ਜਾਣੋ 5 ਮਿੰਟਾਂ ’ਚ ਪੰਜਾਬ ਦੇ ਤਾਜ਼ਾ ਹਾਲਾਤ
Monday, Jan 04, 2021 - 10:20 PM (IST)
ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-
ਸਰਕਾਰ ਤੇ ਕਿਸਾਨਾਂ ਦੀ ਬੈਠਕ ਰਹੀ ਬੇਸਿੱਟਾ,ਕੇਂਦਰ ਨੇ ਕਿਹਾ- ਰੱਦ ਨਹੀਂ ਹੋਣਗੇ ਕਾਨੂੰਨ
ਨਵੀਂ ਦਿੱਲੀ— ਨਵੀਂ ਦਿੱਲੀ ਸਥਿਤ ਵਿਗਿਆਨ ਭਵਨ ’ਚ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਦੇ ਮੰਤਰੀਆਂ ਵਿਚਾਲੇ ਚੱਲ ਰਹੀ ਬੈਠਕ ਅੱਜ ਬੇਨਤੀਜਾ ਖ਼ਤਮ ਹੋ ਗਈ। ਕੇਂਦਰ ਸਰਕਾਰ ਅਤੇ ਕਿਸਾਨ ਵਿਚਕਾਰ 7ਵੇਂ ਦੌਰ ਦੀ ਬੈਠਕ ਹੋਈ।
'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en
ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਦੱਸਿਆ ਆਖ਼ਰ ਕਿਉਂ ਬੇਨਤੀਜਾ ਰਹੀ ਬੈਠਕ
ਨਵੀਂ ਦਿੱਲੀ- ਕਿਸਾਨ ਜਥੇਬੰਦੀਆਂ ਅਤੇ ਸਰਕਾਰ ਦਰਮਿਆਨ ਅੱਜ ਯਾਨੀ ਸੋਮਵਾਰ ਨੂੰ ਹੋਈ ਬੈਠਕ ਬਿਨਾਂ ਕਿਸੇ ਨਤੀਜੇ 'ਤੇ ਪਹੁੰਚੇ ਖ਼ਤਮ ਹੋ ਗਈ। ਹੁਣ ਅਗਲੇ ਦੌਰ ਦੀ ਗੱਲਬਾਤ 8 ਜਨਵਰੀ ਨੂੰ ਹੋਣੀ ਤੈਅ ਹੈ। ਹਾਲਾਂਕਿ ਇਸ ਤੋਂ ਪਹਿਲਾਂ ਹੋਈ 6ਵੇਂ ਦੌਰ ਦੀ ਗੱਲਬਾਤ 'ਚ 2 ਮੁੱਦਿਆਂ 'ਤੇ ਸਹਿਮਤੀ ਬਣੀ ਸੀ।
ਬੇਅਦਬੀ ਮਾਮਲੇ 'ਤੇ ਹਾਈ ਕੋਰਟ ਦੇ ਆਦੇਸ਼ਾਂ ਨੇ ਸੂਬਾ ਸਰਕਾਰ ਦੇ ਸਟੈਂਡ ਦੀ ਕੀਤੀ ਪੁਸ਼ਟੀ: ਕੈਪਟਨ
ਚੰਡੀਗੜ੍ਹ: ਸਾਲ 2015 ਦੇ ਬੇਅਦਬੀ ਮਾਮਿਲਆਂ ਦੀ ਜਾਂਚ ਬਾਰੇ ਸੂਬਾ ਸਰਕਾਰ ਵੱਲੋਂ ਲਏ ਸਟੈਂਡ ਦੀ ਪੁਸ਼ਟੀ ਕਰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਇਨਾਂ ਕੇਸਾਂ ਨਾਲ ਸਬੰਧਤ ਸਾਰੀਆਂ ਕੇਸ ਡਾਇਰੀਆਂ ਅਤੇ ਕਾਗਜਾਤ ਇਕ ਮਹੀਨੇ ਦੇ ਅੰਦਰ ਪੰਜਾਬ ਪੁਲਸ ਦੇ ਹਵਾਲੇ ਕਰਨ ਦੇ ਹੁਕਮ ਦਿੱਤੇ ਹਨ।
ਪੰਜਾਬ 'ਚ 'ਆਪ' ਨੂੰ ਵੱਡਾ ਸਮਰਥਨ, ਅਕਾਲੀ ਦਲ ਛੱਡ ਕਈ ਆਗੂਆਂ ਨੇ ਫੜ੍ਹਿਆ ਝਾੜੂ
