ਜਾਣੋ 5 ਮਿੰਟਾਂ ’ਚ ਪੰਜਾਬ ਦੇ ਤਾਜ਼ਾ ਹਾਲਾਤ

Sunday, Jan 03, 2021 - 09:12 PM (IST)

ਜਾਣੋ 5 ਮਿੰਟਾਂ ’ਚ ਪੰਜਾਬ ਦੇ ਤਾਜ਼ਾ ਹਾਲਾਤ

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਕੇਂਦਰ ਸਰਕਾਰ ਨੇ ਅਕਾਲੀ ਦਲ ਦੀ ਪਿੱਠ ’ਚ ਛੁਰਾ ਮਾਰ ਖੇਤੀ ਕਾਨੂੰਨ ਬਣਾਏ : ਸੁਖਬੀਰ ਬਾਦਲ
ਅਬੋਹਰ (ਰਹੇਜਾ): ਨਗਰ ਨਿਗਮ ਚੋਣਾਂ ਦੇ ਸਬੰਧ ’ਚ ਸ਼੍ਰੋਮਣੀ ਅਕਾਲੀ ਦਲ ਦੇ ਰਾਸ਼ਟਰੀ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਨਗਰ ਨਿਗਮ ’ਚ ਸੰਭਾਵਿਤ ਉਮੀਦਵਾਰਾਂ ਸਮੇਤ ਇਕ ਦਰਜਨ ਕਾਰਜਕਰਤਾਵਾਂ ਦੇ ਘਰਾਂ ’ਚ ਜਾ ਕੇ ਬੈਠਕ ਕੀਤੀ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani&hl=en

ਬੁਢਲਾਡਾ ’ਚ ਹਰਸਿਮਰਤ ਦਾ ਵਿਰੋਧ, ਅੰਦੋਲਨ ’ਚ ਜਾਨ ਗਵਾਉਣ ਵਾਲੇ ਦੇ ਪਰਿਵਾਰ ਨੇ ਮਿਲਣ ਤੋਂ ਕੀਤਾ ਇਨਕਾਰ
ਬੁਢਲਾਡਾ (ਬਾਂਸਲ) : ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਵਿੱਢੇ ਗਏ ਸੰਘਰਸ਼ ਦੌਰਾਨ ਅੱਜ ਲੋਕ ਸਭਾ ਹਲਕਾ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਕਿਸਾਨਾਂ ਦੇ ਵਿਰੋਧ ਦਾ ਭਾਰੀ ਸਾਹਮਣਾ ਕਰਨਾ ਪਿਆ ਅਤੇ ਰੱਖੇ ਪ੍ਰੋਗਰਾਮਾਂ ਵਿਚੋਂ ਚਾਰ ਪਿੰਡਾਂ ਵਿਚ ਪਹੁੰਚ ਨਾ ਸਕੇ। 

ਕਾਂਗਰਸ ਨੇ ਲੋਕਲ ਬਾਡੀ ਚੋਣਾਂ ਨੂੰ ਲੈ ਕੇ ਬਣਾਈ ਕਮੇਟੀ, ਪੁਰਾਣੇ ਦਿੱਗਜਾਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਜਲੰਧਰ (ਜਤਿੰਦਰ ਚੋਪੜਾ)— ਲੋਕਲ ਬਾਡੀ ਚੋਣਾਂ ਨੂੰ ਲੈ ਕੇ ਸਿਆਸਤ ਦੇ ਗਲਿਆਰਿਆਂ ’ਚ ਹਲਚਲ ਪੈਦਾ ਹੋਣੀ ਸ਼ੁਰੂ ਹੋ ਗਈ ਹੈ। ਇਸ ਦੌਰਾਨ ਸਿਆਸੀ ਪਾਰਟੀਆਂ ਨੇ ਕਮਰ ਕੱਸਦੇ ਹੋਏ ਰਣਨੀਤੀ ਬਣਾ ਚੋਣਾਂ ਲਈ ਤਿਆਰ ਹੋ ਗਈਆਂ ਹਨ।

