ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

12/23/2020 8:59:16 PM

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਕੇਂਦਰ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਦਾ ਠੋਕਵਾਂ ਜਵਾਬ, ਗੱਲਬਾਤ ਲਈ ਲਿਖਤੀ ’ਚ ਠੋਸ ਤਜਵੀਜ਼ਾਂ ਭੇਜੋ
ਨਵੀਂ ਦਿੱਲੀ—ਕੇਂਦਰ ਸਰਕਾਰ ਦੇ ਸੱਦੇ ਪੱਤਰ ’ਤੇ ਅੱਜ ਯਾਨੀ ਕਿ ਬੁੱਧਵਾਰ ਨੂੰ ਕਿਸਾਨ ਜਥੇਬੰਦੀਆਂ ਨੇ ਬੈਠਕ ਕੀਤੀ। ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਨਾਲ ਗੱਲਬਾਤ ਲਈ ਮੁੜ ਮੰਥਨ ਮਗਰੋਂ ਪ੍ਰੈਸ ਕਾਨਫਰੰਸ ਕੀਤੀ ਹੈ। ਇਸ ਪ੍ਰੈੱਸ ਕਾਨਫਰੰਸ ’ਚ ਕਿਸਾਨਾਂ ਨੇ ਸਰਕਾਰ ਦੇ ਸੱਦੇ ਦਾ ਠੋਕਵਾਂ ਜਵਾਬ ਦਿੱਤਾ। 

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani&hl=en

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਪੱਕੇ ਤੌਰ ’ਤੇ ਨਿਯੁਕਤੀ ’ਤੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
ਮਾਛੀਵਾਡ਼ਾ ਸਾਹਿਬ (ਟੱਕਰ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਕੌਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਅਨੇਕਾਂ ਸਿੰਘਾਂ ਦੀ ਸ਼ਹਾਦਤ ਦਾ ਪੰਦਰਵਾਡ਼ਾ ਮਨਾ ਰਹੀ ਹੈ। ਦੇਸ਼ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਨ੍ਹਾਂ ਸ਼ਹੀਦਾਂ ਦੀ ਸ਼ਹਾਦਤ ਨੂੰ ਨਤਮਸਤਕ ਹੁੰਦਿਆਂ ਦਿੱਲੀ ਅੰਦੋਲਨ ਕਰ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਕਰ ਇੱਕ ਸੱਚੀ ਸ਼ਰਧਾਜਲੀਂ ਦੇਵੇ। 

ਕਿਸਾਨ ਅੰਦੋਲਨ: ਖੇਤੀਬਾੜੀ ਮੰਤਰੀ ਬੋਲੇ- ਸਰਕਾਰ ਖੁੱਲ੍ਹੇ ਮਨ ਨਾਲ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ
ਨਵੀਂ ਦਿੱਲੀ– ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਅੰਦੋਲਨ ਨੂੰ 28 ਦਿਨ ਹੋ ਗਏ ਹਨ ਅਤੇ ਇਸ ਵਿਚਕਾਰ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਕਿਸਾਨਾਂ ਨਾਲ ਸਰਕਾਰ ਖੁੱਲ੍ਹੇ ਮਨ ਨਾਲ ਗਲਬਾਤ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਉਹ (ਕਿਸਾਨ ਜਥੇਬੰਦੀਆਂ) ਜਲਦ ਹੀ ਵਿਚਾਰ-ਵਟਾਂਦਰਾ ਪੂਰਾ ਕਰਨਗੇ ਅਤੇ ਸਰਕਾਰ ਨਾਲ ਗੱਲਬਾਤ ਲਈ ਅੱਗੇ ਆਉਣਗੇ। 

ਘੜੀ ਪਹਿਨ ਕੇ ਪੱਠੇ ਵੱਢਣ ਵਾਲੇ ਨਕਲੀ ਕਿਸਾਨ 'ਤੇ ਵਰ੍ਹੇ ਜੈਜ਼ੀ ਬੀ, ਵੀਡੀਓ 'ਤੇ ਕੀਤੀ ਇਹ ਟਿੱਪਣੀ
ਨਵੀਂ ਦਿੱਲੀ (ਬਿਊਰੋ) : ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਧਰਨੇ ਨੂੰ ਅੱਜ 28 ਦਿਨ ਹੋ ਗਏ ਹਨ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਹਨ। ਇਸ ਦੌਰਾਨ ਕਿਸਾਨੀ ਅੰਦੋਲਨ ਨੂੰ ਵੱਖ-ਵੱਖ ਵਰਗਾਂ ਦਾ ਸਹਿਯੋਗ ਵੀ ਮਿਲ ਰਿਹਾ ਹੈ।