ਚੰਡੀਗੜ੍ਹ : ਪੰਜਾਬ 'ਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਸਮਰਥਨ ਮਿਲਿਆ, ਜਦੋਂ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕਈ ਸੀਨੀਅਰ ਆਗੂ ਅਤੇ ਲੋਕ ਇਨਸਾਫ ਪਾਰਟੀ ਦੇ ਆਗੂ ਪਾਰਟੀ 'ਚ ਸ਼ਾਮਲ ਹੋ ਗਏ।
ਬੈਠਕ ਸ਼ੁਰੂ ਹੁੰਦੇ ਹੀ ਮ੍ਰਿਤਕ ਕਿਸਾਨਾਂ ਨੂੰ 2 ਮਿੰਟ ਦਾ ਮੌਨ ਰੱਖ ਦਿੱਤੀ ਗਈ ਸ਼ਰਧਾਂਜਲੀ
ਨਵੀਂ ਦਿੱਲੀ- ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਾਲੇ ਸੋਮਵਾਰ ਯਾਨੀ 4 ਜਨਵਰੀ ਨੂੰ 7ਵੇਂ ਦੌਰ ਦੀ ਗੱਲਬਾਤ ਹੋ ਰਹੀ ਹੈ। ਇਸ ਦੌਰਾਨ ਬੈਠਕ ਸ਼ੁਰੂ ਹੁੰਦੇ ਹੀ ਕਿਸਾਨਾਂ ਨੇ ਮੰਗ ਕੀਤੀ ਗਈ ਮ੍ਰਿਤਕ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇ।
ਕਿਸਾਨ ਅੰਦੋਲਨ ਦੇ ਮਸਲੇ ’ਤੇ ਕੇਜਰੀਵਾਲ ਨੇ ਟਵੀਟ ਕਰ ਕੇਂਦਰ ਨੂੰ ਕੀਤੀ ਅਪੀਲ
ਨਵੀਂ ਦਿੱਲੀ— ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ 40 ਦਿਨਾਂ ਤੋਂ ਕਿਸਾਨ ਡਟੇ ਹੋਏ ਹਨ। ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਅਤੇ ਐੱਮ. ਐੱਸ. ਪੀ. ਦੀ ਕਾਨੂੰਨੀ ਗਰੰਟੀ ਦੀ ਮੰਗ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਉਨ੍ਹਾਂ ਦੀ ਮੰਗਾਂ ਨੂੰ ਨਹੀਂ ਮੰਨੇਗੀ ਤਾਂ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।
ਕਿਸਾਨਾਂ ਦੀ ਕੇਂਦਰ ਨਾਲ ਮੀਟਿੰਗ ਤੋਂ ਪਹਿਲਾਂ ਨਵਜੋਤ ਸਿੱਧੂ ਦੀ ‘ਚੁਟਕੀ’
ਅੰਮਿ੍ਰਤਸਰ (ਵੈੱਬ ਡੈਸਕ) : ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਅੱਜ ਹੋਣ ਵਾਲੀ ਬੈਠਕ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਸਰਕਾਰ ’ਤੇ ਚੁਟਕੀ ਲਈ ਹੈ। ਸਿੱਧੂ ਨੇ ਆਖਿਆ ਹੈ ਕਿ ਅੱਜ ਦੀ ਕਿਸਾਨ-ਕੇਂਦਰ ਮੀਟਿੰਗ ਇੰਝ ਜਾਪ ਰਹੀ ਹੈ ਜਿਵੇਂ ਹੁਣ ਊਠ ਪਹਾੜ ਦੇ ਹੇਠ ਆ ਗਿਆ ਹੈ।
ਮੁੱਖ ਮੰਤਰੀ ਦੀ ਦੌੜ ’ਚੋਂ ਬਾਹਰ ਹੋਏ ਸੁਖਬੀਰ ਸਿੰਘ ਬਾਦਲ!
