ਜਾਣੋ 5 ਮਿੰਟਾਂ ’ਚ ਪੰਜਾਬ ਦੇ ਤਾਜ਼ਾ ਹਾਲਾਤ

Sunday, Dec 27, 2020 - 09:00 PM (IST)

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਕਿਸਾਨਾਂ ਨੂੰ ‘ਸ਼ਹਿਰੀ ਨਕਸਲੀ’ ਜਾਂ ਹੋਰ ਘਟੀਆ ਨਾਵਾਂ ਨਾਲ ਜੋੜ ਕੇ ਬਦਨਾਮ ਕਰਨਾ ਬੰਦ ਕਰੇ ਭਾਜਪਾ: ਕੈਪਟਨ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਲੀਡਰਾਂ ਵੱਲੋਂ ਸੰਘਰਸ਼ਸ਼ੀਲ ਕਿਸਾਨਾਂ ਖਿਲਾਫ਼ ਅਪਮਾਨਜਨਕ ਭਾਸ਼ਾ ਵਰਤਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਭਾਜਪਾ 'ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਪਾਰਟੀ ਨੂੰ ਇਨਸਾਫ ਦੀ ਸੱਚੀ ਲੜਾਈ ਲੜ ਰਹੇ ਕਿਸਾਨਾਂ ਨੂੰ ‘ਸ਼ਹਿਰੀ ਨਕਸਲੀ’, ‘ਖਾਲਿਸਤਾਨੀ’ ਅਤੇ ‘ਬਦਮਾਸ਼’ ਵਰਗੇ ਘਿਰਣਾਜਨਕ ਨਾਵਾਂ ਰਾਹੀਂ ਬਦਨਾਮ ਕਰਨ ਦੀਆਂ ਚਾਲਾਂ ਬੰਦ ਕਰਨ ਲਈ ਆਖਿਆ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani&hl=en

ਪ੍ਰਧਾਨ ਮੰਤਰੀ ਦੀ ‘ਮਨ ਕੀ ਬਾਤ’ ਦਾ ਚੁਫੇਰਿਓਂ  ਵਿਰੋਧ, ਭਗਵੰਤ ਮਾਨ ਨੇ ਵੀ ਖੜਕਾਈਆਂ ਥਾਲੀਆਂ
ਭਵਾਨੀਗੜ੍ਹ (ਵਿਕਾਸ): ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਮ ਲੋਕਾਂ ਨਾਲ ‘ਮਨ ਕੀ ਬਾਤ’ ਕਰਨ ਮੌਕੇ ਜਿੱਥੇ ਪੰਜਾਬ ਦੇ ਲੋਕਾਂ ਤੇ ਕਿਸਾਨਾਂ ਦਾ ਸਮਰਥਨ ਕਰਨ ਵਾਲਿਆਂ ਨੇ ਪੀ.ਐੱਮ. ਮੋਦੀ ਦੀ ‘ਮਨ ਕੀ ਬਾਤ’ ਦਾ ਵਿਰੋਧ ਕੀਤਾ।ਉੱਥੇ ਹੀ 11 ਵਜੇ ਦੇ ਕਰੀਬ ਭਵਾਨੀਗੜ੍ਹ ’ਚੋਂ ਹੋ ਕੇ ਗੁਜ਼ਰ ਰਹੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਤੇ ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਵੀ ਥਾਲੀ ਖੜਕਾ ਕੇ ਪ੍ਰਧਾਨ ਮੰਤਰੀ ਮੋਦੀ ਦਾ ਵਿਰੋਧ ਕੀਤਾ। 