ਇਨਕਮ ਟੈਕਸ ਵਿਭਾਗ ਵਲੋਂ ਕਾਰਵਾਈ ਦੀ ਖ਼ਬਰ ’ਤੇ ਦਿਲਜੀਤ ਦੋਸਾਂਝ ਨੇ ਦਿੱਤਾ ਤਿੱਖਾ ਜਵਾਬ
ਚੰਡੀਗੜ੍ਹ (ਬਿਊਰੋ)– ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਕਾਫੀ ਸੁਰਖ਼ੀਆਂ ’ਚ ਹਨ। ਦਿਲਜੀਤ ਦੋਸਾਂਝ ਕਿਸਾਨ ਅੰਦੋਲਨ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਜਿਥੇ ਕਾਫੀ ਸਰਗਰਮ ਰਹੇ, ਉਥੇ ਕਿਸਾਨ ਅੰਦੋਲਨ ਦੌਰਾਨ ਸ਼ਮੂਲੀਅਤ ਨੂੰ ਲੈ ਕੇ ਵਿਵਾਦਾਂ ’ਚ ਘਿਰਦੇ ਨਜ਼ਰ ਆ ਰਹੇ ਹਨ।

ਅਸ਼ਵਨੀ ਸ਼ਰਮਾ ਦੇ ਸੰਗਰੂਰ ਪਹੁੰਚਣ ਤੋਂ ਪਹਿਲਾਂ ਕਿਸਾਨਾਂ ਦਾ ਵਿਰੋਧ, ਤੋੜੇ ਬੈਰੀਕੇਡ
ਸੰਗਰੂਰ (ਦਲਜੀਤ ਬੇਦੀ,ਹਨੀ ਕੋਹਲੀ): ਭਾਜਪਾ ਦੇ ਸੀਨੀਅਰ ਨੇਤਾ ਅਸ਼ਵਨੀ ਸ਼ਰਮਾ ਅੱਜ ਜ਼ਿਲ੍ਹਾ ਸੰਗਰੂਰ ’ਚ ਸੰਗਰੂਰ ਦੇ ਬੀ.ਜੇ.ਪੀ. ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਦਿਓਲ ਦੇ ਘਰ ਆ ਰਹੇ ਸਨ, ਜਿੱਥੇ ਕਿਸਾਨਾਂ ਵਲੋਂ ਵਿਰੋਧ ਕੀਤਾ ਗਿਆ ਅਤੇ ਕਿਸਾਨਾਂ ਨੇ ਅੱਗੇ ਵੱਧਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਰੋਕਿਆ ਗਿਆ।

ਨਵਜੋਤ ਸਿੱਧੂ ਦਾ ਵੱਡਾ ਬਿਆਨ, ਪੰਜਾਬ ’ਚ ਰਾਸ਼ਟਰਪਤੀ ਰਾਜ ਲਗਾਉਣ ਦਾ ਬਹਾਨਾ ਭਾਲ ਰਹੀ ਭਾਜਪਾ
ਅੰਮ੍ਰਿਤਸਰ (ਵੈੱਬ ਡੈਸਕ) : ਭਾਜਪਾ ਆਗੂਆਂ ਵਲੋਂ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦੇ ਲਗਾਏ ਜਾ ਰਹੇ ਦੋਸ਼ਾਂ ’ਤੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਠੀਕ ਹੈ ਜਦਕਿ ਭਾਜਪਾ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਉਣ ਦਾ ਬਹਾਨਾ ਭਾਲ ਰਹੀ ਹੈ।

