ਜਾਣੋ 5 ਮਿੰਟਾਂ ''ਚ ਪੰਜਾਬ ਦੇ ਤਾਜ਼ਾ ਹਾਲਾਤ

Sunday, Dec 20, 2020 - 10:02 PM (IST)

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਜਲੰਧਰ ’ਚ ਪ੍ਰਾਪਰਟੀ ਵਿਵਾਦ ਦਾ ਖ਼ੌਫ਼ਨਾਕ ਅੰਤ, ਭਰਾ ’ਤੇ ਗੋਲੀ ਚਲਾਉਣ ਵਾਲੇ ਅੰਮਿ੍ਰਤਪਾਲ ਨੇ ਕੀਤੀ ਖ਼ੁਦਕੁਸ਼ੀ
ਜਲੰਧਰ (ਸ਼ੋਰੀ, ਮੁਨੀਸ਼)—ਜਲੰਧਰ ਵਿਖੇ ਇਕ ਪਰਿਵਾਰ ’ਚ ਪ੍ਰਾਪਰਟੀ ਵਿਵਾਦ ਨੂੰ ਲੈ ਕੇ ਚੱਲ ਰਹੇ ਝਗੜੇ ਦਾ ਅਜਿਹਾ ਖ਼ੌਫ਼ਨਾਕ ਅੰਤ ਹੋਇਆ, ਜਿਸ ਦੇ ਬਾਰੇ ਪਰਿਵਾਰ ਨੇ ਕਦੇ ਸੋਚਿਆ ਵੀ ਨਹੀਂ ਸੀ। ਥਾਣਾ 5 ਨੰਬਰ ਅਧੀਨ ਆਉਂਦੇ ਕਾਲਾ ਸੰਘਿਆ ਰੋਡ ’ਤੇ ਪੈਂਦੇ ਗ੍ਰੀਨ ਐਵੇਨਿਊ ’ਚ ਪ੍ਰਾਪਰਟੀ ਵਿਵਾਦ ਨੂੰ ਲੈ ਕੇ ਭਰਾ ’ਤੇ ਗੋਲੀ ਚਲਾਉਣ ਵਾਲੇ ਅੰਮਿ੍ਰਤਪਾਲ ਸਿੰਘ ਵੱਲੋਂ ਫਿਲੌਰ ਵਿਖੇ ਨਹਿਰ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲੈਣ ਦੀ ਸੂਚਨਾ ਮਿਲੀ ਹੈ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani&hl=en

ਕਿਸਾਨ ਅੰਦੋਲਨ ਦਰਮਿਆਨ ਇਨਕਮ ਟੈਕਸ ਦੀ ਰੇਡ ਤੋਂ ਬਾਅਦ ਆੜ੍ਹਤੀਆਂ ਨੇ ਕੀਤਾ ਵੱਡਾ ਐਲਾਨ
ਮੋਗਾ (ਵਿਪਨ,ਰਾਕੇਸ਼): ਕੱਲ੍ਹ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਵਿਜੈ ਕਾਲੜਾ ਅਤੇ ਵੱਖ-ਵੱਖ ਜ਼ਿਲਿ੍ਹਆ ’ਚ ਆੜ੍ਹਤੀਆਂ ਦੇ ਘਰ ਇਨਕਮ ਟੈਕਸ ਦੀ ਰੇਡ ਦੇ ਬਾਅਦ ਆੜ੍ਹਤੀਆਂ ਨੇ ਵੱਡਾ ਐਲਾਨ ਕੀਤਾ ਹੈ। ਇਸ ਸਬੰਧੀ ਆੜ੍ਹਤੀ ਐਸੋਸੀਏਸ਼ਨ ਵਲੋਂ 22 ਦਸੰਬਰ ਤੋਂ 25 ਦਸੰਬਰ ਤੱਕ ਪੰਜਾਬ ਦੀਆਂ ਮੰਡੀਆਂ ਬੰਦ ਕਰਨ ਦਾ ਐਲਾਨ ਕੀਤਾ ਹੈ।

ਪੀ. ਐੱਮ. ਮੋਦੀ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ ਹੋਏ ਨਤਮਸਤਕ (ਤਸਵੀਰਾਂ)
ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਯਾਨੀ ਕਿ ਅੱਜ ਸਵੇਰੇ ਅਚਾਨਕ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ’ਚ ਮੱਥਾ ਟੇਕਣ ਪੁੱਜੇ। ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀ ਰਕਾਬਗੰਜ ਸਾਹਿਬ ’ਚ ਪਹੁੰਚ ਕੇ ਆਪਣਾ ਸਰਵਉੱਚ ਬਲੀਦਾਨ ਦੇਣ ਵਾਲੇ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਸਾਹਮਣੇ ਨਤਮਸਤਕ ਹੋਏ। 