ਗੁਰਪ੍ਰੀਤ ਘੁੱਗੀ ਨੇ ਸਾਂਝੀ ਕੀਤੀ ਵੀਡੀਓ, ਦੇਖੋ ਕਿਵੇਂ ਕੀਤਾ ਲੋਕਾਂ ਨੇ ਪੀ. ਐੱਮ. ਮੋਦੀ ਦੀ ‘ਮਨ ਕੀ ਬਾਤ’ ਦਾ ਵਿਰੋਧ
ਚੰਡੀਗੜ੍ਹ (ਬਿਊਰੋ)– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਮ ਲੋਕਾਂ ਨਾਲ ‘ਮਨ ਕੀ ਬਾਤ’ ਕਰਨੀ ਸੀ। ਇਹ ‘ਮਨ ਕੀ ਬਾਤ’ 11 ਵਜੇ ਸ਼ੁਰੂ ਹੋਣੀ ਸੀ ਪਰ ਇਸ ਦੌਰਾਨ ਪੰਜਾਬ ਦੇ ਲੋਕਾਂ ਤੇ ਕਿਸਾਨਾਂ ਦਾ ਸਮਰਥਨ ਕਰਨ ਵਾਲਿਆਂ ਨੇ ਪੀ. ਐੱਮ. ਮੋਦੀ ਦੀ ‘ਮਨ ਕੀ ਬਾਤ’ ਦਾ ਵਿਰੋਧ ਕੀਤਾ।

ਗੋਆ ’ਚ ਪਰਮੀਸ਼ ਵਰਮਾ ਨੇ ਸ਼ੋਅ ਦੌਰਾਨ ਲਾਏ ‘ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ’ ਦੇ ਨਾਅਰੇ, ਵੀਡੀਓ ਕਰੇਗੀ ਦਿਲ ਖੁਸ਼
ਚੰਡੀਗੜ੍ਹ (ਬਿਊਰੋ)– ਕ੍ਰਿਸਮਸ ਡੇਅ ਤੇ ਨਵੇਂ ਸਾਲ ਦੇ ਚਲਦਿਆਂ ਲਾਈਵ ਸ਼ੋਅਜ਼ ਦਾ ਸਿਲਸਿਲਾ ਵੀ ਸ਼ੁਰੂ ਹੋ ਗਿਆ ਹੈ। ਵੱਖ-ਵੱਖ ਪੰਜਾਬੀ ਕਲਾਕਾਰ ਵੱਖ-ਵੱਖ ਥਾਵਾਂ ’ਤੇ ਜਾ ਕੇ ਲਾਈਵ ਸ਼ੋਅਜ਼ ਕਰ ਰਹੇ ਹਨ। ਇਸੇ ਲਿਸਟ ’ਚ ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਦਾ ਨਾਂ ਵੀ ਸ਼ਾਮਲ ਹਨ, ਜਿਨ੍ਹਾਂ ਦਾ ਹਾਲ ਹੀ ’ਚ ਗੋਆ ਵਿਖੇ ਲਾਈਵ ਸ਼ੋਅ ਸੀ।

ਸਿੰਘੂ ਸਰਹੱਦ ’ਤੇ ਡਟੇ ਕਿਸਾਨਾਂ ਨੇ ਥਾਲੀਆਂ-ਪੀਪੇ ਖੜਕਾ PM ਮੋਦੀ ਦੀ ‘ਮਨ ਕੀ ਬਾਤ’ ਦਾ ਕੀਤਾ ਵਿਰੋਧ (ਤਸਵੀਰਾਂ)
ਨਵੀਂ ਦਿੱਲੀ— ਖੇਤੀ ਕਾਨੂੰਨਾਂ ਦੇ ਵਿਰੋਧ ’ਚ ਵੱਡੀ ਗਿਣਤੀ ’ਚ ਕਿਸਾਨ ਦਿੱਲੀ ਦੀਆਂ ਬਰੂਹਾਂ ’ਤੇ ਡਟੇ ਹੋਏ ਹਨ। ਦਿੱਲੀ ’ਚ ਧਰਨਿਆਂ ’ਤੇ ਬੈਠੇ ਕਿਸਾਨਾਂ ਨੂੰ ਅੱਜ 32 ਦਿਨ ਹੋ ਚੱਲੇ ਹਨ। ਕੜਾਕੇ ਦੀ ਠੰਡ ’ਚ ਵੀ ਵੱਖ-ਵੱਖ ਸੂਬਿਆਂ ਤੋਂ ਕਿਸਾਨ ਇਕਜੁੱਟ ਹੋ ਕੇ ਖੇਤੀ ਕਾਨੂੰਨਾਂ ਦਾ ਵਿਰੋਧ ਅਤੇ ਹੱਕਾਂ ਦੀ ਲੜਾਈ ਲਈ ਸੰਘਰਸ਼ ਕਰ ਰਹੇ ਹਨ। 