ਵੱਡੀ ਖ਼ਬਰ: ਜਲੰਧਰ ’ਚ 6 ਸਾਲਾ ਬੱਚੀ ਦਾ ਜਬਰ-ਜ਼ਿਨਾਹ ਤੋਂ ਬਾਅਦ ਗਲਾ ਘੁੱਟ ਕੇ ਕਤਲ
ਜਲੰਧਰ (ਮਹੇਸ਼)— ਜਲੰਧਰ ਜ਼ਿਲ੍ਹੇ ’ਚੋਂ ਖ਼ੌਫ਼ਨਾਕ ਵਾਰਦਾਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਥੇ 6 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਕਰਨ ਤੋਂ ਬਾਅਦ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹਾ ਦਿਹਾਤੀ ਪੁਲਸ ਦੇ ਥਾਣਾ ਪਤਾਰਾ ਦੇ ਅਧੀਨ ਆਉਂਦੇ ਪਿੰਡ ਹਜ਼ਾਰਾ ’ਚੋਂ ਸ਼ਨੀਵਾਰ ਦੇਰ ਸ਼ਾਮ 6 ਸਾਲਾ ਬੱਚੀ ਲਾਪਤਾ ਹੋ ਗਈ ਸੀ।

ਮੀਂਹ ਅਤੇ ਠੰਡ ਵਿਚਾਲੇ ਵੀ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ, ਸੌਂਣ ਲਈ ਬਣਾਏ ਗਏ ਟੈਂਟ ਤੇ ਕੱਪੜੇ ਹੋਏ ਗਿੱਲੇ
ਨਵੀਂ ਦਿੱਲੀ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਨੂੰ ਅੱਜ ਯਾਨੀ ਐਤਵਾਰ ਨੂੰ 39ਵਾਂ ਦਿਨ ਹੋ ਗਿਆ ਹੈ। ਉੱਥੇ ਹੀ ਮੀਂਹ ਅਤੇ ਠੰਡ ਦਰਮਿਆਨ 37ਵੇਂ ਦਿਨ ਗਾਜ਼ੀਪੁਰ (ਦਿੱਲੀ-ਯੂ.ਪੀ. ਸਰਹੱਦ) 'ਤੇ ਕਿਸਾਨਾਂ ਨੇ ਧਰਨਾ ਜਾਰੀ ਰੱਖਿਆ।

ਟਿਕਰੀ ਬਾਰਡਰ ’ਤੇ ਜ਼ਹਿਰੀਲੇ ਕੀੜੇ ਦੇ ਕੱਟਣ ਨਾਲ ਇਕ ਹੋਰ ਕਿਸਾਨ ਦੀ ਮੌਤ
ਸੰਗਰੂਰ (ਹਨੀ ਕੋਹਲੀ): ਦਿੱਲੀ ਟਿਕਰੀ ਬਾਰਡਰ ’ਤੇ ਖੇਤੀਬਾੜੀ ਕਾਨੂੰਨ ਦੇ ਖ਼ਿਲਾਫ ਚੱਲ ਰਹੇ ਅੰਦੋਲਨ ’ਚ ਇਕ ਹੋਰ ਕਿਸਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਦਿਲਜੀਤ ਤੋਂ ਬਾਅਦ ਹੁਣ ਸਿੱਧੂ ਮੂਸੇ ਵਾਲਾ ਨਾਲ ਲਿਆ ਪਾਇਲ ਰੋਹਤਗੀ ਨੇ ਪੰਗਾ (ਵੀਡੀਓ)
ਮੁੰਬਈ (ਬਿਊਰੋ)– ਬਾਲੀਵੁੱਡ ਅਦਾਕਾਰਾ ਪਾਇਲ ਰੋਹਤਗੀ ਨਿੱਤ ਦਿਨ ਕਿਸੇ ਨਾ ਕਿਸੇ ਕਲਾਕਾਰ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਆਪਣੀ ਭੜਾਸ ਕੱਢਦੀ ਨਜ਼ਰ ਆਉਂਦੀ ਰਹਿੰਦੀ ਹੈ। ਅੱਜਕਲ ਉਹ ਪੰਜਾਬੀ ਕਲਾਕਾਰਾਂ ਖ਼ਿਲਾਫ਼ ਭੜਾਸ ਕੱਢਦੀ ਨਜ਼ਰ ਆ ਰਹੀ ਹੈ।


author

Bharat Thapa

Content Editor

Related News