ਕਿਸਾਨੀ ਘੋਲ ਦਾ 28ਵਾਂ ਦਿਨ, ਸਿੰਘੂ ਸਰਹੱਦ ’ਤੇ ਸ਼ਰਧਾਪੂਰਵਕ ਮਨਾਇਆ ਜਾ ਰਿਹੈ ਸਾਹਿਬਜ਼ਾਦਿਆਂ ਦਾ ‘ਸ਼ਹੀਦੀ ਦਿਹਾੜਾ’
ਨਵੀਂ ਦਿੱਲੀ— ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਬੁੱਧਵਾਰ ਨੂੰ 28ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਕੇਂਦਰ ਸਰਕਾਰ ਦੇ ਸੱਦੇ ’ਤੇ ਅੱਜ ਇਕ ਵਾਰ ਫਿਰ ਕਿਸਾਨ ਜਥੇਬੰਦੀਆਂ ਮੰਥਨ ਕਰ ਰਹੀਆਂ ਹਨ। ਕੱਲ੍ਹ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ ਸੀ। 

ਕੇਂਦਰ ਖ਼ਿਲਾਫ਼ ਡਟੀਆਂ ਕਿਸਾਨ ਜਥੇਬੰਦੀਆਂ ਦੇ ਹੱਕ ’ਚ ਆਮ ਆਦਮੀ ਪਾਰਟੀ ਦਾ ਵੱਡਾ ਐਲਾਨ
ਸੰਗਰੂਰ (ਵੈੱਬ ਡੈਸਕ) : ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਖ਼ਿਲਾਫ਼ ਡਟੀਆਂ ਕਿਸਾਨ ਜਥੇਬੰਦੀਆਂ ਨੂੰ ਹਰ ਤਰ੍ਹਾਂ ਦੀ ਕਾਨੂੰਨੀ ਮਦਦ ਦੇਣ ਦਾ ਐਲਾਨ ਕੀਤਾ ਹੈ। ‘ਆਪ’ ਦੇ ਪੰਜਾਬ ਪ੍ਰਧਾਨ ਅਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਕੀਲਾਂ ਦੀ ਟੀਮ ਇਕ ਟੀਮ ਗਠਿਤ ਕਰੇਗੀ ਅਤੇ ਕਿਸਾਨਾਂ ਦੀ ਇੱਛਾ ਮੁਤਾਬਕ ਜਿੱਥੇ ਵੀ ਉਹ ਕਹਿਣਗੇ ਅਸੀਂ ਉਨ੍ਹਾਂ ਦੀ ਕਾਨੂੰਨੀ ਤੌਰ ’ਤੇ ਹਰ ਮਦਦ ਕਰਾਂਗੇ। 

ਖ਼ਾਲਸਾ ਏਡ ਨੇ ਕਿਸਾਨਾਂ ਦੀ ਮਦਦ ਲਈ ਟਿਕਰੀ ਸਰਹੱਦ 'ਤੇ ਖੋਲ੍ਹਿਆ 'ਕਿਸਾਨ ਮਾਲ' (ਵੀਡੀਓ)
ਨਵੀਂ ਦਿੱਲੀ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਲਗਾਤਾਰ 28ਵੇਂ ਦਿਨ ਵੀ ਜਾਰੀ ਹੈ। ਕਿਸਾਨ ਕਾਨੂੰਨ ਵਾਪਸ ਲੈਣ ਦੀ ਮੰਗ 'ਤੇ ਅੜੇ ਹਨ, ਉੱਥੇ ਹੀ ਸਰਕਾਰ ਕਾਨੂੰਨ ਵਾਪਸ ਨਹੀਂ ਲੈਣਾ ਚਾਹੁੰਦੀ ਹੈ। ਇਸ ਵਿਚ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਡੇਰਾ ਲਾਏ ਹੋਏ ਹਨ।