ਕਿਸਾਨਾਂ ਦਾ ਮੋਦੀ ਸਰਕਾਰ ਨੂੰ ਵੱਡਾ ਝਟਕਾ, ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਜ਼ਮੀਨ ਨਾ ਦੇਣ ਦਾ ਐਲਾਨ
ਸੰਗਰੂਰ (ਬੇਦੀ) : ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਵਿਖੇ ਪਿਛਲੇ ਇਕ ਮਹੀਨੇ ਤੋਂ ਧਰਨੇ ’ਤੇ ਬੈਠੇ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਇਕ ਹੋਰ ਝਟਕਾ ਦਿੱਤਾ ਹੈ। ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਸੰਘਰਸ਼ ਕਮੇਟੀ ਪੰਜਾਬ ਨੇ ਐਲਾਨ ਕੀਤਾ ਹੈ ਕਿ ਜਦੋਂ ਤਕ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤਕ ਪੰਜਾਬ ’ਚੋਂ ਲੰਘਣ ਵਾਲੇ ਕੇਂਦਰੀ ਪ੍ਰਾਜੈਕਟ ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਜ਼ਮੀਨ ਨਹੀਂ ਦਿੱਤੀ ਜਾਵੇਗੀ।

‘ਮਨ ਕੀ ਬਾਤ’ ’ਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਜ਼ਿਕਰ, ਜਾਣੋ ਹੋਰ ਕੀ ਬੋਲੇ PM ਮੋਦੀ
ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਕਿ ਐਤਵਾਰ ਨੂੰ ਸਾਲ ਦੇ ਆਖ਼ਰੀ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਸੰਬੋਧਿਤ ਕੀਤਾ। ਆਪਣੇ ਸੰਬੋਧਨ ਦੀ ਸ਼ੁਰੂਆਤ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ 4 ਦਿਨ ਬਾਅਦ ਨਵਾਂ ਸਾਲ ਸ਼ੁਰੂ ਹੋਣ ਵਾਲਾ ਹੈ। ਨਵੇਂ ਸਾਲ ਦੀਆਂ ਢੇਰ ਸਾਰੀਆਂ ਸ਼ੁੱਭਕਾਮਨਾਵਾਂ। 

ਕਿਸਾਨੀ ਅੰਦੋਲਨ: ਖੇਤੀ ਕਾਨੂੰਨਾਂ ਦੇ ਵਿਰੋਧ ’ਚ ਸ਼ਾਮਲ ਜਲਾਲਾਬਾਦ ਦੇ ਐਡਵੋਕੇਟ ਨੇ ਕੀਤੀ ਖ਼ੁਦਕੁਸ਼ੀ
ਜਲਾਲਾਬਾਦ/ਮੰਡੀ ਲਾਧੂਕਾ (ਸੇਤੀਆ,ਸੰਧੂ,ਟੀਨੂੰ): ਖੇਤੀ ਕਾਨੂੰਨਾਂ ਦੇ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ’ਚ ਸ਼ਾਮਲ ਜਲਾਲਾਬਾਦ ਬਾਰ ਐਸੋਸੀਏਸ਼ਨ ਦੇ ਮੈਂਬਰ ਤੇ ਸੀਨੀਅਰ ਵਕੀਲ ਅਮਰਜੀਤ ਸਿੰਘ ਰਾਏ ਵਲੋਂ ਟਿਕਰੀ ਬਾਰਡਰ ਤੇ ਸਲਫਾਸ ਖਾ ਕੇ ਆਤਮਦਾਹ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। 
 


Bharat Thapa

Content Editor

Related News