ਜਾਣੋ 5 ਮਿੰਟਾਂ ’ਚ ਪੰਜਾਬ ਦੇ ਤਾਜ਼ਾ ਹਾਲਾਤ

01/02/2021 9:27:28 PM

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਪੰਡਿਤ ਬਾਲਮੁਕੁੰਦ ਸ਼ਰਮਾ ਦਾ ਜਨਮ ਦਿਨ ਮੌਕੇ ਦਿਹਾਂਤ
ਫਿਰੋਜ਼ਪੁਰ (ਕੁਮਾਰ): ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੰਜ ਵਾਰ ਕਾਂਗਰਸ ਦੇ ਵਿਧਾਇਕ ਰਹੇ ਆਲ ਇੰਡੀਆ ਕਾਂਗਰਸ ਦੇ ਸੀਨੀਅਰ ਨੇਤਾ ਪੰਡਿਤ ਬਾਲਮੁਕੁੰਦ  ਸ਼ਰਮਾ ਦਾ ਅੱਜ ਚੰਡੀਗੜ੍ਹ ਪੀ.ਜੀ.ਆਈ. ’ਚ ਦਿਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਕ ਕੁੱਝ ਸਮੇਂ ਤੋਂ ਉਹ ਬੀਮਾਰ ਚੱਲ ਰਹੇ ਸਨ ਅਤੇ ਉਨ੍ਹਾਂ ਨੂੰ 9 ਦਸੰਬਰ ਨੂੰ ਪੀ.ਜੀ.ਆਈ. ਚੰਡੀਗੜ੍ਹ ’ਚ ਦਾਖ਼ਲ ਕਰਵਾਇਆ ਗਿਆ ਸੀ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani&hl=en

ਕੇਜਰੀਵਾਲ ਦੀ ਚੁਣੌਤੀ- ਕਿਸਾਨ ਆਗੂਆਂ ਨਾਲ ਸਰਕਾਰ ਦੇ ਮੰਤਰੀ ਕਰਨ ‘ਖੁੱਲ੍ਹਾ ਸੰਵਾਦ’
ਵੈੱਬ ਡੈਸਕ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਅੱਜ ਯਾਨੀ ਕਿ ਸ਼ਨੀਵਾਰ ਨੂੰ ਆਪਣੀ ਗੱਲ ਰੱਖੀ। ਕੇਜਰੀਵਾਲ ਨੇ ਕਿਹਾ ਕਿ ਕਿਸਾਨ ਆਗੂਆਂ ਨੂੰ ਸੰਵਿਧਾਨ ਦੀ ਬਹੁਤ ਸਮਝ ਹੈ। ਮੈਂ ਕਿਸਾਨ ਆਗੂਆਂ ਦੇ ਭਾਸ਼ਣ, ਬਿਆਨ ਸੁਣੇ ਹਨ ਅਤੇ ਇੱਥੋਂ ਤੱਕ ਪ੍ਰੈੱਸ ਕਾਨਫਰੰਸਾਂ ਵੀ ਸੁਣਦਾ ਹਾਂ। 

ਹੋਟਲ, ਰੈਸਟੋਰੈਂਟਾਂ, ਪੱਬਾਂ ਆਦਿ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ
ਜਲੰਧਰ (ਸੁਧੀਰ) : ਡਿਪਟੀ ਕਮਿਸ਼ਨਰ ਪੁਲਸ ਜਲੰਧਰ ਬਲਕਾਰ ਸਿੰਘ ਵਲੋਂ ਪੁਲਸ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਪੈਂਦੇ ਰੈਸਟੋਰੈਂਟਾਂ, ਬਾਰਾਂ, ਪੱਬਾਂ ਆਦਿ ਵਿਚ ਗਾਹਕਾਂ ਦੇ ਦਾਖ਼ਲ ਹੋਣ ਅਤੇ ਉਨ੍ਹਾਂ ਨੂੰ ਭੋਜਨ, ਸ਼ਰਾਬ ਆਦਿ ਪਰੋਸਣ ਸਬੰਧੀ ਸਮਾਂ ਹੱਦ ਬਾਰੇ ਹੁਕਮ ਜਾਰੀ ਕੀਤੇ ਗਏ ਹਨ । 