ਅਬੋਹਰ (ਵੈੱਬ ਡੈਸਕ) : ਪੰਜਾਬ ਅੰਦਰ 2022 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਇਕ ਵਾਰ ਫਿਰ ਪ੍ਰਕਾਸ਼ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕਰਕੇ ਚੋਣ ਮੈਦਾਨ ਵਿਚ ਉਤਰਨ ਜਾ ਰਿਹਾ ਹੈ। ਇਸ ਦੇ ਨਾਲ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੁਣ ਮੁੱਖ ਮੰਤਰੀ ਦੀ ਰੇਸ ’ਚੋਂ ਬਾਹਰ ਹੋ ਗਏ ਹਨ।
ਕੇਂਦਰ ਨਾਲ ਬੈਠਕ ਤੋਂ ਪਹਿਲਾਂ ਕਿਸਾਨਾਂ ਦੇ ਸਮਰਥਨ 'ਚ ਆਏ ਧਰਮਿੰਦਰ, ਟਵੀਟ ਕਰ ਆਖੀ ਇਹ ਗੱਲ
ਨਵੀਂ ਦਿੱਲੀ (ਬਿਊਰੋ) — ਬਾਲੀਵੁੱਡ ਅਦਾਕਾਰ ਧਰਮਿੰਦਰ ਕਿਸਾਨਾਂ ਦੇ ਸਮਰਥਨ ’ਚ ਹੈ। ਸੋਸ਼ਲ ਮੀਡੀਆ ’ਤੇ ਵੀ ਉਹ ਪੋਸਟ ਕਰਕੇ ਕਿਸਾਨਾਂ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ। ਸੋਮਵਾਰ ਨੂੰ ਧਰਮਿੰਦਰ ਨੇ ਟਵਿੱਟਰ ’ਤੇ ਕਿਸਾਨਾਂ ਦੀ ਇਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ, ‘ਅੱਜ ਮੇਰੇ ਕਿਸਾਨ ਭਰਾਵਾਂ ਨੂੰ ਇਨਸਾਫ਼ ਮਿਲ ਜਾਵੇ।
ਭੰਨ-ਤੋੜ ਦੀਆਂ ਘਟਨਾਵਾਂ ਖ਼ਿਲਾਫ਼ ਹਾਈਕੋਰਟ ਪਹੁੰਚੀ 'ਰਿਲਾਇੰਸ', ਜਲਦ ਕਾਰਵਾਈ ਦੀ ਕੀਤੀ ਮੰਗ
ਮੁੰਬਈ : ਰਿਲਾਇੰਸ ਇੰਡਸਟ੍ਰੀਜ਼ ਲਿਮਟਿਡ (ਆਰਆਈਅੇਲ) ਦੀ ਸਹਾਇਕ ਕੰਪਨੀ ਰਿਲਾਇੰਸ ਜੀਓ ਇਨਫੋਕਾਮ ਲਿਮਟਿਡ (ਆਰਜੇਆਈਅੇਲ) ਨੇ ਅੱਜ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਸਰਕਾਰ ਤੋਂ ਸ਼ਰਾਰਤੀ ਅਨਸਰਾਂ ਵੱਲੋਂ ਭੰਨ ਤੋੜ ਦੀਆਂ ਗੈਰ ਕਾਨੂੰਨੀ ਘਟਨਾਵਾਂ ’ਤੇ ਤੁਰੰਤ ਰੋਕ ਲਗਾਉਣ ਲਈ ਜਲਦ ਸੁਣਵਾਈ ਦੀ ਮੰਗ ਕੀਤੀ ਹੈ।
ਦਿੱਲੀ ਮੋਰਚੇ ਦਰਮਿਆਨ ਇਕ ਹੋਰ ਬੁਰੀ ਖ਼ਬਰ, ਟਿੱਕਰੀ ਬਾਰਡਰ ਤੋਂ ਵਾਪਸ ਪਰਤਦੇ ਕਿਸਾਨ ਨੂੰ ਪਿਆ ਦਿਲ ਦਾ ਦੌਰਾ
ਚਾਉਕੇ (ਮਾਰਕੰਡਾ) : ਦਿੱਲੀ ਦੇ ਟਿੱਕਰੀ ਬਾਰਡਰ ਤੋਂ ਪਰਤਦੇ ਹੋਏ ਕਿਸਾਨ ਨੂੰ ਰਾਹ 'ਚ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋਣ ਦੀ ਦੁਖ਼ਦ ਖ਼ਬਰ ਸਾਹਮਣੇ ਆਈ ਹੈ।