ਵੱਡੀ ਖ਼ਬਰ : ਦਿੱਲੀ ਅੰਦੋਲਨ ’ਚੋਂ ਪਰਤ ਕੇ ਨੌਜਵਾਨ ਕਿਸਾਨ ਤੇ ਰੱਸਾ-ਕੱਸੀ ਦੇ ਖ਼ਿਡਾਰੀ ਨੇ ਕੀਤੀ ਖ਼ੁਦਕੁਸ਼ੀ
ਬਠਿੰਡਾ/ਭਗਤਾਭਾਈ (ਪਰਵੀਨ) : ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਸੰਘਰਸ਼ ਦਰਮਿਆਨ ਇਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿਸ ਵਿਚ ਇਕ 22 ਸਾਲਾ ਨੌਜਵਾਨ ਕਿਸਾਨ ਅਤੇ ਕੌਮੀ ਪੱਧਰ ਦੇ ਰੱਸਾ-ਕੱਸੀ ਦੇ ਖਿਡਾਰੀ ਨੇ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰ ਲਈ। 

ਜਗਰਾਓਂ ’ਚ ਵੱਡੀ ਵਾਰਦਾਤ, NRI ਦੋਸਤਾਂ ਨੇ ਮੋਟਰ ’ਤੇ ਲਿਜਾ ਕੇ ਗੋਲੀਆਂ ਨਾਲ ਭੁੰਨਿਆ ਦੋਸਤ
ਜਗਰਾਓਂ (ਰਾਜ ਬੱਬਰ)— ਜਗਰਾਉਂ ਦੇ ਪਿੰਡ ਸਿੱਧਵਾਂ ਖੁਰਦ ਦੇ ਰਹਿਣ ਵਾਲੇ 42 ਸਾਲ ਦੇ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿ੍ਰਤਕ ਦੀ ਪਛਾਣ ਰਣਧੀਰ ਸਿੰਘ ਵਜੋਂ ਹੋਈ ਹੈ, ਜਿਸ ਦਾ ਉਸ ਦੇ ਹੀ ਦੋ ਦੋਸਤਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।

ਦਿੱਲੀ ਪਹੁੰਚੇ ਕਰਨ ਔਜਲਾ, ਕਿਹਾ- ‘ਅਸੀਂ ਬੱਸਾਂ ਨੂੰ ਅੱਗ ਲਾਉਣ ਵਾਲੇ ਨਹੀਂ, ਵੈਰੀਆਂ ਨੂੰ ਪਰਸ਼ਾਦਾ ਛਕਾਉਣ ਵਾਲੇ ਹਾਂ’
ਨਵੀਂ ਦਿੱਲੀ (ਬਿਊਰੋ)– ਪੰਜਾਬੀ ਗਾਇਕ ਕਰਨ ਔਜਲਾ ਵੀ ਕੈਨੇਡਾ ਤੋਂ ਦਿੱਲੀ ਕਿਸਾਨ ਅੰਦੋਲਨ ’ਚ ਹਿੱਸਾ ਲੈਣ ਪਹੁੰਚ ਗਏ ਹਨ। ਕਰਨ ਔਜਲਾ ਨੇ ਇਸ ਦੌਰਾਨ ਜਿਥੇ ਧਰਨਾਕਾਰੀਆਂ ਨਾਲ ਗੱਲਬਾਤ ਕੀਤੀ, ਉਥੇ ਖਾਲਸਾ ਏਡ ਨਾਲ ਮਿਲ ਕੇ ਸੇਵਾ ’ਚ ਵੀ ਹੱਥ ਵੰਡਾਇਆ। 

ਸ਼ਹਿਨਾਜ਼ ਗਿੱਲ ਦੀ ਇਸ ਵੀਡੀਓ ਨੇ ਜਿੱਤੇ ਸਭ ਦੇ ਦਿਲ, ਇੰਟਰਨੈੱਟ ’ਤੇ ਅੱਗ ਵਾਂਗ ਹੋਈ ਵਾਇਰਲ
ਮੁੰਬਈ (ਬਿਊਰੋ)– ਪੰਜਾਬ ਦੀ ਕੈਟਰੀਨਾ ਕੈਫ ਯਾਨੀ ਕਿ ਸ਼ਹਿਨਾਜ਼ ਕੌਰ ਗਿੱਲ ਦੀ ਜ਼ਿੰਦਗੀ ਬਿੱਗ ਬੌਸ ਦੇ ਘਰ ’ਚ ਜਾਣ ਤੋਂ ਬਾਅਦ ਪੂਰੀ ਤਰ੍ਹਾਂ ਨਾਲ ਬਦਲ ਚੁੱਕੀ ਹੈ। ਜਿਥੇ ਸ਼ਹਿਨਾਜ਼ ਪਹਿਲਾਂ ਸਿਰਫ ਪੰਜਾਬ ’ਚ ਮਸ਼ਹੂਰ ਸੀ, ਉਥੇ ਹੁਣ ਉਸ ਦੇ ਚਰਚੇ ਦੇਸ਼ ਭਰ ’ਚ ਹਨ।
 


Bharat Thapa

Content Editor

Related News