ਕੈਪਟਨ ਅਮਰਿੰਦਰ ਸਿੰਘ ’ਤੇ ਵਰ੍ਹੇ ਅਰਵਿੰਦ ਕੇਜਰੀਵਾਲ, ਆਖ ਦਿੱਤੀ ਵੱਡੀ ਗੱਲ
ਜਲੰਧਰ\ਨਵੀਂ ਦਿੱਲੀ (ਵੈੱਬ ਡੈਸਕ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨਾਂ ਦੇ ਮਾਮਲੇ ’ਤੇ ਸਿਆਸਤ ਕਰਨ ਦੇ ਲਗਾਏ ਦੋਸ਼ਾਂ ’ਤੇ ਅਰਵਿੰਦ ਕੇਜਰੀਵਾਲ ਨੇ ਇਕ ਵਾਰ ਫਿਰ ਠੋਕਵਾਂ ਜਵਾਬ ਦਿੱਤਾ ਹੈ। ਕੈਪਟਨ ਦੇ ਬਿਆਨ ’ਤੇ ਹੈਰਾਨਗੀ ਪ੍ਰਗਟਾਉਂਦੇ ਹੋਏ ਕੇਜਰੀਵਾਲ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਤਾਂ ਇਸ ਤਰ੍ਹਾਂ ਆਖ ਰਹੇ ਹਨ ਜਿਵੇਂ ਖੇਤੀ ਕਾਨੂੰਨ ਕੇਂਦਰ ਸਰਕਾਰ ਨੇ ਨਹੀਂ ਸਗੋਂ ਉਨ੍ਹਾਂ ਨੇ ਪਾਸ ਕੀਤੇ ਹੋਣ। 

ਕਰੋੜਾਂ ਕਿਸਾਨਾਂ ਦੀ ਖ਼ੁਸ਼ਹਾਲੀ ਵੇਖਣੀ ਹੈ ਤਾਂ ਖੇਤੀ ਕਾਨੂੰਨ ਹੋਣ ਰੱਦ: ਕੇਜਰੀਵਾਲ
ਵੈੱਬ ਡੈਸਕ— ਦਿੱਲੀ ਦੀਆਂ ਸਰਹੱਦਾਂ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਵੱਡੀ ਗਿਣਤੀ ’ਚ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਡਟੇ ਹੋਏ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ‘ਜਗ ਬਾਣੀ’ ਨਾਲ ਲਾਈਵ ਗੱਲਬਾਤ ਕੀਤੀ।

ਦਿੱਲੀ ਕਿਸਾਨ ਮੋਰਚੇ ਤੋਂ ਘਰ ਵਾਪਸ ਆ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
ਤਲਵੰਡੀ ਸਾਬੋ (ਮੁਨੀਸ਼): ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਵਲੋਂ ਧਰਨਾ ਪ੍ਰਦਰਸ਼ਨ ਜਾਰੀ ਹੈ। ਬੀਤੇ ਕਈ ਦਿਨਾਂ ਤੋਂ ਦਿੱਲੀ ’ਚ ਹੱਡ ਚੀਰਵੀਂ ਠੰਡ ਨੇ ਜ਼ੋਰ ਫੜਿਆ ਹੋਇਆ ਹੈ।ਸ਼ਾਮ ਤੋਂ ਹੀ ਧੁੰਦ ਪੈਣੀ ਸ਼ੁਰੂ ਹੋ ਜਾਂਦੀ ਹੈ ਅਤੇ ਰਾਤ ਨੂੰ ਚਾਰੇ ਪਾਸੇ ਸੰਘਣਾ ਕੋਹਰਾ ਪਸਰ ਜਾਂਦਾ ਹੈ।

ਅਸ਼ਵਨੀ ਸ਼ਰਮਾ ਦਾ ਚੌਲਾਂਗ ਟੋਲ ਪਲਾਜ਼ਾ 'ਤੇ ਤਿੱਖਾ ਵਿਰੋਧ, ਵਿਖਾਈਆਂ ਕਾਲੀਆਂ ਝੰਡੀਆਂ
ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਅੱਜ ਸਵੇਰੇ ਹਾਈਵੇਅ 'ਤੇ ਜਲੰਧਰ ਵੱਲ ਜਾ ਰਹੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਕਾਫ਼ਲੇ ਨੂੰ ਕਿਸਾਨਾਂ ਨੇ ਝੰਡੀਆਂ ਵਿਖਾਉਂਦੇ ਹੋਏ ਭਾਜਪਾ ਅਤੇ ਮੋਦੀ ਸਰਕਾਰ ਖਿ਼ਲਾਫ਼ ਨਾਅਰੇਬਾਜ਼ੀ ਕੀਤੀ ਹੈ।

