਕਾਤ, ਜਾਣੋ ਕੀ ਹੈ ਵਜ੍ਹਾ
ਜਲੰਧਰ (ਬਿਊਰੋ) - ਕਿਸਾਨੀ ਅੰਦੋਲਨ ਨੂੰ ਲੈ ਕੇ ਦਿਲਜੀਤ ਦੋਸਾਂਝ ਨਾਲ ਪੰਗਾ ਲੈਣ ਤੋਂ ਬਾਅਦ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਆਪਣੀ ਅਗਲੀ ਫ਼ਿਲਮ 'ਤੇਜਸ' ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਲਈ ਕੰਗਨਾ ਰਣੌਤ ਫ਼ਿਲਮ ਦੀ ਟੀਮ ਨਾਲ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਵੀ ਮਿਲੀ। 


Bharat Thapa

Content Editor

Related News