ਨਵਜੋਤ ਸਿੱਧੂ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਤੰਜ, ਆਖ ਦਿੱਤੀ ਡੂੰਘੀ ਗੱਲ
ਚੰਡੀਗੜ੍ਹ : ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਟਵੀਟ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਤੰਜ ਕੱਸਿਆ ਹੈ। ਸਿੱਧੂ ਨੇ ਮੋਦੀ ’ਤੇ ਤੰਜ ਕੱਸਦੇ ਹੋਏ ਲਿਖਿਆ ਕਿ ‘ਰਾਜਾ ਐਨਾ ਵੀ ਫ਼ਕੀਰ ਨਾ ਚੁਣੋ ਕਿ ਕੋਈ ਵੀ ਵਪਾਰੀ ਉਸ ਨੂੰ ਆਪਣੀ ਜੇਬ ’ਚ ਪਾਈ ਫਿਰੇ’। 

ਕਿਸਾਨਾਂ ਨੇ ਬ੍ਰਿਟੇਨ ਦੇ ਸੰਸਦ ਮੈਂਬਰਾਂ ਨੂੰ ਪੱਤਰ ਲਿਖ ਕੇ ਬੌਰਿਸ ਜਾਨਸਨ ਨੂੰ ਭਾਰਤ ਆਉਣ ਤੋਂ ਰੋਕਣ ਦੀ ਕੀਤੀ ਅਪੀਲ
ਸੋਨੀਪਤ (ਵਾਰਤਾ) : ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਅੰਦੋਲਨਕਾਰੀ ਕਿਸਾਨ ਕੇਂਦਰ ਸਰਕਾਰ ਨੂੰ ਹੁਣ ਅੰਤਰਰਾਸ਼ਟਰੀ ਪੱਧਰ ’ਤੇ ਘੇਰਨੇ ਦੀ ਤਿਆਰੀ ਵਿੱਚ ਜੁੱਟ ਗਏ ਹਨ। ਇਸ ਕ੍ਰਮ ਵਿੱਚ ਕਿਸਾਨ ਸੰਗਠਨਾਂ ਨੇ ਮੰਗਲਵਾਰ ਨੂੰ ਬ੍ਰਿਟੇਨ ਦੇ ਸੰਸਦ ਮੈਂਬਰਾਂ ਨੂੰ ਪੱਤਰ ਲਿਖ ਕੇ ਪ੍ਰਧਾਨ ਮੰਤਰੀ ਬੌਰਿਸ ਜਾਨਸਨ ਨੂੰ ਕਿਸਾਨਾਂ ਦੇ ਸਮਰਥਨ ਵਿੱਚ ਗਣਤੰਤਰ ਦਿਵਸ ਸਮਾਰੋਹ ਵਿੱਚ ਸ਼ਿਰਕਤ ਕਰਣ ਤੋਂ ਰੋਕਣ ਦੀ ਅਪੀਲ ਕੀਤੀ ਗਈ ਹੈ।

ਸੰਘਰਸ਼ ਨੂੰ ਤੇਜ਼ ਹੁੰਦਿਆਂ ਵੇਖ ਦਿਲਜੀਤ ਦੋਸਾਂਝ ਨੇ ਸਾਂਝੀਆਂ ਕੀਤੀਆਂ ਪੋਸਟਾਂ, ਵਧਾਇਆ ਕਿਸਾਨਾਂ ਦਾ ਹੌਂਸਲਾ
ਨਵੀਂ ਦਿੱਲੀ (ਬਿਊਰੋ)  — ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨੇ ਦਿੱਲੀ ਬਾਰਡਰ 'ਤੇ ਮੋਰਚਾ ਲਾਇਆ ਹੋਇਆ ਹੈ। ਅੰਦੋਲਨ ਨੂੰ ਕਲਾਕਾਰਾਂ ਦਾ ਵੀ ਸਮਰਥਨ ਮਿਲ ਰਿਹਾ ਹੈ। ਕਿਸਾਨਾਂ ਦਾ ਸਮਰਥਨ ਕਰਨ ਲਈ ਜਿਥੇ ਆਮ ਲੋਕ ਪਹੁੰਚ ਰਹੇ ਹਨ, ਉਥੇ ਹੀ ਪੰਜਾਬੀ ਗਾਇਕ ਤੇ ਅਦਾਕਾਰ ਵੀ ਪਹੁੰਚ ਰਹੇ ਹਨ। 
 


Bharat Thapa

Content Editor

Related News