ਕਿਸਾਨ ਅੰਦੋਲਨ ਹੋਵੇਗਾ ਹੋਰ ਤਿੱਖਾ, ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਦੱਸੀ ਅਗਲੀ ਰਣਨੀਤੀ
ਨਵੀਂ ਦਿੱਲੀ— ਦਿੱਲੀ ਦੀਆਂ ਸਰਹੱਦਾਂ ’ਤੇ ਜਾਰੀ ਕਿਸਾਨ ਅੰਦੋਲਨ ਦਾ ਅੱਜ ਯਾਨੀ ਕਿ ਸ਼ਨੀਵਾਰ ਨੂੰ 38ਵਾਂ ਦਿਨ ਹੈ। ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਕੜਾਕੇ ਦੀ ਠੰਡ ’ਚ ਡਟੇ ਹੋਏ ਹਨ। ਇਸ ਦਰਮਿਆਨ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਕਿਸਾਨ ਆਗੂ ਨੇ ਦਿੱਲੀ ਪ੍ਰੈੱਸ ਕਲੱਬ ’ਚ ਪ੍ਰੈੱਸ ਕਾਨਫਰੰਸ ਕੀਤੀ।

ਤੀਕਸ਼ਣ ਸੂਦ ਦੇ ਘਰ ਮੂਹਰੇ ਗੋਹਾ ਸੁੱਟਣ ਵਾਲੇ ਨੌਜਵਾਨ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਸ ਦਾ ਵਿਰੋਧ
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਜਸਵਿੰਦਰ )- ਸਾਬਕਾ ਮੰਤਰੀ ਤੀਕਸ਼ਣ ਸੂਦ ਦੇ ਘਰ ਗੋਹਾ ਸੁੱਟਣ ਵਾਲੇ ਨੌਜਵਾਨਾਂ ਵਿੱਚ ਨਾਮਜ਼ਦ ਗੁਰਨਾਮ ਸਿੰਘ ਨੂੰ ਗ੍ਰਿਫ਼ਤਾਰ ਕਰਨ ਆ ਰਹੀ ਪੁਲਸ ਦਾ ਪਿੰਡ ਵਾਸੀਆਂ ਨੇ ਵਿਰੋਧ ਕੀਤਾ। 

ਪੰਜਾਬ 'ਚ ਮਿਊਂਸੀਪਲ ਚੋਣਾਂ ਕਰਵਾਉਣ ਲਈ 'ਪੈਰਾ ਮਿਲਟਰੀ ਫੋਰਸ' ਲਾਉਣ ਦੀ ਮੰਗ
ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਨੇ ਸੂਬਾ ਚੋਣ ਕਮਿਸ਼ਨ ਨੂੰ ਕਿਹਾ ਕਿ ਸੂਬੇ 'ਚ ਆਜ਼ਾਦ ਤੇ ਨਿਰਪੱਖ ਮਿਊਂਸੀਪਲ ਚੋਣਾਂ ਕਰਵਾਉਣ ਲਈ ਪੈਰਾ ਮਿਲਟਰੀ ਫੋਰਸ ਤਾਇਨਾਤ ਕੀਤੀ ਜਾਵੇ ਅਤੇ ਪਾਰਟੀ ਨੇ ਕੁਝ ਹੋਰ ਪ੍ਰਬੰਧਾਂ ਦੀ ਮੰਗ ਕੀਤੀ ਤਾਂ ਜੋ ਕਾਂਗਰਸ ਪਾਰਟੀ ਸਾਰੀ ਪ੍ਰਕਿਰਿਆ ਨੂੰ ਹਾਈਜੈੱਕ ਨਾ ਕਰੇ, ਜਿਵੇਂ ਕਿ ਇਸ ਨੇ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀ ਚੋਣਾਂ 'ਚ ਕੀਤਾ ਸੀ।

ਦੁਖਦਾਇਕ ਖ਼ਬਰ: ਕਿਸਾਨ ਮੋਰਚੇ 'ਚ ਡਟੇ ਪਿੰਡ ਮਾਹਮੂ ਜੋਈਆਂ ਦੇ ਕਿਸਾਨ ਦੀ ਹੋਈ ਮੌਤ
ਜਲਾਲਾਬਾਦ (ਟਿੰਕੂ ਨਿਖੰਜ, ਜਤਿੰਦਰ): ਕਾਲੇ ਕਾਨੂੰਨਾਂ ਦੇ ਵਿਰੋਧ ’ਚ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਅੰਦੋਲਨ ਦੌਰਾਨ ਅਨੇਕਾਂ ਹੀ ਕਿਸਾਨਾਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਆਮ ਹੀ ਪ੍ਰਕਾਸ਼ਿਤ ਹੋ ਰਹੀਆਂ ਹਨ । ਇਸ ਤਰ੍ਹਾਂ ਦੀ ਇਕ ਹੋਰ ਮੰਦਭਾਗੀ ਖ਼ਬਰ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਅਧੀਨ ਪੈਂਦੇ ਪਿੰਡ ਮਾਹਮੂ ਜੋਈਆਂ ਦੇ ਇੱਕ ਕਿਸਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। 


Bharat Thapa

Content Editor

Related News